Machhiwara News: ਟਰੈਵਲ ਏਜੰਟ ਦੀ ਕੋਠੀ ਦੇ ਬਾਹਰ ਪੀੜਤਾਂ ਨੇ ਲਗਾਇਆ ਪੱਕਾ ਧਰਨਾ
Advertisement
Article Detail0/zeephh/zeephh1874312

Machhiwara News: ਟਰੈਵਲ ਏਜੰਟ ਦੀ ਕੋਠੀ ਦੇ ਬਾਹਰ ਪੀੜਤਾਂ ਨੇ ਲਗਾਇਆ ਪੱਕਾ ਧਰਨਾ

Machhiwara News: ਮਾਛੀਵਾੜਾ ਵਿੱਚ ਵਿਦੇਸ਼ ਭੇਜਣ ਲਈ ਕਰੀਬ 20 ਤੋਂ ਵੱਧ ਪਰਿਵਾਰਾਂ ਤੋਂ 70 ਲੱਖ ਰੁਪਏ ਠੱਗਣ ਦੇ ਕਥਿਤ ਦੋਸ਼ਾਂ ਦਾ ਸਾਹਮਣਾ ਕਰ ਰਹੇ ਟਰੈਵਲ ਏਜੰਟ ਦੀ ਕੋਠੀ ਬਾਹਰ ਪੀੜਤ ਪਰਿਵਾਰਾਂ ਨੇ ਇਨਸਾਫ਼ ਲਈ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਹੈ।

Machhiwara News: ਟਰੈਵਲ ਏਜੰਟ ਦੀ ਕੋਠੀ ਦੇ ਬਾਹਰ ਪੀੜਤਾਂ ਨੇ ਲਗਾਇਆ ਪੱਕਾ ਧਰਨਾ

Machhiwara News: ਮਾਛੀਵਾੜਾ ਸਾਹਿਬ ਵਿਖੇ ਕੈਨੇਡਾ ਭੇਜਣ ਲਈ ਕਰੀਬ 20 ਤੋਂ ਵੱਧ ਪਰਿਵਾਰਾਂ ਤੋਂ 70 ਲੱਖ ਰੁਪਏ ਠੱਗਣ ਦੇ ਕਥਿਤ ਦੋਸ਼ਾਂ ਦਾ ਸਾਹਮਣਾ ਕਰ ਰਹੇ ਟਰੈਵਲ ਏਜੰਟ ਦੀ ਕੋਠੀ ਬਾਹਰ ਪੀੜਤ ਪਰਿਵਾਰਾਂ ਨੇ ਇਨਸਾਫ਼ ਲਈ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਹੈ।

ਅੱਜ ਅੱਤ ਦੀ ਗਰਮੀ ਦੇ ਬਾਵਜੂਦ ਪੀੜਤ ਪਰਿਵਾਰ ਟਰੈਵਲ ਏਜੰਟ ਦੀ ਕੋਠੀ ਬਾਹਰ ਟੈਂਟ ਲਗਾ ਕੇ ਪੱਕੇ ਤੌਰ ’ਤੇ ਧਰਨਾ ਲਗਾ ਕੇ ਬੈਠ ਗਏ ਜਿਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਨਾਲ ਠੱਗੀ ਮਾਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਦੀ ਬਣਦੀ ਲੱਖਾਂ ਰੁਪਏ ਦੀ ਰਾਸ਼ੀ ਵਾਪਸ ਕਰਵਾਈ ਜਾਵੇ। 

ਟਰੈਵਲ ਏਜੰਟ ਦੀ ਕੋਠੀ ਜੇ ਬਾਹਰ ਧਰਨਾ ਲਗਾਈ ਬੈਠੇ ਧਰਨਾਕਾਰੀਆ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਕੈਨੇਡਾ ਜਾਣ ਲਈ ਇੱਥੋਂ ਦੇ ਨਿਵਾਸੀ ਪਤੀ-ਪਤਨੀ ਕਮਲਜੀਤ ਸਿੰਘ ਤੇ ਸਤਵਿੰਦਰ ਕੌਰ ਨੂੰ ਪੇਸ਼ਗੀ ਵਜੋਂ ਲੱਖਾਂ ਰੁਪਏ ਦਿੱਤੇ ਪਰ ਉਨ੍ਹਾਂ ਦਾ ਵੀਜ਼ਾ ਨਾ ਲੱਗਿਆ। ਇਨ੍ਹਾਂ ਪੀੜਤ ਪਰਿਵਾਰਾਂ ਨੇ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਜਿਸ ’ਤੇ ਕੇਵਲ ਰਾਜਪਾਲ ਸਿੰਘ ਦੀ ਸ਼ਿਕਾਇਤ ’ਤੇ ਸਤਵਿੰਦਰ ਕੌਰ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਗਿਆ ਜਦਕਿ ਬਾਕੀ ਵਿਅਕਤੀਆਂ ਦੀਆਂ ਸ਼ਿਕਾਇਤਾਂ ਦੀ ਜਾਂਚ ਚੱਲ ਰਹੀ ਹੈ। 

ਧਰਨਾਕਾਰੀਆਂ ਨੇ ਕਿਹਾ ਕਿ ਪਰਚਾ ਦਰਜ ਹੋਣ ਤੋਂ ਬਾਅਦ ਪੁਲਿਸ ਨੇ ਸਤਵਿੰਦਰ ਕੌਰ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਅਤੇ ਨਾ ਹੀ ਬਾਕੀ ਧੋਖਾਧੜੀ ਦਾ ਸ਼ਿਕਾਰ ਹੋਏ ਵਿਅਕਤੀਆਂ ਦੀ ਸ਼ਿਕਾਇਤ ’ਤੇ ਮਾਮਲੇ ਦਰਜ ਕੀਤੇ ਗਏ। ਧਰਨਾਕਾਰੀਆਂ ਨੇ ਦੱਸਿਆ ਕਿ ਟਰੈਵਲ ਏਜੰਟ ਪਤੀ-ਪਤਨੀ ਉਨ੍ਹਾਂ ਨੂੰ ਕੁਝ ਦਿਨਾਂ ਤੋਂ ਲਾਰੇ ਲਗਾ ਰਹੇ ਸਨ ਕਿ ਉਹ ਅੱਜ ਕੁਝ ਪੈਸੇ ਵਾਪਸ ਦੇ ਦੇਣਗੇ ਜਦਕਿ ਬਾਕੀ ਲੱਖਾਂ ਰੁਪਏ ਰਾਸ਼ੀ ਕਿਸ਼ਤਾਂ ਵਿੱਚ ਅਦਾ ਕਰ ਦੇਣਗੇ ਜੋ ਇਸ ਵਾਅਦੇ ਤੋਂ ਵੀ ਅੱਜ ਮੁੱਕਰ ਗਏ।

ਧਰਨਾਕਾਰੀਆਂ ਅਨੁਸਾਰ ਅਖੀਰ ਉਨ੍ਹਾਂ ਨੂੰ ਅੱਜ ਇਨਸਾਫ਼ ਲਈ ਪੱਕੇ ਤੌਰ ’ਤੇ ਏਜੰਟ ਦੀ ਕੋਠੀ ਬਾਹਰ ਧਰਨਾ ਲਗਾਉਣਾ ਪਿਆ। ਕਈ ਪੀੜਤ ਪਰਿਵਾਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਵਿਦੇਸ਼ ਜਾਣ ਲਈ ਆਪਣੇ ਗਹਿਣੇ, ਜ਼ਮੀਨਾਂ ਆਦਿ ਗਿਰਵੀ ਤੇ ਵਿਆਜ ਉਤੇ ਚੁੱਕ ਕੇ ਇਸ ਟਰੈਵਲ ਏਜੰਟ ਨੂੰ ਦਿੱਤੇ ਪਰ ਨਾ ਉਹ ਵਿਦੇਸ਼ ਜਾ ਸਕੇ ਤੇ ਨਾ ਹੀ ਪੈਸੇ ਵਾਪਸ ਮਿਲ ਰਹੇ ਹਨ। ਧਰਨਾਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ ਉਦੋਂ ਤੱਕ ਉਹ ਕੋਠੀ ਬਾਹਰ ਧਰਨਾ ਜਾਰੀ ਰੱਖਣਗੇ।

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਟਰੈਵਲ ਏਜੰਟ ਦੇ ਕੋਠੀ ਬਾਹਰ ਧਰਨਾ ਲਗਾ ਕੇ ਬੈਠੇ ਪੀੜਤ ਪਰਿਵਾਰਾਂ ਦੇ ਹੱਕ ਵਿਚ ਆਏ। ਇਸ ਮੌਕੇ ਜਤਿੰਦਰ ਸਿੰਘ ਬਿਜਲੀਪੁਰ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਠੱਗੀ ਮਾਰਨ ਵਾਲੇ ਟਰੈਵਲ ਏਜੰਟ ਖਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੀ ਜਦਕਿ ਟਰੈਵਲ ਏਜੰਟਾਂ ਖ਼ਿਲਾਫ ਸਖ਼ਤ ਕਾਰਵਾਈ ਕਰ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਪੀੜਤ ਪਰਿਵਾਰ ਇਨਸਾਫ਼ ਲਈ ਅੱਜ ਧਰਨਾ ਲਗਾ ਕੇ ਬੈਠੇ ਹਨ ਅਸੀਂ ਇਹਨਾਂ ਨੂੰ ਇਨਸਾਫ਼ ਦਿਵਾਉਣ ਲਈ ਆਏ ਹਾਂ ਅਤੇ ਅਕਾਲੀ ਦਲ ਅੰਮ੍ਰਿਤਸਰ ਉਨ੍ਹਾਂ ਦਾ ਸਾਥ ਦੇ ਰਿਹਾ ਹੈ।

ਸਤਵਿੰਦਰ ਕੌਰ ਜਿਸ ’ਤੇ ਵਿਦੇਸ਼ ਭੇਜਣ ਦੇ ਨਾਮ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਕਥਿਤ ਦੋਸ਼ਾਂ ਹੇਠ ਮਾਮਲਾ ਦਰਜ ਹੈ ਅਤੇ ਅੱਜ ਜਦੋਂ ਪੀੜਤ ਪਰਿਵਾਰਾਂ ਵੱਲੋਂ ਉਸਦੀ ਕੋਠੀ ਅੱਗੇ ਧਰਨਾ ਮਾਰਿਆ ਗਿਆ ਤਾਂ ਉਸਦੇ ਪਤੀ ਕਮਲ ਗਿੱਲ ਨੇ ਕਿਹਾ ਕਿ ਇਸ ਮਾਮਲੇ ਵਿਚ ਉਸਦਾ ਕੋਈ ਕਸੂਰ ਨਹੀਂ। 

ਕਮਲ ਗਿੱਲ ਨੇ ਕਿਹਾ ਕਿ ਉਸਦੀ ਪਤਨੀ ਹੀ ਵਿਦੇਸ਼ ਭੇਜਣ ਦੇ ਨਾਮ ’ਤੇ ਪੈਸੇ ਲੈਂਦੀ ਸੀ ਤੇ ਜਦੋਂ ਹੁਣ ਵਿਵਾਦ ਖੜ੍ਹਾ ਹੋ ਗਿਆ ਤਾਂ ਉਹ ਆਪਣੀ ਪਤਨੀ ਨੂੰ ਜਲੰਧਰ ਛੱਡ ਆਇਆ। ਉਸਨੇ ਕਿਹਾ ਕਿ ਉਸਦੀ ਟਰੈਵਲ ਏਜੰਟ ਪਤਨੀ ਨੇ ਉਸਦੇ ਆਪਣੇ ਚੈੱਕ ਵੀ ਲੋਕਾਂ ਨੂੰ ਦਿੱਤੇ ਹੋਏ ਹਨ ਜਿਸ ਤੋਂ ਉਹ ਖੁਦ ਪ੍ਰੇਸ਼ਾਨ ਹੈ।

ਇਹ ਵੀ ਪੜ੍ਹੋ : Nangal Flyover News: ਨੰਗਲ ਦਾ ਫਲਾਈਓਵਰ ਜਲਦ ਹੋਵੇਗਾ ਸ਼ੁਰੂ, ਰਾਹਗੀਰਾਂ ਨੂੰ ਮਿਲੇਗੀ ਲੰਬੇ ਜਾਮ ਤੋਂ ਰਾਹਤ

Trending news