Samarla News: ਸਮਰਾਲਾ `ਚ ਤੜਕਸਾਰ ਵਾਪਰਿਆ ਦਰਦਨਾਕ ਹਾਦਸਾ, ਡਰਾਈਵਰ ਦੀ ਮੌਤ
Samarla News: ਹਾਦਸੇ ਤੋਂ ਬਾਅਦ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਖੂਨ ਨਾਲ ਲੱਥਪੱਥ ਡਰਾਈਵਰ ਨੂੰ ਜੇਸੀਬੀ ਦੀ ਮਦਦ ਨਾਲ ਟਰੱਕ ਵਿੱਚੋਂ ਬਾਹਰ ਕੱਢਿਆ ਗਿਆ।
Samarla News: ਲੁਧਿਆਣਾ ਦੇ ਸਮਰਾਲਾ ਦੇ ਸਿਵਲ ਹਸਪਤਾਲ ਦੇ ਸਾਹਮਣੇ ਸ਼ੁੱਕਰਵਾਰ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਸਕਰੈਪ ਨਾਲ ਲੱਦਿਆ ਇੱਕ ਤੇਜ਼ ਰਫ਼ਤਾਰ ਟਰੱਕ ਬਿਜਲੀ ਦੇ ਖੰਭੇ ਨਾਲ ਟਕਰਾ ਗਿਆ। ਇਸ ਹਾਦਸੇ 'ਚ ਟਰੱਕ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਹਾਦਸੇ ਤੋਂ ਬਾਅਦ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਖੂਨ ਨਾਲ ਲੱਥਪੱਥ ਡਰਾਈਵਰ ਨੂੰ ਜੇਸੀਬੀ ਦੀ ਮਦਦ ਨਾਲ ਟਰੱਕ ਵਿੱਚੋਂ ਬਾਹਰ ਕੱਢਿਆ ਗਿਆ। ਪੁਲਿਸ ਅਧਿਕਾਰੀ ਅਨੁਸਾਰ ਅਜਿਹਾ ਲੱਗਦਾ ਹੈ ਕਿ ਹਾਦਸੇ ਦਾ ਕਾਰਨ ਡਰਾਈਵਰ ਨੂੰ ਨੀਂਦ ਆ ਗਈ ਸੀ।
ਏਐਸਆਈ ਪਵਨਜੀਤ ਸਿੰਘ ਨੇ ਦੱਸਿਆ ਕਿ ਹਾਦਸਾ ਤੜਕੇ 3 ਵਜੇ ਵਾਪਰਿਆ। ਟਰੱਕ ਡਰਾਈਵਰ ਦੀ ਪਛਾਣ ਰਾਣਾ ਵਜੋਂ ਹੋਈ ਹੈ। ਮ੍ਰਿਤਕ ਰਾਣਾ ਗੁਰਦਾਸਪੁਰ ਧਾਰੀਵਾਲ ਤੋਂ ਸਕਰੈਪ ਲਿਆ ਰਿਹਾ ਸੀ। ਜਦੋਂ ਸਮਰਾਲਾ ਸਿਵਲ ਹਸਪਤਾਲ ਨੇੜੇ ਪਹੁੰਚਿਆ ਤਾਂ ਟਰੱਕ ਬੇਕਾਬੂ ਹੋ ਗਿਆ। ਇਸ ਤੋਂ ਬਾਅਦ ਟਰੱਕ ਖੰਭੇ ਨਾਲ ਟਕਰਾ ਕੇ ਦੁਕਾਨ ਅੰਦਰ ਜਾ ਵੜਿਆ।
ਇਹ ਵੀ ਪੜ੍ਹੋ: Stubble Burning News: ਪਰਾਲੀ ਸਾੜਨ ਦੇ ਮਾਮਲਿਆਂ 'ਚ ਲਗਾਤਾਰ ਹੋ ਰਿਹਾ ਇਜ਼ਾਫਾ, ਮੁਕਤਸਰ ਵਿੱਚ 1200 ਮਾਮਲੇ ਆਏ ਸਾਹਮਣੇ
ਫਿਲਹਾਲ ਪੂਰੇ ਇਲਾਕੇ ਦੀ ਬਿਜਲੀ ਸਪਲਾਈ ਬੰਦ ਹੈ। ਪੁਲਿਸ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ 'ਚ ਰਖਵਾਇਆ ਜਾਵੇਗਾ। ਵਾਹਨ ਮਾਲਕ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: Jalandhar News: ਜਲੰਧਰ 'ਚ ਨੌਜਵਾਨ ਨੂੰ ਜ਼ਿੰਦਾ ਸਾੜਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਗੰਭੀਰ