Ludhiana News/ਤਰਸੇਮ ਭਾਰਦਵਾਜ: ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੀ ਹਲਚਲ ਤੋਂ ਬਾਅਦ ਵੱਖ-ਵੱਖ ਪਾਰਟੀਆਂ ਵਿੱਚ ਵੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਵੱਖ-ਵੱਖ ਪਾਰਟੀਆਂ ਦੇ ਵਰਕਰ ਅਹੁਦੇਦਾਰ ਪਾਰਟੀ ਛੱਡ ਕੇ ਦੂਸਰੀਆਂ ਪਾਰਟੀਆਂ ਵਿੱਚ ਸ਼ਾਮਿਲ ਹੋ ਰਹੇ ਹਨ। ਇਸੇ ਤਰ੍ਹਾਂ ਨਾਲ ਲੁਧਿਆਣਾ ਹਲਕਾ ਕੇਂਦਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਅਤੇ ਆਮ ਆਦਮੀ ਪਾਰਟੀ ਨੂੰ ਵੱਡਾ ਬਲ ਮਿਲਿਆ। ਜਦ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੌਂਸਲਰ ਮਨਜੀਤ ਸਿੰਘ ਮੰਨਾ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। 


COMMERCIAL BREAK
SCROLL TO CONTINUE READING

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੌਂਸਲਰ ਨੂੰ ਸ਼ਾਮਿਲ ਕਰਨ ਲਈ ਹਲਕਾ ਕੇਂਦਰੀ ਵਿੱਚ ਕੈਬਨਟ ਮੰਤਰੀ ਤਰੁਣਪ੍ਰੀਤ ਸਿੰਘ ਸੋਧ ਪਹੁੰਚੇ ਜਿਨਾਂ ਨੇ ਹਲਕਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਅਤੇ ਹਲਕਾ ਨਾਰਥ ਦੇ ਵਿਧਾਇਕ ਮਦਨ ਲਾਲ ਬੱਗਾ ਦੀ ਗਵਾਹੀ ਵਿੱਚ ਉਹਨਾਂ ਨੂੰ ਉਹਨਾਂ ਦੀ ਟੀਮ ਨਾਲ ਸ਼ਾਮਿਲ ਕੀਤਾ ਕੈਬਨਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲਗਾਤਾਰ ਬਲ ਮਿਲ ਰਿਹਾ ਹੈ। ਉਹਨਾਂ ਦੇ ਕੰਮਾਂ ਨੂੰ ਦੇਖ ਕੇ ਲਗਾਤਾਰ ਉਹਨਾਂ ਦਾ ਕਾਫਲਾ ਵਾਧਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੌਂਸਲਰ ਉੱਤੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਬਲ ਮਿਲੇਗਾ।


ਇਹ ਵੀ ਪੜ੍ਹੋ Ambedkar Death Anniversary 2024: ਦੱਬੇ-ਕੁਚਲੇ ਲੋਕਾਂ ਦੇ ਮਸੀਹਾ ਡਾ. ਅੰਬੇਡਕਰ ਜੀ ਦੀ ਬਰਸੀ ਅੱਜ, CM ਭਗਵੰਤ ਮਾਨ ਨੇ ਕੀਤਾ ਟਵੀਟ