Ludhiana News: ਇੱਕ ਮੁਲਜ਼ਮ ਉੱਪਰ ਕਤਲ ਵਰਗੀਆਂ ਸੰਗੀਨ ਧਾਰਵਾ ਤਹਿਤ ਪਹਿਲਾਂ ਹੀ ਮਾਮਲੇ ਦਰਜ ਹਨ ਅਤੇ ਜੇਲ੍ਹ ਵਿੱਚੋਂ ਜਮਾਨਤ 'ਤੇ ਬਾਹਰ ਆਇਆ ਸੀ। ਜਿਸ ਤੋਂ ਬਾਅਦ ਉਸਨੇ ਗ੍ਰਿਫ਼ਤਾਰ ਮੁਲਜ਼ਮ ਦੇ ਨਾਲ ਮਿਲਕੇ ਨਸ਼ਾ ਤਸਕਰੀ ਦਾ ਕੰਮ ਸ਼ੁਰੂ ਕੀਤਾ ਸੀ।
Trending Photos
Ludhiana News (ਤਰਸੇਮ ਲਾਲ ਭਾਰਦਵਾਜ) : ਪੰਜਾਬ ਪੁਲਿਸ ਨਸ਼ੇ ਦੇ ਖਿਲਾਫ ਲਗਾਤਾਰ ਐਕਸ਼ਨ ਕਰ ਨਸ਼ਾ ਤਸਕਰਾਂ ਨੂੰ ਕਾਬੂ ਕਰ ਰਹੀ ਹੈ। ਲੁਧਿਆਣਾ ਐਸਟੀਐਫ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਤੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਦ ਦੋਸ਼ੀਆਂ ਨੂੰ ਰੋਕਿਆ ਗਿਆ ਤਲਾਸ਼ੀ ਦੌਰਾਨ ਉਹਨਾਂ ਦੇ ਬੈਗ ਦੇ ਵਿੱਚੋਂ ਇੱਕ ਕਿਲੋ 970 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਜਿਸ ਦੀ ਅੰਤਰਰਾਸ਼ਟਰੀ ਮਾਰਕੀਟ ਵਿੱਚ ਕੀਮਤ ਕਰੋੜਾਂ ਰੁਪਏ ਹੈ ।
ਐਸ ਟੀ ਐਫ ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਦੋਵੇਂ ਮੁਲਜ਼ਮ ਨਸ਼ਾ ਕਰਨ ਦੇ ਆਦੀ ਹਨ। ਸਾਡੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਦੋ ਵਿਅਕਤੀ ਨਸ਼ਾ ਲੈਕੇ ਸ਼ਹਿਰ ਵਿੱਚ ਘੁੰਮ ਰਹੇ ਹਨ, ਜਦੋਂ ਸਾਡੀ ਟੀਮ ਨੇ ਉਹਨਾਂ ਚੈਕਿੰਗ ਕਰਨ ਲਈ ਰੋਕਿਆਂ ਤਾਂ ਉਨ੍ਹਾਂ ਦੇ ਕੋਲੋ ਸਾਨੂੰ ਇੱਕ ਬੈਂਗ ਮਿਲਿਆ ਜਿਸ ਵਿੱਚ 2 ਕਿਲੋ ਦੇ ਕਰੀਬ ਹੈਰੋਈਨ ਸੀ। ਜਿਸ ਤੋਂ ਬਾਅਦ ਅਸੀਂ ਹੈਰੋਇਨ ਨੂੰ ਕਬਜੇ ਵਿੱਚ ਲੈਕੇ ਦੋਵਾਂ ਨੂੰ ਕਾਬੂ ਕਰ ਲਿਆ।
ਇਹ ਵੀ ਪੜ੍ਹੋ: Kisan Protest: ਹਰਿਆਣਾ ਸਰਕਾਰ ਦੀ ਪਟੀਸ਼ਨ HC ਨੇ ਕੀਤੀ ਖਾਰਿਜ; ਕੋਰਟ- ਕਾਨੂੰਨ ਵਿਵਸਥਾ ਬਣਾਈ ਰੱਖਣਾ ਪੁਲਿਸ ਦੀ ਜਿੰਮੇਵਾਰੀ
ਉਨ੍ਹਾਂ ਦੇ ਦੱਸਿਆ ਕਿ ਇੱਕ ਮੁਲਜ਼ਮ ਉੱਪਰ ਕਤਲ ਵਰਗੀਆਂ ਸੰਗੀਨ ਧਾਰਵਾ ਤਹਿਤ ਪਹਿਲਾਂ ਹੀ ਮਾਮਲੇ ਦਰਜ ਹਨ ਅਤੇ ਜੇਲ੍ਹ ਵਿੱਚੋਂ ਜਮਾਨਤ 'ਤੇ ਬਾਹਰ ਆਇਆ ਸੀ। ਜਿਸ ਤੋਂ ਬਾਅਦ ਉਸਨੇ ਗ੍ਰਿਫ਼ਤਾਰ ਮੁਲਜ਼ਮ ਦੇ ਨਾਲ ਮਿਲਕੇ ਨਸ਼ਾ ਤਸਕਰੀ ਦਾ ਕੰਮ ਸ਼ੁਰੂ ਕੀਤਾ ਸੀ। ਜੋ ਕਿ ਪਹਿਲਾਂ ਤੋਂ ਹੀ ਹੈਰੋਇਨ ਦੀ ਡਿਲੀਵਰੀ ਕਰਦਾ ਸੀ। ਉਨ੍ਹਾਂ ਨੇ ਦੱਸਿਆ ਕਿ ਸਾਡੇ ਵੱਲੋਂ ਹਰ ਪੱਖ 'ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਕਿ ਇਨ੍ਹਾਂ ਮਲਜ਼ਾਮਾਂ ਦਾ ਅੰਤਰਰਾਸ਼ਟਰੀ ਪੱਧਰ 'ਤੇ ਤਸਕਰਾਂ ਨਾਲ ਕੋਈ ਸਬੰਧ ਤਾਂ ਨਹੀਂ। ਪੁਲਿਸ ਨੇ ਇਸ ਮਾਮਲੇ ਦੇ ਵਿੱਚ ਇਨ੍ਹਾਂ ਦੇ ਖਿਲਾਫ ਐਨ.ਡੀ.ਪੀ.ਐਸ ਐਕਟ ਦੀਆਂ ਵੱਖ-ਵੱਖ ਧਾਰਾ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: Kisan Andolan: ਖਨੌਰੀ ਬਾਰਡਰ 'ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਹੋਇਆ ਹੰਗਾਮਾ, ਪੁਲਿਸ ਨੇ ਛੱਡੇ ਹੰਝੂ ਗੈਸ ਦੇ ਗੋਲੇ