Ludhiana News: ਲੁਧਿਆਣਾ `ਚ ਫੈਕਟਰੀ ਦੇ ਝਗੜੇ ਤੋਂ ਬਾਅਦ ਨੌਜਵਾਨ ਨੂੰ ਆਇਆ ਹਾਰਟ ਅਟੈਕ, ਹੋਈ ਮੌਕੇ `ਤੇ ਮੌਤ
Ludhiana News: ਇਸ ਮਾਮਲੇ ਨੂੰ ਲੈ ਕੇ ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ।
Ludhiana News: ਜੰਮੂ ਕਲੋਨੀ 'ਚ ਫੈਕਟਰੀ 'ਚੋਂ ਆ ਰਹੀ ਆਵਾਜ਼ ਦੇ ਚਲਦਿਆਂ ਨੌਜਵਾਨ ਦੀ ਬਹਿਸਬਾਜੀ ਦੌਰਾਨ ਹਾਰਟ ਅਟੈਕ ਨਾਲ ਮੌਤ ਹੋ ਗਈ। ਇਸ ਬਾਰੇ ਏਸੀਪੀ ਜਸਰੂਪ ਕੌਰ ਬਾਠ ਨੇ ਜਾਣਕਾਰੀ ਦਿੱਤੀ ਹੈ ਅਤੇ ਕਿਹਾ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਮਾਮਲਾ ਲੁਧਿਆਣਾ ਦੇ ਥਾਣਾ ਮਾਡਲ ਟਾਊਨ ਅਧੀਨ ਪੈਂਦੇ ਜੰਮੂ ਕਲੋਨੀ ਦਾ ਹੈ ਜਿੱਥੇ ਬੀਤੀ ਰਾਤ ਫੈਕਟਰੀ ਦੀ ਆਵਾਜ਼ ਤੋਂ ਪਰੇਸ਼ਾਨ ਲੋਕਾਂ ਦਾ ਇਕੱਠ ਹੋਇਆ ਅਤੇ ਇੱਕ ਨੌਜਵਾਨ ਦੇ ਨਾਲ ਬਹਿਸਬਾਜੀ ਹੋਈ ਜਿਸ ਨੂੰ ਹਾਰਟ ਅਟੈਕ ਆਉਣ ਦੇ ਚਲਦਿਆਂ ਹਸਪਤਾਲ ਵਿੱਚ ਲਜਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ। ਹਾਲਾਂਕਿ ਇਸ ਮਾਮਲੇ ਨੂੰ ਲੈ ਕੇ ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ।
ਉਧਰ ਇਸ ਮਾਮਲੇ ਸੰਬੰਧੀ ਏਸੀਪੀ ਜਸਰੂਪ ਕੌਰ ਬਾਠ ਨੇ ਕਿਹਾ ਕਿ ਮਾਮਲਾ ਫੈਕਟਰੀ ਚਲਾਉਣ ਤੇ ਆਵਾਜ਼ ਆਉਣ ਨੂੰ ਲੈ ਕੇ ਹੈ ਜਿੱਥੇ ਨੌਜਵਾਨ ਦੇ ਵੱਲੋਂ ਇਸ ਗੱਲ ਨੂੰ ਲੈ ਕੇ ਬਹਿਸਬਾਜ਼ੀ ਹੋਈ ਅਤੇ ਉਸ ਨੂੰ ਹਾਰਟ ਅਟੈਕ ਆਇਆ ਜਿਸ ਦੇ ਚਲਦਿਆਂ ਉਸ ਦੀ ਮੌਤ ਹੋ ਗਈ। ਉਹਨਾਂ ਕਿਹਾ ਕਿ ਫੈਕਟਰੀ ਦੇ ਪਰਮਿਸ਼ਨ ਦੇ ਕਾਗਜ਼ਾਤ ਵੀ ਚੈੱਕ ਕੀਤੇ ਜਾਣਗੇ ਅਤੇ ਰਾਤ ਦੇ ਸਮੇਂ ਫੈਕਟਰੀ ਚਲਾਉਣ ਦੀ ਕੋਈ ਵੀ ਮਨਜ਼ੂਰੀ ਨਹੀਂ ਹੈ ਜਿਸ ਨੂੰ ਲੈ ਕੇ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: Ludhiana Stubble Burning: ਲੁਧਿਆਣਾ 'ਚ ਹੁਣ ਤੱਕ 421 ਪਰਾਲੀ ਦੇ ਮਾਮਲੇ ਆਏ ਸਾਹਮਣੇ, AQI 223 ਦੇ ਪਾਰ
ਜਾਣਕਾਰੀ ਦਿੰਦੇ ਹੋਏ ਮ੍ਰਿਤਕ ਵਿਪਨ ਦੇ ਪਿਤਾ ਰਾਕੇਸ਼ ਕੁਮਾਰ ਨੇ ਦੱਸਿਆ ਕਿ ਜਦੋਂ ਦੇਰ ਰਾਤ ਰਜਨੀ ਇੰਡਸਟਰੀਜ਼ ਦੇ ਲੋਕਾਂ ਨੇ ਫੈਕਟਰੀ 'ਚ ਚੱਲ ਰਹੇ ਡਰੰਮ ਨੂੰ ਨਾ ਰੋਕਿਆ ਤਾਂ ਪੂਰੇ ਇਲਾਕੇ ਦੇ ਲੋਕ ਇਕੱਠੇ ਹੋ ਗਏ। ਲੋਕਾਂ ਨੇ ਉਸ ਨੂੰ ਸਮਝਾਇਆ ਕਿ ਉਹ ਰਾਤ ਨੂੰ ਢੋਲ ਬੰਦ ਕਰ ਦੇਵੇ ਕਿਉਂਕਿ ਇਸ ਨਾਲ ਬਹੁਤ ਰੌਲਾ ਪੈਂਦਾ ਹੈ। ਲੋਕ ਰਾਤ ਨੂੰ ਸੌਣ ਤੋਂ ਅਸਮਰੱਥ ਹਨ।
ਉਸ ਨੇ ਦੋਸ਼ ਲਾਇਆ ਕਿ ਗੁੱਸੇ ਵਿੱਚ ਆਏ ਫੈਕਟਰੀ ਮਾਲਕ ਨੇ ਉਸ ਨਾਲ ਬਦਸਲੂਕੀ ਕਰਨੀ ਸ਼ੁਰੂ ਕਰ ਦਿੱਤੀ। ਉਸ ਦੇ ਬੇਟੇ ਵਿਪਨ ਦੀ ਫੈਕਟਰੀ ਮਾਲਕ ਨਾਲ ਬਹਿਸ ਹੋ ਗਈ। ਇਸ ਦੌਰਾਨ ਉਨ੍ਹਾਂ ਦੇ ਬੇਟੇ ਨੂੰ ਦਿਲ ਦਾ ਦੌਰਾ ਪਿਆ। ਲੋਕਾਂ ਦੀ ਮਦਦ ਨਾਲ ਨੌਜਵਾਨ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਵਿਪਨ ਦਾ ਵਿਆਹ ਡੇਢ ਸਾਲ ਪਹਿਲਾਂ ਹੀ ਹੋਇਆ ਸੀ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਫੈਕਟਰੀ ਮਾਲਕ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।