Ludhiana News: ਲੁਧਿਆਣਾ ਦੇ ਸਮਾਜ ਸੇਵੀ `ਤੇ ਜਬਰ-ਜਨਾਹ ਦੇ ਲੱਗੇ ਦੋਸ਼; ਗਰਭਵਤੀ ਹੋਣ ਮਗਰੋਂ ਦੇਣ ਲੱਗਿਆ ਧਮਕੀਆਂ
Ludhiana News: ਲੁਧਿਆਣਾ ਵਿੱਚ ਸਮਾਜ ਸੇਵੀ ਉਤੇ ਔਰਤ ਨਾਲ ਜਬਰ ਜਨਾਹ ਕਰਨ ਦੇ ਦੋਸ਼ ਲੱਗੇ ਹਨ।
Ludhiana News: ਲੁਧਿਆਣਾ ਵਿੱਚ ਸਮਾਜ ਸੇਵੀ ਉਤੇ ਔਰਤ ਨਾਲ ਜਬਰ ਜਨਾਹ ਕਰਨ ਦੇ ਦੋਸ਼ ਲੱਗੇ ਹਨ। ਜਦੋਂ ਮਹਿਲਾ ਗਰਭਵਤੀ ਹੋ ਗਈ ਤਾਂ ਸਮਾਜ ਸੇਵੀ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਇਸ ਮਾਮਲੇ ਵਿੱਚ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਮੁਲਜ਼ਮ ਚੇਤਨ ਬਵੇਜਾ ਵਾਸੀ ਸੈਕਟਰ 32 ਚੰਡੀਗੜ੍ਹ ਰੋਡ ਖ਼ਿਲਾਫ਼ ਧਾਰਾ 64,351 (2) ਬੀਐਨਐਸ ਤਹਿਤ ਕੇਸ ਦਰਜ ਕਰ ਲਿਆ ਹੈ।
ਪੀੜਤ ਔਰਤ ਨੇ 12 ਅਗਸਤ ਨੂੰ ਪੁਲਿਸ ਨੂੰ ਦੱਸਿਆ ਕਿ ਉਹ ਚੀਮਾ ਚੌਕ ਨੇੜੇ ਸਥਿਤ ਮੁਲਜ਼ਮ ਚੇਤਨ ਬਵੇਜਾ ਦੇ ਦਫ਼ਤਰ ਵਿੱਚ ਕੰਮ ਕਰਦੀ ਸੀ। ਮੁਲਜ਼ਮਾਂ ਨੇ ਉਸ ਨੂੰ ਕੋਲਡ ਡਰਿੰਕ ਵਿੱਚ ਕੋਈ ਨਸ਼ੀਲੀ ਚੀਜ਼ ਪਿਲਾ ਦਿੱਤੀ। ਜਦੋਂ ਉਹ ਬੇਹੋਸ਼ ਹੋ ਗਈ ਤਾਂ ਮੁਲਜ਼ਮ ਨੇ ਉਸ ਨਾਲ ਸਰੀਰਕ ਸਬੰਧ ਬਣਾਏ।
ਜਦੋਂ ਔਰਤ ਨੇ ਵਿਰੋਧ ਕੀਤਾ ਤਾਂ ਉਸ ਨੂੰ ਵਿਆਹ ਦਾ ਝਾਂਸਾ ਦੇ ਦਿੱਤਾ ਗਿਆ। ਪੀੜਤਾ ਨੇ ਪੁਲਿਸ ਨੂੰ ਦੱਸਿਆ ਕਿ ਜਦੋਂ ਉਸ ਨੂੰ ਹੋਸ਼ ਆਈ ਤਾਂ ਉਸ ਨੇ ਵਿਰੋਧ ਕੀਤਾ ਤਾਂ ਮੁਲਜ਼ਮ ਉਸ ਨਾਲ ਵਿਆਹ ਕਰਵਾਉਣ ਦਾ ਵਾਅਦਾ ਕਰਨ ਲੱਗਾ। ਪੀੜਤਾ ਅਨੁਸਾਰ ਮੁਲਜ਼ਮ ਵਿਆਹ ਦੇ ਬਹਾਨੇ ਉਸ ਨਾਲ ਵਾਰ-ਵਾਰ ਸਰੀਰਕ ਸਬੰਧ ਬਣਾਉਂਦਾ ਰਿਹਾ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਜਦੋਂ ਉਹ ਗਰਭਵਤੀ ਹੋ ਗਈ ਤਾਂ ਮੁਲਜ਼ਮ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਟੀਮ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਦੂਜੇ ਪਾਸੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਅਜੇ ਫ਼ਰਾਰ ਹੈ ਜਿਸ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਅਨੁਸਾਰ ਜਿਨ੍ਹਾਂ ਵਿਅਕਤੀਆਂ ’ਤੇ ਧਮਕੀਆਂ ਦੇਣ ਅਤੇ ਸਮਝੌਤਾ ਕਰਨ ਲਈ ਦਬਾਅ ਪਾਉਣ ਦੇ ਦੋਸ਼ ਹਨ, ਉਨ੍ਹਾਂ ਖ਼ਿਲਾਫ਼ ਵੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Tarn Taran News: ਕੌਮਾਂਤਰੀ ਸਰਹੱਦ ’ਤੇ ਬੀਐੱਸਐੱਫ ਨੇ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ