Ludhiana Street Light Scam news: ਪੰਜਾਬ ਦੇ ਵਿਧਾਨ ਸਭਾ ਹਲਕੇ ਦਾਖਾ ਦੇ ਕਾਂਗਰਸ ਇੰਚਾਰਜ ਕੈਪਟਨ ਸੰਦੀਪ ਸੰਧੂ (Captain Sandeep Sandhu) ਨੂੰ ਸਟ੍ਰੀਟ ਲਾਈਟ ਘੁਟਾਲਾ ਮਾਮਲੇ 'ਚ ਹਾਈ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ।  


COMMERCIAL BREAK
SCROLL TO CONTINUE READING

ਵਿਜੀਲੈਂਸ ਵਿਭਾਗ ਵੱਲੋਂ ਸਟ੍ਰੀਟ ਲਾਈਟਾਂ ਘੁਟਾਲਾ ਮਾਮਲੇ ਵਿੱਚ ਕੈਪਟਨ ਸੰਦੀਪ ਸੰਧੂ ਨੂੰ ਨਾਮਜ਼ਦ ਕੀਤਾ ਗਿਆ ਸੀ ਅਤੇ ਉਸਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਲੁਧਿਆਣਾ ਸਟ੍ਰੀਟ ਲਾਈਟ ਘੁਟਾਲਾ ਮਾਮਲੇ 'ਚ ਹਾਈ ਕੋਰਟ ਵੱਲੋਂ ਸੰਧੂ ਨੂੰ ਵੱਡੀ ਰਾਹਤ ਦਿੰਦਿਆਂ ਉਸਦੀ ਅਗਾਊਂ ਜ਼ਮਾਨਤ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। 


ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਸਨ। ਵਿਜੀਲੈਂਸ ਬਿਊਰੋ ਵੱਲੋਂ ਮੁੱਲਾਂਪੁਰ ਸਟ੍ਰੀਟ ਲਾਈਟ ਘੁਟਾਲੇ ਵਿੱਚ ਕੈਪਟਨ ਸੰਦੀਪ ਸੰਧੂ ਨੂੰ ਜਦੋਂ ਨਾਮਜ਼ਦ ਕੀਤਾ ਗਿਆ ਸੀ ਤਾਂ ਉਹ ਫ਼ਰਾਰ ਹੋ ਗਿਆ ਸੀ। ਇਹ ਮਾਮਲਾ 65 ਲੱਖ ਰੁਪਏ ਦੇ ਸੋਲਰ ਲਾਈਟਾਂ ਦੇ ਘੁਟਾਲੇ ਦਾ ਹੈ। 


ਦੱਸਿਆ ਜਾਂਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਕੈਪਟਨ ਸੰਦੀਪ ਸੰਧੂ (Captain Sandeep Sandhu) ਕਾਫ਼ੀ ਮਜ਼ਬੂਤ ​​ਸਨ ਅਤੇ ਜ਼ਿਮਨੀ ਚੋਣਾਂ ਦੌਰਾਨ ਵੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੰਦੀਪ ਨੂੰ ਟਿੱਕਟ ਦੇ ਕੇ ਮੈਦਾਨ ਵਿੱਚ ਉਤਾਰਿਆ ਗਿਆ ਸੀ। 


ਇਹ ਵੀ ਪੜ੍ਹੋ: ਰਿਸ਼ਭ ਪੰਤ ਨੂੰ ਅੱਗੇ ਦੇ ਇਲਾਜ ਲਈ ਮੁੰਬਈ ਸ਼ਿਫਟ ਕੀਤਾ ਜਾਵੇਗਾ: ਡੀਡੀਸੀਏ ਡਾਇਰੈਕਟਰ


ਗੌਰਤਲਬ ਹੈ ਕਿ ਕੈਪਟਨ ਅਮਰਿੰਦਰ ਸਿੰਘ ਆਪ ਸੰਦੀਪ ਸੰਧੂ ਦੀ ਨਾਮਜ਼ਦਗੀ ਦਾਖਲ ਕਰਨ ਪਹੁੰਚੇ ਸਨ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਕੈਪਟਨ ਸੰਦੀਪ ਸੰਧੂ ਦੇ ਹੱਕ ਵਿੱਚ ਮੁੱਲਾਂਪੁਰ ਵਿਖੇ ਰੋਡ ਸ਼ੋਅ ਵੀ ਕੀਤਾ ਸੀ। 


ਹਾਲਾਂਕਿ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ ਨੇ ਜਿੱਤ ਹਾਸਿਲ ਕੀਤੀ ਸੀ। ਇਸਦੇ ਨਾਲ ਹੀ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ 2022 ਵਿੱਚ ਵੀ ਕਾਂਗਰਸ ਵੱਲੋਂ ਸੰਦੀਪ ਸੰਧੂ 'ਤੇ ਦਾਅ ਖੇਡਿਆ ਗਿਆ ਸੀ ਪਰ ਇੱਕ ਵਾਰ ਫ਼ਿਰ ਸੰਦੀਪ ਸੰਧੂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।


ਇਹ ਵੀ ਪੜ੍ਹੋ: ਸ਼ਿਵਾ ਚੌਹਾਨ ਬਣੀ ਸਿਆਚਿਨ 'ਚ ਤਾਇਨਾਤ ਹੋਣ ਵਾਲੀ ਪਹਿਲੀ ਮਹਿਲਾ ਅਧਿਕਾਰੀ, ਬਰਫ਼ 'ਚ ਕਰੇਗੀ ਡਿਊਟੀ


(For more news apart from Ludhiana Street Light Scam, stay tuned to Zee PHH)