Ludhiana Air Index News: ਉੱਤਰ ਭਾਰਤ ਦੇ ਕਈ ਹਿੱਸਿਆਂ ਵਿੱਚ ਆਬੋ ਹਵਾ ਬੁਰੀ ਤਰ੍ਹਾਂ ਪਲੀਤ ਹੋ ਚੁੱਕੀ ਹੈ। ਇਸ ਦੇ ਨਾਲ ਪੰਜਾਬ ਦੇ ਸਨਅਤੀ ਸ਼ਹਿਰ ਲੁਧਿਆਣਾ ਦੀ ਵੀ ਆਬੋ ਹਵਾ ਖ਼ਰਾਬ ਹੋ ਚੁੱਕੀ ਹੈ। ਲੁਧਿਆਣਾ ਦੀ ਏਅਰ ਕੁਆਲਿਟੀ ਇੰਡੈਕਸ 150 ਤੋਂ ਪਾਰ ਪੁੱਜ ਚੁੱਕਾ ਹੈ। ਲੋਕਾਂ ਨੂੰ ਸਾਹ ਲੈਣ ਵਿੱਚ ਕਾਫੀ ਦਿੱਕਤ ਹੋ ਰਹੀ ਹੈ।


COMMERCIAL BREAK
SCROLL TO CONTINUE READING

ਉੱਤਰ ਭਾਰਤ ਵਿੱਚ ਝੋਨੇ ਦੀ ਕਟਾਈ ਦੇ ਸੀਜ਼ਨ ਤੇ ਤਿਉਹਾਰਾਂ ਦੇ ਸੀਜ਼ਨ ਹੋਣ ਕਰਕੇ ਲਗਾਤਾਰ ਮੌਸਮ ਵਿੱਚ ਵੱਡੀ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ। ਇੱਕ ਪਾਸੇ ਜਿੱਥੇ ਦਿੱਲੀ ਦਾ ਏਅਰ ਕੁਆਲਿਟੀ ਇੰਡੈਕਸ 300 ਤੋਂ ਬਾਹਰ ਪਹੁੰਚ ਗਿਆ ਹੈ ਉੱਥੇ ਹੀ ਪੰਜਾਬ ਵਿੱਚ ਵੀ ਕਈ ਸ਼ਹਿਰਾਂ ਦੇ ਅੰਦਰ ਏਅਰ ਕੁਆਲਿਟੀ ਇੰਡੈਕਸ 150 ਦੇ ਨੇੜੇ ਚੱਲ ਰਿਹਾ ਹੈ।


ਖਾਸ ਕਰਕੇ ਲੁਧਿਆਣਾ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਏਅਰ ਕੁਆਲਿਟੀ ਇੰਡੈਕਸ 150 ਚੱਲ ਰਿਹਾ ਹੈ ਜਿਸ ਕਰਕੇ ਸ਼ਹਿਰ ਦੀ ਆਬੋ ਹਵਾ ਪਲੀਤ ਹੋ ਚੁੱਕੀ ਹੈ। ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਹੈ।


ਸਾਹ ਨਾਲ ਸਬੰਧਤ ਬਿਮਾਰੀਆਂ ਵਾਲੇ ਲੋਕਾਂ ਨੂੰ ਪਲੀਤ ਚੁਗਿਰਦੇ ਕਾਰਨ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਉਹ ਘਰਾਂ ਵਿਚੋਂ ਬਾਹਰ ਨਿਕਲਣ ਤੋਂ ਡਰ ਰਹੇ ਹਨ। ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਮੌਸਮ ਵਿਗਿਆਨੀ ਕੁਲਵਿੰਦਰ ਕੌਰ ਗਿੱਲ ਨੇ ਕਿਹਾ ਹੈ ਕਿ 26 ਅਕਤੂਬਰ ਤੱਕ ਤਾਂ ਮੌਸਮ ਸਹੀ ਰਹੇਗਾ ਪਰ ਉਸ ਤੋਂ ਬਾਅਦ ਬੱਦਲਵਾਈ ਵਾਲਾ ਮੌਸਮ ਬਣ ਜਾਵੇਗਾ।


ਇਹ ਵੀ ਪੜ੍ਹੋ : Manpreet Badal News: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਵਿਜੀਲੈਂਸ ਅੱਗੇ ਨਹੀਂ ਹੋਣਗੇ ਪੇਸ਼, ਜਾਣੋ ਕਾਰਨ


ਇਸ ਕਾਰਨ ਪ੍ਰਦੂਸ਼ਣ ਦਾ ਪੱਧਰ ਹੋਰ ਵੱਧ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਬਾਰਿਸ਼ ਦੇ ਨਾਲ ਮੌਸਮ ਸਾਫ ਹੋ ਜਾਂਦਾ ਹੈ ਪਰ ਲਗਾਤਾਰ ਏਅਰ ਕੁਆਲਿਟੀ ਇੰਡੈਕਸ ਵਿੱਚ ਜੋ ਇਜਾਫ਼ਾ ਹੋ ਰਿਹਾ ਉਹ ਸਿਹਤ ਲਈ ਸਹੀ ਨਹੀਂ ਹੈ। ਉਨ੍ਹਾਂ ਨੇ ਕਿਹਾ ਹਾਲਾਂਕਿ ਤਾਪਮਾਨ ਆਮ ਨਾਲੋਂ ਦੋ ਡਿਗਰੀ ਘੱਟ ਚੱਲ ਰਿਹਾ ਹੈ।


ਇਹ ਵੀ ਪੜ੍ਹੋ : Moga Firing News: ਅਣਪਛਾਤਿਆਂ ਨੇ ਤੜਕਸਾਰ ਪਿੰਡ ਦੇ ਕਬੱਡੀ ਖਿਡਾਰੀ 'ਤੇ ਚਲਾਈਆਂ ਗੋਲੀਆਂ


ਲੁਧਿਆਣਾ ਤੋਂ ਭਰਤ ਸ਼ਰਮਾ ਦੀ ਰਿਪੋਰਟ