ludhiana news: ਲੁਧਿਆਣਾ ਦੇ ਲਾਡੋਵਾਲ ਨੇੜੇ ਇੱਕ ਨਿੱਜੀ ਬੱਸ ਨੂੰ ਲੱਗੀ ਭਿਆਨਕ ਅੱਗ
ਪੰਜਾਬ ਦੇ ਲੁਧਿਆਣਾ ਦੇ ਲਾਡੋਵਾਲ ਨੇੜੇ ਇੱਕ ਨਿੱਜੀ ਬੱਸ ਨੂੰ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਬੱਸ ਜਲੰਧਰ ਤੋਂ ਸ੍ਰੀ ਫਤਿਹਗੜ੍ਹ ਸਾਹਿਬ ਜਾ ਰਹੀ ਸੀ। ਅਚਾਨਕ ਡਰਾਈਵਰ ਨੂੰ ਬੱਸ ਦੇ ਇੰਜਣ `ਚੋਂ ਸੜਨ ਦੀ ਬਦਬੂ ਆਉਣ ਲੱਗੀ। ਇਸ ਤੋਂ ਬਾਅਦ ਬੱਸ `ਚ ਸਵਾਰ ਯਾਤਰੀਆਂ ਬੱਸ ਨੂੰ ਜਲਦਬਾਜ਼ੀ `ਚ ਬਾਹਰ ਕੱਢਿਆ ਗਿਆ। ਕੁਝ ਸਮੇਂ ਵਿੱਚ
ludhiana news: ਪੰਜਾਬ ਦੇ ਲੁਧਿਆਣਾ ਦੇ ਲਾਡੋਵਾਲ ਨੇੜੇ ਇੱਕ ਨਿੱਜੀ ਬੱਸ ਨੂੰ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਬੱਸ ਜਲੰਧਰ ਤੋਂ ਸ੍ਰੀ ਫਤਿਹਗੜ੍ਹ ਸਾਹਿਬ ਜਾ ਰਹੀ ਸੀ। ਅਚਾਨਕ ਡਰਾਈਵਰ ਨੂੰ ਬੱਸ ਦੇ ਇੰਜਣ 'ਚੋਂ ਸੜਨ ਦੀ ਬਦਬੂ ਆਉਣ ਲੱਗੀ। ਇਸ ਤੋਂ ਬਾਅਦ ਬੱਸ 'ਚ ਸਵਾਰ ਯਾਤਰੀਆਂ ਬੱਸ ਨੂੰ ਜਲਦਬਾਜ਼ੀ 'ਚ ਬਾਹਰ ਕੱਢਿਆ ਗਿਆ। ਕੁਝ ਸਮੇਂ ਵਿੱਚ ਹੀ ਬੱਸ ਸੜਨ ਲੱਗੀ।
ਬੱਸ ਚਾਲਕ ਮਨਦੀਪ ਸਿੰਘ ਨੇ ਦੱਸਿਆ ਕਿ ਕਿਸੇ ਚੀਜ਼ ਦੇ ਸੜਨ ਦੀ ਬਦਬੂ ਆਉਣ 'ਤੇ ਉਸ ਨੇ ਬੱਸ ਦਾ ਇੰਜਣ ਚੈੱਕ ਕੀਤਾ। ਇੰਜਣ 'ਚੋਂ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ। ਇਸ ਤੋਂ ਬਾਅਦ ਸਵਾਰੀਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ ਗਿਆ। ਕੁਝ ਹੀ ਸਮੇਂ 'ਚ ਹਾਈਵੇ 'ਤੇ ਬੱਸ 'ਚ ਅੱਗ ਫੈਲ ਗਈ। ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ।
ਥਾਣਾ ਲਾਡੋਵਾਲ ਦੀ ਪੁਲਿਸ ਵੀ ਘਟਨਾ ਵਾਲੀ ਥਾਂ ’ਤੇ ਪੁੱਜ ਗਈ। ਪੁਲਸ ਨੇ ਤੁਰੰਤ ਯਾਤਰੀਆਂ ਨੂੰ ਸੁਰੱਖਿਅਤ ਸਥਾਨ 'ਤੇ ਪਹੁੰਚਾਇਆ। ਫਾਇਰ ਵਿਭਾਗ ਵੱਲੋਂ ਅੱਗ ’ਤੇ ਕਾਬੂ ਪਾਇਆ ਜਾ ਰਿਹਾ ਹੈ। ਫਿਲਹਾਲ ਪੁਲਸ ਕਰੇਨ ਦੀ ਮਦਦ ਨਾਲ ਬੱਸ ਨੂੰ ਸੜਕ ਤੋਂ ਹਟਾਉਣ 'ਚ ਲੱਗੀ ਹੋਈ ਹੈ। ਅੱਗ ਲੱਗਣ ਕਾਰਨ ਕਈ ਥਾਵਾਂ ’ਤੇ ਟਰੈਫਿਕ ਜਾਮ ਹੋ ਗਿਆ।