Machhiwara News: ਬੀਤੇ ਦਿਨ ਮਾਛੀਵਾੜਾ ਸਾਹਿਬ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਪੱਤਰਾਂ ਦੀ ਜਾਂਚ ਦੌਰਾਨ ਪ੍ਰਸ਼ਾਸਨ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰਾਂ ਸਮੇਤ 23 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ।
Trending Photos
Machhiwara News: ਬੀਤੇ ਦਿਨ ਮਾਛੀਵਾੜਾ ਸਾਹਿਬ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਪੱਤਰਾਂ ਦੀ ਜਾਂਚ ਦੌਰਾਨ ਪ੍ਰਸ਼ਾਸਨ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰਾਂ ਸਮੇਤ 23 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ।
ਚੋਣ ਅਧਿਕਾਰੀ ਵੱਲੋਂ ਪੱਤਰ ਰੱਦ ਕੀਤੇ ਜਾਣ ਤੋਂ ਬਾਅਦ ਸਿਆਸੀ ਪਾਰਟੀਆਂ ਵਿੱਚ ਕਾਫੀ ਰੋਸ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਅੱਜ ਸਵੇਰੇ ਇੱਕ ਵੱਡਾ ਧਰਨਾ ਦਿੱਤਾ।
ਜਿਸ ਦੀ ਸ਼ੁਰੂਆਤ ਗੁਰਦੁਆਰਾ ਚਰਨ ਕੰਵਲ ਸਾਹਿਬ ਤੋਂ ਕੀਤੀ ਗਈ ਅਤੇ ਜਿਸ ਵਿੱਚ ਸੈਂਕੜੇ ਦੀ ਗਿਣਤੀ ਵਿੱਚ ਔਰਤਾਂ ਅਤੇ ਪੁਰਸ਼ ਸ਼ਾਮਲ ਹੋਏ। ਜਿਨ੍ਹਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ, ਇਹ ਧਰਨਾ ਗੁਰਦੁਆਰਾ ਚਰਨ ਕੰਵਲ ਸਾਹਿਬ ਤੋਂ ਸ਼ੁਰੂ ਹੋ ਕੇ ਬੀਡੀਪੀਓ ਦਫ਼ਤਰ ਪਹੁੰਚਿਆ। ਜਿੱਥੇ ਚੋਣ ਅਧਿਕਾਰੀ ਬੈਠੇ ਸਨ ਅਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਉੱਥੇ ਬੈਠ ਕੇ ਧਰਨਾ ਦਿੱਤਾ।
ਇਸ ਧਰਨੇ ਦੀ ਅਗਵਾਈ ਕਰ ਰਹੇ ਸਮੂਹ ਸਿਆਸੀ ਪਾਰਟੀਆਂ ਦੇ ਆਗੂਆਂ ਕਾਂਗਰਸ ਪਾਰਟੀ ਸਮਰਾਲਾ ਹਲਕੇ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ, ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਢਿੱਲੋਂ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਦੀ ਇਸ ਧੱਕੇਸ਼ਾਹੀ ਖ਼ਿਲਾਫ਼ ਲੋਕਾਂ ਵਿੱਚ ਭਾਰੀ ਰੋਸ ਹੈ।
ਆਗੂ ਨੇ ਇਹ ਵੀ ਕਿਹਾ ਕਿ ਅਸੀਂ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਚੋਣ ਅਧਿਕਾਰੀਆਂ ਦਾ ਸਾਰਾ ਡਾਟਾ ਇਕੱਠਾ ਕਰਾਂਗੇ ਅਤੇ ਇਸ ਗੱਲ ਦੀ ਵੀ ਜਾਂਚ ਕਰਾਂਗੇ ਕਿ ਨਾਮਜ਼ਦਗੀ ਪੱਤਰ ਕਿਉਂ ਰੱਦ ਕੀਤੇ ਗਏ। ਰੁਪਿੰਦਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਉਹ ਇਸ ਜ਼ੁਲਮ ਖਿਲਾਫ ਮਾਨਯੋਗ ਹਾਈਕੋਰਟ ਤੱਕ ਪਹੁੰਚ ਕਰਨਗੇ।
ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਸੱਤਾਧਾਰੀ ਸਰਕਾਰ ਵੱਲੋਂ ਇੰਨੀ ਵੱਡੀ ਗਿਣਤੀ ਵਿੱਚ ਵਿਰੋਧੀ ਸਿਆਸੀ ਪਾਰਟੀਆਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ। ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਦੀ ਰਾਜਾ ਗਿੱਲ ਨੇ ਕਿਹਾ ਕਿ ਬੇਸ਼ੱਕ ਉਨ੍ਹਾਂ ਦੇ ਕਈ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਹਨ ਪਰ ਜਿੱਥੇ ਵੀ ਕਰੀਬ ਅੱਠ ਵਾਰਡ ਹਨ ਉੱਥੇ ਅਸੀਂ ਚੋਣ ਪੂਰੀ ਤਨਦੇਹੀ ਨਾਲ ਲੜਾਂਗੇ।
ਸ਼ਹਿਰ ਵਾਸੀਆਂ 'ਚ ਪੂਰਾ ਰੋਸ ਹੈ ਕਿ ਇਹਨਾਂ ਨੇ ਧੱਕੇਸ਼ਾਹੀ ਕਰਕੇ ਕਾਂਗਰਸ ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਰੱਦ ਕੀਤੇ ਹਨ। ਉਹਨਾਂ ਕਿਹਾ ਕਿ ਰੋਸ ਹੁਣ ਲੋਕ ਕਾਂਗਰਸ ਪਾਰਟੀ ਦੀ ਉਮੀਦਵਾਰਾਂ ਨੂੰ ਜਿਤਾ ਕੇ ਕੱਢਣਗੇ। ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ।
ਲੋਕਾਂ ਦੇ ਰੋਸ ਨੂੰ ਦੇਖਦਿਆਂ ਚੋਣ ਅਧਿਕਾਰੀ ਪਹਿਲਾਂ ਹੀ ਦਫ਼ਤਰ ਛੱਡ ਕੇ ਚਲੇ ਗਏ ਸਨ। ਭਾਵੇਂ ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਤਰੀਕ ਸੀ, ਕਈ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈਣ ਲਈ ਪੁੱਜੇ ਹੋਏ ਸਨ, ਪਰ ਜਦੋਂ ਉਹ ਚੋਣ ਅਧਿਕਾਰੀਆਂ ਨੂੰ ਉਥੇ ਨਹੀਂ ਮਿਲੇ ਤਾਂ ਉਹ ਉਥੇ ਹੀ ਖੜ੍ਹੇ ਵੇਖੇ ਗਏ।