Magnrega Day: ਮਗਨਰੇਗਾ ਦਿਵਸ ਮੌਕੇ ਮਜ਼ਦੂਰਾਂ ਨੇ ਕੀਤਾ ਰੋਸ ਪ੍ਰਦਰਸ਼ਨ, ਕੇਂਦਰ ਸਰਕਾਰ ਨੂੰ ਭੇਜਿਆ ਮੰਗ ਪੱਤਰ
Magnrega Day: ਦੇਸ਼ ਭਰ ਵਿੱਚ ਅੱਜ ਮਨਰੇਗਾ ਦਿਵਸ ਮਨਾਇਆ ਜਾ ਰਿਹਾ ਹੈ। ਪਰ ਮਨਰੇਗਾ ਵਿੱਚ ਕੰਮ ਕਰਨ ਵਾਲੇ ਕਾਮਿਆਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਧਰਨੇ ਦਿੱਤੇ ਜਾ ਰਹੇ ਹਨ।
Magnrega Day: ਮਗਨਰੇਗਾ ਦਿਵਸ ਦੇ ਮੌਕੇ ਅੱਜ ਮਾਨਸਾ ਦੇ ਡੀਸੀ ਦਫ਼ਤਰ ਬਾਹਰ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਜ਼ਿਲ੍ਹੇ ਭਰ ਦੇ ਮਨਰੇਗਾ ਵਿੱਚ ਕੰਮ ਕਰਨ ਵਾਲੀਆਂ ਔਰਤਾਂ ਨੇ ਪ੍ਰਦਰਸ਼ਨ ਕਰ ਕੇਂਦਰ ਸਰਕਾਰ ਦੇ ਨਾਂਅ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਭੇਜਿਆ।
ਮਜ਼ਦੂਰ ਆਗੂਆਂ ਨੇ ਕਿਹਾ ਕਿ ਦੇਸ਼ ਭਰ ਵਿੱਚ ਅੱਜ ਮਨਰੇਗਾ ਦਿਵਸ ਮਨਾਇਆ ਜਾ ਰਿਹਾ ਹੈ। ਪਰ ਮਨਰੇਗਾ ਵਿੱਚ ਕੰਮ ਕਰਨ ਵਾਲੇ ਕਾਮਿਆਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਿਹਾ। ਜਿਸ ਨੂੰ ਲੈ ਕੇ ਮਗਨਰੇਗਾ ਦੇ ਅਧੀਨ ਕੰਮ ਕਰਨ ਵਾਲੇ ਮਜ਼ਦੂਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮਾਨਸਾ ਕਚਹਿਰੀ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਗਨਰੇਗਾ ਅਧੀਨ ਮਜ਼ਦੂਰਾਂ ਨੂੰ 100 ਦਿਨ ਦਾ ਰੁਜ਼ਗਾਰ ਦਿੱਤਾ ਜਾਣਾ ਯਕੀਨੀ ਬਣਾਇਆ ਗਿਆ ਸੀ, ਜਦੋਂ ਕਿ ਅੱਜ ਮਜ਼ਦੂਰਾਂ ਨੂੰ 100 ਦਿਨ ਦਾ ਪੂਰਾ ਰੁਜ਼ਗਾਰ ਨਹੀਂ ਦਿੱਤਾ ਜਾ ਰਿਹਾ ਅਤੇ ਨਾ ਹੀ ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਤੈਅ ਕੀਤੀ ਗਿਆ ਦਿਹਾੜੀ ਰੇਟ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਪਿੰਡਾਂ ਵਿੱਚ ਕੰਮ ਕਰਨ ਵਾਲੇ ਗ੍ਰਾਮ ਸੇਵਕ ਅਤੇ ਜ਼ਿਲ੍ਹੇ ਦੇ ਅਧਿਕਾਰੀ ਵੀ ਮਜ਼ਦੂਰਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੇ ਹਨ।
ਇਹ ਵੀ ਪੜ੍ਹੋ: Chandigarh Prtc Protest: ਪੀਆਰਟੀਸੀ ਬੱਸ ਮੁਲਜ਼ਾਮਾਂ ਨੇ ਕੀਤੀ ਹੜ੍ਹਤਾਲ, ਕਈ ਰੂਟ ਪ੍ਰਭਾਵਿਤ
ਆਗੂਆਂ ਨੇ ਕਿਹ ਕਿ ਮਜ਼ਦੂਰਾਂ ਨੂੰ ਰੁਜ਼ਗਾਰ ਲੈਣ ਦੇ ਲਈ ਵੀ ਧਰਨੇ ਪ੍ਰਦਰਸ਼ਨ ਵੀ ਕਰਨੇ ਪੈਂਦੇ ਹਨ ਅਤੇ ਆਪਣੀ ਪੂਰੀ ਦਿਹਾੜੀ ਪਵਾਉਣ ਦੇ ਲਈ ਵੀ ਮਜ਼ਦੂਰਾਂ ਨੂੰ ਧਰਨਾ ਪ੍ਰਦਰਸ਼ਨ ਹੀ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਕੇਂਦਰ ਸਰਕਾਰ ਦੇ ਨਾਮ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਭੇਜਿਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਜੇਕਰ ਮਜ਼ਦੂਰਾਂ ਦੀਆਂ ਮੰਗਾਂ ਵੱਲ ਜਲਦ ਹੀ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਮਜ਼ਦੂਰ ਵੱਡੇ ਪੱਧਰ 'ਤੇ ਅੰਦੋਲਨ ਕਰਨ ਦੇ ਲਈ ਮਜ਼ਬੂਰ ਹੋਣਗੇ।
ਇਹ ਵੀ ਪੜ੍ਹੋ: Chandigarh Mayor Election: ਮੇਅਰ ਚੋਣ ਨੂੰ ਲੈ ਕੇ ਘਮਸਾਣ ਜਾਰੀ, ਸੁਪਰੀਮ ਕੋਰਟ ਨੇ 'ਆਪ' ਤੋਂ ਮੰਗੀ ਈਮੇਲ