Ludhiana News (ਤਰਸੇਮ ਲਾਲ ਭਾਰਦਵਾਜ): ਉੱਤਰ ਪ੍ਰਦੇਸ਼ ਦੇ ਬੁਲੰਦ ਸ਼ਹਿਰ ਤੋਂ ਰੋਜ਼ੀ-ਰੋਟੀ ਲਈ ਲੁਧਿਆਣਾ ਵਿੱਚ ਆਈ ਇੱਕ ਲੜਕੀ ਨੇ ਧੱਕੇ ਨਾਲ ਸਰੀਰਕ ਸਬੰਧ ਬਣਾਉਣ ਦੀ ਕੋਸ਼ਿਸ਼ ਕੀਤੀ। ਲੜਕੀ ਵੱਲੋਂ ਇਨਕਾਰ ਕਰਨ ਉਤੇ ਵਿਅਕਤੀ ਨੇ ਲੜਕੀ ਨੂੰ ਚਾਕੂ ਮਾਰ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ।


COMMERCIAL BREAK
SCROLL TO CONTINUE READING

ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਪੀੜਤ ਲੜਕੀ ਨੇ ਦੱਸਿਆ ਕਿ ਉਸ ਨੇ ਮਾਂ ਤੋਂ ਪਰੇਸ਼ਾਨ ਹੋ ਕੇ ਘਰ ਛੱਡਿਆ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬੁਲੰਦ ਸ਼ਹਿਰ ਜ਼ਿਲ੍ਹੇ ਦੇ ਪਿੰਡ ਦਰਾਵਰ ਤੋਂ ਲੁਧਿਆਣਾ ਵਿੱਚ ਕੰਮ ਦੀ ਭਾਲ ਵਿੱਚ ਆਈ ਇੱਕ ਲੜਕੀ ਨੂੰ ਸਹਾਰਾ ਦੇਣ ਵਾਲੇ ਵਿਅਕਤੀ ਨੇ ਹੀ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ।


ਲੜਕੀ ਦੇ ਚਿਹਰੇ ਤੇ ਪਿੱਠ ਉਤੇ ਡੂੰਘੇ ਜ਼ਖਮ ਹਨ। ਲੋਕਾਂ ਨੇ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ। ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਲੜਕੀ ਦੇ ਬਿਆਨਾਂ ਉਤੇ 3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।


ਪੀੜਤ ਲੜਕੀ ਨੇ ਦੱਸਿਆ ਕਿ ਕਰੀਬ 8 ਦਿਨ ਪਹਿਲਾਂ ਆਪਣੀ ਮਾਂ ਨਾਲ ਲੜਾਈ-ਝਗੜੇ ਤੋਂ ਬਾਅਦ ਉਹ ਇਕੱਲੀ ਰੇਲ ਗੱਡੀ ਵਿੱਚ ਬੈਠ ਕੇ ਕੰਮ ਦੀ ਭਾਲ ਵਿੱਚ ਲੁਧਿਆਣਾ ਆਈ ਸੀ। ਸ਼ਹਿਰ ਵਿੱਚ ਉਸ ਦਾ ਕੋਈ ਵੀ ਜਾਣ-ਪਛਾਣ ਵਾਲਾ ਨਹੀਂ ਸੀ। ਉਹ ਤਿੰਨ ਦਿਨ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਰਹੀ।


ਤਿੰਨ ਦਿਨ ਗੁਰਦੁਆਰਾ ਸਾਹਿਬ ਦੇ ਬਾਹਰ ਸੌਂਦੀ ਰਹੀ। ਉਸ ਕੋਲ ਰਹਿਣ ਅਤੇ ਸਮਾਨ ਖਰੀਦਣ ਲਈ ਪੈਸੇ ਨਹੀਂ ਸਨ। ਇਸ ਦਾ ਫਾਇਦਾ ਉਠਾਉਂਦੇ ਹੋਏ ਕਈ ਲੋਕਾਂ ਨੇ ਉਸ ਨਾਲ ਨਾਜਾਇਜ਼ ਸਬੰਧ ਬਣਾਉਣ ਦੀ ਫਿਰਾਕ ਵਿੱਚ ਸੀ। ਉਸ ਕੋਲ ਜੋ ਸਮਾਨ ਸੀ ਕਿਸੇ ਅਣਪਛਾਤੇ ਨੇ ਉਸ ਦੀ ਟੀ-ਸ਼ਰਟ ਕੱਟ ਕੇ ਚੋਰੀ ਕਰ ਲਿਆ।


ਪੀੜਤਾ ਨੇ ਦੱਸਿਆ ਕਿ ਕਰੀਬ 5 ਦਿਨ ਪਹਿਲਾਂ ਉਹ ਗੁਰਦੁਆਰਾ ਸਾਹਿਬ ਦੀਆਂ ਪੌੜੀਆਂ ਚੜ੍ਹ ਰਹੀ ਸੀ। ਉੱਥੇ ਉਸ ਦੀ ਮੁਲਾਕਾਤ ਇੱਕ ਦਸਤਾਰਧਾਰੀ ਵਿਅਕਤੀ ਨਾਲ ਹੋਈ, ਜਿਸ ਨੇ ਉਸ ਨੂੰ ਆਪਣੇ ਨਾਲ ਲੈ ਜਾਣ ਲਈ ਕਿਹਾ। ਪੀੜਤਾ ਅਨੁਸਾਰ ਉਸ ਨੇ ਉਸ ਵਿਅਕਤੀ ਨਾਲ ਜਾਣ ਤੋਂ ਇਨਕਾਰ ਕਰ ਦਿੱਤਾ। ਫਿਰ ਆਦਮੀ ਨੇ ਉਸਨੂੰ ਦੱਸਣਾ ਸ਼ੁਰੂ ਕਰ ਦਿੱਤਾ ਕਿ ਉਹ ਉਸਨੂੰ ਪਿਆਰ ਕਰਦਾ ਹੈ।


ਜਦੋਂ ਉਹ ਉਸ ਉਤੇ ਜ਼ਬਰਦਸਤੀ ਕਰਨ ਲੱਗਾ ਤਾਂ ਲੜਕੀ ਨੇ ਉਸ ਨੂੰ ਥੱਪੜ ਮਾਰ ਦਿੱਤਾ। ਗੁੱਸੇ ਵਿੱਚ ਆਏ ਵਿਅਕਤੀ ਨੇ ਉਸ ਉਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਉਸ ਦੇ ਚਿਹਰੇ ਅਤੇ ਪਿੱਠ ਉਤੇ ਚਾਕੂ ਨਾਲ ਹਮਲਾ ਕਰ ਦਿੱਤਾ। ਲੋਕਾਂ ਨੇ ਉਸ ਨੂੰ ਖੂਨ ਨਾਲ ਲੱਥਪੱਥ ਹਾਲਤ ਵਿੱਚ ਸਿਵਲ ਹਸਪਤਾਲ ਪਹੁੰਚਾਇਆ।


ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 354-ਡੀ, 506, 341, 324, 148, 34 ਤਹਿਤ ਕੇਸ ਦਰਜ ਕਰ ਦਿੱਤਾ। ਪੀੜਤਾ ਨੇ ਦੱਸਿਆ ਕਿ ਉਹ ਤਲਾਕਸ਼ੁਦਾ ਹੈ। ਉਸ ਦੇ ਪਿਤਾ ਨੂੰ ਇਸ ਗੱਲ ਦੀ ਚਿੰਤਾ ਹੈ।


ਇਸ ਕਾਰਨ ਉਹ ਬਹੁਤ ਜ਼ਿਆਦਾ ਸ਼ਰਾਬ ਪੀਣ ਲੱਗ ਪਿਆ। ਉਸ ਦੇ ਦੋਵੇਂ ਗੁਰਦੇ ਅਤੇ ਜਿਗਰ ਖਰਾਬ ਹੋ ਗਏ। ਪਿਤਾ ਦੀ ਖ਼ਰਾਬ ਸਿਹਤ ਕਾਰਨ ਮਾਂ ਅਕਸਰ ਉਸ ਨੂੰ ਤਾਅਨੇ ਮਾਰਨ ਲੱਗ ਜਾਂਦੀ ਸੀ। ਮਾਂ ਦੇ ਤਾਅਨੇ-ਮਿਹਣਿਆਂ ਤੋਂ ਤੰਗ ਆ ਕੇ ਉਹ ਬੁਲੰਦ ਸ਼ਹਿਰ ਤੋਂ ਲੁਧਿਆਣੇ ਆ ਗਈ ਪਰ ਉਸ ਨੂੰ ਨਹੀਂ ਪਤਾ ਸੀ ਕਿ ਲੁਟੇਰੇ ਲੁਧਿਆਣੇ ਦੀਆਂ ਸੜਕਾਂ 'ਤੇ ਉਸ ਦੀ ਇੱਜ਼ਤ ਲੁੱਟ ਲੈਣਗੇ। ਪੀੜਤਾ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਨੂੰ ਸੁਰੱਖਿਅਤ ਥਾਂ 'ਤੇ ਪਹੁੰਚਾਇਆ ਜਾਵੇ।


ਇਹ ਵੀ ਪੜ੍ਹੋ : Lok Sabha Election 2024 Voting Live: ਅੱਜ 8 ਸੂਬਿਆਂ ਦੀਆਂ 58 ਸੀਟਾਂ 'ਤੇ ਵੋਟਿੰਗ ਜਾਰੀ, 9 ਵਜੇ ਤੱਕ 10.82% ਵੋਟਿੰਗ ਹੋਈ