Ludhiana PAU Protest News: ਪੀਏਯੂ `ਚ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਦੇ ਲਈ ਧਰਨੇ `ਤੇ ਬੈਠੇ ਵਿਦਿਆਰਥੀ
Ludhiana Punjab Agricultural University Protest News: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਮੁੜ ਸੁਰਖੀਆਂ ਵਿੱਚ ਹੈ ਅਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਵਿੱਚ ਮੁਅੱਤਲ ਕੀਤੇ ਗਏ ਯੂਨੀਵਰਸਿਟੀ ਦੇ ਪ੍ਰੋਫੈਸਰ ਨੂੰ ਲੈ ਕੇ ਅਧਿਆਪਕ ਅਤੇ ਵਿਦਿਆਰਥੀ ਆਹਮੋ-ਸਾਹਮਣੇ ਹੋ ਰਹੇ ਹਨ।
Ludhiana Punjab Agricultural University, PAU, Protest News: ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿੱਚ ਵਿਦਿਆਰਥੀ ਅਤੇ ਵਿਦਿਆਰਥਣਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਯੂਨੀਵਰਸਟੀ ਪ੍ਰਸ਼ਾਸਨ ਦੇ ਖਿਲਾਫ ਅਣਮਿੱਥੇ ਸਮੇਂ ਦੇ ਲਈ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ।
ਵਿਦਿਆਰਥੀ ਅਤੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਹ ਪੀਏਯੂ ਦੇ ਵਿੱਚ ਅੱਪਣੇ ਆਪ ਨੂੰ ਸੁਰੱਖਿਅਤ ਨਹੀਂ ਮਹਿਸੂਸ ਕਰ ਰਹੇ ਅਤੇ ਪਿਛਲੇ ਦਿਨੀਂ ਇੱਕ ਵਿਦਿਆਰਥਣ ਦੇ ਨਾਲ ਸੈਕਸੀਯਉਲ ਹਰਾਸਮੈਂਟ ਦਾ ਮਾਮਲਾ ਵੀ ਸਾਹਮਣੇ ਆਇਆ ਸੀ, ਜਿਸ ਨੂੰ ਲੈ ਕੇ ਪੰਜਾਬ ਦੇ ਗਵਰਨਰ ਨੂੰ ਵੀ ਇੱਕ ਗੁਪਤ ਚਿੱਠੀ ਲਿਖੀ ਗਈ ਸੀ।
ਲੁਧਿਆਣਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਉਸ ਪ੍ਰੋਫੈਸਰ ਦੇ ਖਿਲਾਫ਼ ਕਾਰਵਾਈ ਵੀ ਕੀਤੀ ਗਈ, ਪਰ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਹ ਇਸ ਕਾਰਵਾਈ ਤੋਂ ਸੰਤੁਸ਼ਟ ਨਹੀ ਹਨ।
ਦੱਸ ਦਈਏ ਕਿ ਪੀਏਯੂ 'ਚ 29 ਅਗਸਤ ਨੂੰ ਵੀ ਇਸੇ ਗੱਲ ਨੂੰ ਲੈ ਕੇ ਹੰਗਾਮਾ ਹੋਇਆ ਸੀ ਜਿੱਥੇ ਜਿਨਸੀ ਸ਼ੋਸ਼ਣ ਕਰਨ ਵਾਲੇ ਪ੍ਰੋਫੈਸਰ ਨੂੰ ਮੁਅੱਤਲ ਕਰਨ 'ਤੇ ਅਧਿਆਪਕ ਤੇ ਵਿਦਿਆਰਥੀ ਆਹਮੋ-ਸਾਹਮਣੇ ਹੋ ਗਏ ਹਨ। ਅਧਿਆਪਕਾਂ ਦਾ ਕਹਿਣਾ ਸੀ ਵਿਦਿਆਰਥੀਆਂ ਨੂੰ ਡਰਨ ਦੀ ਕੋਈ ਲੋੜ ਨਹੀਂ ਜਦਕਿ ਵਿਦਿਆਰਥੀਆਂ ਦਾ ਕਹਿਣਾ ਸੀ ਕਿ ਉਹ ਆਪਣੇ ਹੱਕਾਂ ਲਈ ਲੜਨਗੇ।
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਮੁੜ ਸੁਰਖੀਆਂ ਵਿੱਚ ਹੈ ਅਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਵਿੱਚ ਮੁਅੱਤਲ ਕੀਤੇ ਗਏ ਯੂਨੀਵਰਸਿਟੀ ਦੇ ਪ੍ਰੋਫੈਸਰ ਨੂੰ ਲੈ ਕੇ ਅਧਿਆਪਕ ਅਤੇ ਵਿਦਿਆਰਥੀ ਆਹਮੋ-ਸਾਹਮਣੇ ਹੋ ਰਹੇ ਹਨ।
ਪਿੱਛਲੇ ਮਹੀਨੇ ਇਸੇ ਮੁੱਦੇ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਇੱਕ ਨੁੱਕੜ ਨਾਟਕ ਵੀ ਕਰਵਾਇਆ ਗਿਆ ਸੀ ਤੇ ਮੌਕੇ 'ਤੇ ਹੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਵੱਲੋਂ ਲਿਖੇ ਪੱਤਰ ਦੇ ਨਾਲ ਵਿਦਿਆਰਥੀਆਂ ਵੱਲੋਂ ਇਤਰਾਜ਼ ਵੀ ਜਤਾਇਆ ਗਿਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਯੂਨੀਵਰਸਿਟੀ 'ਚ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਗੱਲ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਿ ਬਰਦਾਸ਼ਤਯੋਗ ਨਹੀਂ ਹੈ।