Ludhiana Retired DSP Dead/ਤਰਸੇਮ ਭਾਰਦਵਾਜ: ਲੁਧਿਆਣਾ ਵਿੱਚ ਮੰਗਲਵਾਰ ਦੇਰ ਸ਼ਾਮ ਨੂੰ ਸੇਵਾਮੁਕਤ ਡੀਐਸਪੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸੇਵਾ ਮੁਕਤ ਡੀਐਸਪੀ ਨੇ ਆਪਣੇ ਸਿਰ ਵਿੱਚ ਗੋਲੀ ਮਾਰ ਲਈ। ਉਹ ਕਰੀਬ ਇੱਕ ਸਾਲ ਪਹਿਲਾਂ ਸੇਵਾਮੁਕਤ ਹੋਏ ਸਨ। ਉਹ ਮਾਨਸਿਕ ਤੌਰ 'ਤੇ ਬਿਮਾਰ ਸੀ। ਮ੍ਰਿਤਕ ਸੇਵਾਮੁਕਤ ਡੀਐਸਪੀ ਦਾ ਨਾਮ ਬਰਜਿੰਦਰ ਸਿੰਘ ਭੁੱਲਰ ਹੈ। 


COMMERCIAL BREAK
SCROLL TO CONTINUE READING

ਸਰਾਭਾ ਨਗਰ ਥਾਣੇ ਦੀ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਭੁੱਲਰ (Ludhiana Retired DSP Dead) ਕਾਫੀ ਸਮੇਂ ਤੋਂ ਮਾਨਸਿਕ ਤੌਰ 'ਤੇ ਪਰੇਸ਼ਾਨ ਚਲ ਰਹੇ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਭੁੱਲਰ ਨੇ ਸਰਾਭਾ ਨਗਰ ਸਥਿਤ ਗ੍ਰੀਨ ਐਵੀਨਿਊ ਸਥਿਤ ਆਪਣੇ ਘਰ 'ਚ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ। ਉਹ ਇੱਥੇ ਆਪਣੇ ਮਾਤਾ-ਪਿਤਾ ਨਾਲ ਰਹਿ ਰਿਹਾ ਸੀ, ਜਦਕਿ ਉਸ ਦੀ ਪਤਨੀ ਅਤੇ ਬੱਚੇ ਵਿਦੇਸ਼ ਰਹਿੰਦੇ ਹਨ। ਵਿਦੇਸ਼ ਵਿਚ ਰਹਿੰਦੇ ਉਸ ਦੀ ਪਤਨੀ ਅਤੇ ਬੱਚਿਆਂ ਨੂੰ ਸੂਚਨਾ ਦੇ ਦਿੱਤੀ ਗਈ ਹੈ।


ਇਹ ਵੀ ਪੜ੍ਹੋ: Lawrence Viral Video: ਲਾਰੇਂਸ ਬਿਸ਼ਨੋਈ ਦੀ ਵੀਡੀਓ ਕਾਲ 'ਤੇ ਮੂਸੇਵਾਲੇ ਦੇ ਪਿਤਾ ਦਾ ਵੱਡਾ ਬਿਆਨ
 


ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਜਿਵੇਂ ਹੀ ਮਾਤਾ-ਪਿਤਾ ਉਸ ਦੇ ਕਮਰੇ 'ਚ ਪਹੁੰਚੇ ਤਾਂ ਸਾਰੇ ਦੰਗ ਰਹਿ ਗਏ। ਬਰਜਿੰਦਰ ਸਿੰਘ ਭੁੱਲਰ ਦੀ ਖੂਨ  (Ludhiana Retired DSP Dead)  ਨਾਲ ਲੱਥਪੱਥ ਲਾਸ਼ ਕੁਰਸੀ ਕੋਲ ਪਈ ਸੀ। ਪਰਿਵਾਰਕ ਮੈਂਬਰਾਂ ਦੀਆਂ ਚੀਕਾਂ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਲੋਕਾਂ ਨੇ ਤੁਰੰਤ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੰਭਾਲਿਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ 'ਤੇ ਥਾਣਾ ਸਰਾਭਾ ਨਗਰ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।


ਇਹ ਵੀ ਪੜ੍ਹੋ:  Punjab Weather Update: ਪੰਜਾਬ ਵਿੱਚ ਹੀਟ ਵੇਵ ਅਲਰਟ, ਜਾਣੋ ਕਦੋਂ ਪਵੇਗਾ ਮੀਂਹ


ਜਾਣੋ ਕੌਣ ਹਨ ਬਰਜਿੰਦਰ ਸਿੰਘ ਭੁੱਲਰ 
 ਬਰਜਿੰਦਰ ਸਿੰਘ ਭੁੱਲਰ (Ludhiana Retired DSP Dead)    2023 ਵਿੱਚ ਤੀਜੀ ਭਾਰਤੀ ਰਿਜ਼ਰਵ ਬਟਾਲੀਅਨ (IRB) ਤੋਂ ਸੇਵਾਮੁਕਤ ਹੋਏ। ਉਹ ਲੁਧਿਆਣਾ ਵਿੱਚ ਐਸਐਚਓ ਵਜੋਂ ਵੀ ਕੰਮ ਕਰ ਚੁੱਕੇ ਹਨ।