SGPC on Maharashtra Mob Lynching with Sikh minors news: ਮਹਾਰਾਸ਼ਟਰ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਇੱਕ ਨਾਬਾਲਗ ਸਿੱਖ ਮੁੰਡੇ ਨਾਲ ਮੌਬ ਲਿੰਚਿੰਗ ਕੀਤੀ ਗਈ ਅਤੇ ਉਸਦੀ ਮੌਤ ਹੋ ਗਈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਨਾਬਾਲਗ ਸਿੱਖਾਂ ਦੀ ਭੀੜ ਵੱਲੋਂ ਕੁੱਟਮਾਰ ਕਰਨ ਦੀ ਸਖ਼ਤ ਨਿਖੇਧੀ ਕੀਤੀ ਗਈ ਹੈ।  


COMMERCIAL BREAK
SCROLL TO CONTINUE READING

ਦੱਸ ਦਈਏ ਕਿ ਇਹ ਮਾਮਲਾ ਮਹਾਰਾਸ਼ਟਰ ਦੇ ਪਰਭਾਨੀ ਜ਼ਿਲ੍ਹੇ ਦੇ ਪਿੰਡ ਉਖਲਾਦ ਦਾ ਹੈ ਜਿੱਥੇ ਇੱਕ ਨਾਬਾਲਗ ਸਿੱਖ ਮੁੰਡੇ ਦੀ ਭੀੜ ਵੱਲੋਂ ਕੁੱਟਮਾਰ ਕੀਤੀ ਗਈ ਜਿਸ ਕਰਕੇ ਉਸਦੀ ਮੌਤ ਹੋ ਗਈ। 


ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਪਰਭਾਨੀ ਜ਼ਿਲ੍ਹੇ ਦੇ ਉਖਲਾਦ ਪਿੰਡ ਵਿੱਚ ਮਾਰੇ ਗਏ ਨਾਬਾਲਗ ਸਿੱਖ ਕਿਰਪਾਲ ਸਿੰਘ (14) ਦੀ ਭੀੜ ਵੱਲੋਂ ਕੀਤੀ ਗਈ ਕੁੱਟਮਾਰ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ। 


ਇਹ ਵੀ ਪੜ੍ਹੋ: ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ 6 ਜੂਨ ਨੂੰ ਕਰਵਾਏ ਜਾਣਗੇ ਦਰਸ਼ਨ: SGPC ਪ੍ਰਧਾਨ


ਮਿਲੀ ਜਾਣਕਾਰੀ ਦੇ ਮੁਤਾਬਕ ਇਸ ਘਟਨਾ ਵਿੱਚ ਦੋ ਹੋਰ ਨਾਬਾਲਗ ਸਿੱਖ, ਜਿਨ੍ਹਾਂ ਦੀ ਪਛਾਣ ਅਵਤਾਰ ਸਿੰਘ (16) ਅਤੇ ਅਰੁਣ ਸਿੰਘ (15), ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। 


SGPC ਨੇ ਕਿਹਾ ਕਿ "ਇਹ ਘਿਨੌਣਾ ਅਪਰਾਧ ਮਨੁੱਖਤਾ 'ਤੇ ਕਲੰਕ ਹੈ, ਜਿਸ ਦੇ ਦੋਸ਼ੀ ਸਖ਼ਤ ਸਜ਼ਾ ਦੇ ਹੱਕਦਾਰ ਹਨ।" ਉਨ੍ਹਾਂ ਕਿਹਾ ਕਿ ਪੁਲਿਸ ਨੂੰ ਸਾਰੇ ਦੋਸ਼ੀਆਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸਖ਼ਤ ਅਤੇ ਮਿਸਾਲੀ ਸਜ਼ਾ ਦੇਣਾ ਯਕੀਨੀ ਬਣਾਉਣਾ ਚਾਹੀਦਾ ਹੈ।" 


ਇਹ ਵੀ ਪੜ੍ਹੋ: Jammu Bus Accident: ਜੰਮੂ-ਸ਼੍ਰੀਨਗਰ ਹਾਈਵੇਅ 'ਤੇ ਖੱਡ 'ਚ ਡਿੱਗੀ ਬੱਸ; 10 ਦੀ ਮੌਤ, 50 ਤੋਂ ਵੱਧ ਜ਼ਖਮੀ


(For more news apart from SGPC on Maharashtra Mob Lynching with Sikh minors news, stay tuned to Zee PHH)