Ludhiana News: ਲੁਧਿਆਣਾ ਤੋਂ ਚੰਡੀਗੜ੍ਹ ਜਾ ਰਹੇ ਅਲਟੋ ਟੈਕਸੀ ਚਾਲਕ ਦਾ ਗੋਲੀ ਮਾਰ ਕੀਤਾ ਕਤਲ, ਟੈਕਸੀ ਖੋਹ ਫਰਾਰ
Advertisement
Article Detail0/zeephh/zeephh2377204

Ludhiana News: ਲੁਧਿਆਣਾ ਤੋਂ ਚੰਡੀਗੜ੍ਹ ਜਾ ਰਹੇ ਅਲਟੋ ਟੈਕਸੀ ਚਾਲਕ ਦਾ ਗੋਲੀ ਮਾਰ ਕੀਤਾ ਕਤਲ, ਟੈਕਸੀ ਖੋਹ ਫਰਾਰ

Ludhiana News: ਲੁਧਿਆਣਾ ਤੋਂ ਚੰਡੀਗੜ੍ਹ ਜਾ ਰਹੇ ਅਲਟੋ ਟੈਕਸੀ ਚਾਲਕ ਦਾ ਸਮਰਾਲਾ ਬਾਈਪਾਸ ਤੇ ਗੋਲੀ ਮਾਰ ਕੀਤਾ ਕਤਲ। ਟੈਕਸੀ ਖੋਹ ਹੋਏ ਫਰਾਰ।

 

Ludhiana News: ਲੁਧਿਆਣਾ ਤੋਂ ਚੰਡੀਗੜ੍ਹ ਜਾ ਰਹੇ ਅਲਟੋ ਟੈਕਸੀ ਚਾਲਕ ਦਾ ਗੋਲੀ ਮਾਰ ਕੀਤਾ ਕਤਲ, ਟੈਕਸੀ ਖੋਹ ਫਰਾਰ

Ludhiana Murder News/ਵਰੁਣ ਕੌਸ਼ਲ: ਚੰਡੀਗੜ੍ਹ ਤੋਂ ਲੁਧਿਆਣਾ ਆਪਣੀ ਅਲਟੋ ਟੈਕਸੀ ਵਿੱਚ ਸਵਾਰੀਆਂ ਲੈ ਕੇ ਜਾ ਰਹੇ ਟੈਕਸੀ ਚਾਲਕ ਨੂੰ ਵਾਪਸ ਚੰਡੀਗੜ ਜਾ ਰਹੇ ਨੂੰ ਤੜਕ ਸਾਰ ਸਮਰਾਲਾ ਬਾਈਪਾਸ ਤੇ ਗੋਲੀ ਮਾਰ ਕੀਤਾ ਕਤਲ। ਟੈਕਸੀ ਖੋਹ ਫਰਾਰ ਹੋ ਗਿਆ ਹੈ।

ਅੱਜ ਸਵੇਰੇ 5:30 ਵਜੇ ਸਮਰਾਲਾ ਦੇ ਚੰਡੀਗੜ੍ਹ ਲੁਧਿਆਣਾ ਬਾਈਪਾਸ ਦੇ ਪਿੰਡ ਹਰਿਓਂ ਦੇ ਕੋਲ ਇੱਕ ਨੌਜਵਾਨ ਡਰਾਈਵਰ ਦੀ ਲਾਸ਼ ਸਮਰਾਲਾ ਪੁਲਿਸ ਨੂੰ ਬਰਾਮਦ ਹੋਈ। ਜਿਸ ਉੱਤੇ ਕਈ ਗੋਲੀਆਂ ਲੱਗੀਆਂ ਹੋਈਆਂ ਸਨ। ਮੌਕੇ ਤੇ ਪਹੁੰਚੇ ਸਮਰਾਲਾ ਪੁਲਿਸ ਦੇ ਡੀਐਸਪੀ ਤਰਲੋਚਨ ਸਿੰਘ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: Amritsar News: ਮੰਦਭਾਗੀ ਖ਼ਬਰ! ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ 'ਚ ਕੜਾਹੇ 'ਚ ਡਿੱਗਣ ਵਾਲੇ ਵਿਅਕਤੀ ਦੀ ਹੋਈ ਮੌਤ
 

ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਦੀ ਪਛਾਣ ਕੀਤੀ ਗਈ ਤਾਂ ਮ੍ਰਿਤਕ ਦੀ ਪਛਾਣ ਰਵੀ ਕੁਮਾਰ ਨਿਵਾਸੀ ਚੰਡੀਗੜ੍ਹ ਜੋ ਇੱਕ ਅਲਟੋ ਟੈਕਸੀ ਡਰਾਈਵਰ ਹੈ। ਮ੍ਰਿਤਕ ਟੈਕਸੀ ਚਾਲਕ ਨੂੰ ਗੋਲੀ ਮਾਰਨ ਤੋਂ ਬਾਅਦ ਦੋਸ਼ੀ ਡਰਾਈਵਰ ਦੀ ਆਲਟੋ ਗੱਡੀ ਨੂੰ ਖੋਹ ਕੇ ਨਾਲ ਲੈ ਗਏ। ਸਮਰਾਲਾ ਪੁਲਿਸ ਨੂੰ ਇਸ ਦੀ ਸੂਚਨਾ ਮ੍ਰਿਤਕ ਦੇ ਪਰਿਵਾਰ ਵੱਲੋਂ ਦਿੱਤੀ ਗਈ ਅਤੇ ਮ੍ਰਿਤਕ ਦੇ ਪਿਤਾ ਨੇ ਮੌਕੇ ਉੱਤੇ ਦੱਸਿਆ ਕਿ ਮ੍ਰਿਤਕ ਰਵੀ ਕੁਮਾਰ ਤਿੰਨ ਤੋਂ ਚਾਰ ਮਹੀਨੇ ਤੋਂ ਟੈਕਸੀ ਚਲਾਉਂਦਾ ਸੀ। 

ਰਾਤ ਮੇਰੇ ਬੇਟੇ ਨੇ ਦੱਸਿਆ ਕਿ ਮੈਨੂੰ ਚੰਡੀਗੜ੍ਹ ਤੋਂ ਲੁਧਿਆਣੇ ਦੀਆਂ ਸਵਾਰੀਆਂ ਮਿਲੀਆਂ ਹਨ। ਇਸ ਲਈ ਉਹ ਲੁਧਿਆਣੇ ਜਾ ਰਿਹਾ ਹੈ। ਉਸ ਤੋਂ ਬਾਅਦ ਦੁਬਾਰਾ ਤੜਕੇ ਫੋਨ ਆਉਂਦਾ ਹੈ ਅਤੇ ਕਹਿੰਦਾ ਹੈ ਕਿ ਪਾਪਾ ਮੇਰੇ ਗੋਲੀ ਲੱਗੀ ਹੈ। ਅਸੀਂ ਉਸ ਤੋਂ ਬਾਅਦ ਘਬਰਾ ਗਏ। ਮ੍ਰਿਤਕ ਰਵੀ ਦਾ ਡੇਢ ਸਾਲ ਪਹਿਲਾ ਵਿਆਹ ਹੋਇਆ ਸੀ। ਜਦ ਅਸੀਂ ਮੌਕੇ ਤੇ ਦੇਖਦੇ ਹਾਂ ਤਾਂ ਸੱਭ ਹੋਇਆ ਹੈ।

ਡੀਐਸਪੀ ਸਮਰਾਲਾ ਤਰਲੋਚਨ ਸਿੰਘ ਨੇ ਦੱਸਿਆ ਕਿ ਸਾਨੂੰ ਜਿਸ ਨੌਜਵਾਨ ਦੀ ਲਾਸ਼ ਮਿਲੀ ਹੈ ਉਸਦੇ ਗੋਲੀ ਲੱਗੀ ਹੋਈ ਹੈ ਅਤੇ ਮ੍ਰਿਤਕ ਦੇ ਪਰਿਵਾਰ ਵੱਲੋਂ ਪਤਾ ਲੱਗਿਆ ਹੈ ਕਿ ਮ੍ਰਿਤਕ ਚੰਡੀਗੜ੍ਹ ਤੋਂ ਲੁਧਿਆਣਾ ਸਵਾਰੀਆਂ ਲੈ ਕੇ ਆਪਣੀ ਟੈਕਸੀ ਚ ਜਾ ਰਿਹਾ ਸੀ। ਜਲਦ ਹੀ ਇਸ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਜਾਵੇਗਾ।

ਇਹ ਵੀ ਪੜ੍ਹੋ: Russian army: ਰੂਸੀ ਫੌਜ ਵਿੱਚ ਭਰਤੀ 69 ਭਾਰਤੀਆਂ ਦੀ ਵਾਪਸੀ ਦਾ ਇੰਤਜ਼ਾਰ, ਵਿਦੇਸ਼ ਮੰਤਰੀ ਬੋਲੇ- ਗਲਤ ਤਰੀਕੇ ਨਾਲ ਹੋਈ ਭਰਤੀ
 

Trending news