ਮਹਾਰਾਸ਼ਟਰ ਦੇ ਪੂਨੇ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ ਕਿ ਇੱਕ ਨਾਬਾਲਗ ਕੁੜੀ ਨਾਲ ਉਸਦੇ ਹੀ ਪਿਤਾ ਅਤੇ ਚਾਚਾ ਨੇ ਜਬਰ-ਜ਼ਨਾਹ ਕੀਤਾ ਅਤੇ ਨਾਲ ਹੀ ਉਸਦੇ ਦਾਦਾ 'ਤੇ ਵੀ ਛੇੜਛਾੜ ਦੇ ਦੋਸ਼ ਲਗਾਏ ਗਏ ਹਨ।
Trending Photos
Maharashtra news: ਮਹਾਰਾਸ਼ਟਰ ਦੇ ਪੂਨੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੱਤਾ ਹੈ। ਖ਼ਬਰ ਹੈ ਕਿ ਇੱਕ ਨਾਬਾਲਗ ਕੁੜੀ ਵੱਲੋਂ ਆਪਣੇ ਹੀ ਪਰਿਵਾਰਕ ਮੈਂਬਰਾਂ 'ਤੇ ਬਲਾਤਕਾਰ ਦੇ ਦੋਸ਼ ਲਗਾਏ ਗਏ ਹਨ। ਮਿਲੀ ਜਾਣਕਾਰੀ ਮੁਤਾਬਕ 17 ਸਾਲ ਦੀ ਕੁੜੀ ਨੇ ਆਪਣੇ ਪਿਤਾ ਅਤੇ ਚਾਚੇ 'ਤੇ ਬਲਾਤਕਾਰ ਅਤੇ ਉਸ ਦੇ ਦਾਦਾ 'ਤੇ ਛੇੜਛਾੜ ਦੇ ਦੋਸ਼ ਲਗਾਏ ਗਏ ਹਨ।
ਇਹ ਜਾਣਕਾਰੀ ਪੁਣੇ ਪੁਲਿਸ ਦੇ ਇੱਕ ਅਧਿਕਾਰੀ ਵੱਲੋਂ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੂਨੇ ਦੀ ਪੁਲਿਸ ਮੁਤਾਬਕ ਪੀੜਤ ਕੁੜੀ ਨੇ ਪੁਣੇ ਸਥਿਤ ਆਪਣੇ ਕਾਲਜ 'ਚ ਜਿਨਸੀ ਸ਼ੋਸ਼ਣ 'ਤੇ ਬਣੀ 'ਵਿਸ਼ਾਖਾ ਕਮੇਟੀ' ਦੇ ਮੈਂਬਰਾਂ ਨਾਲ ਆਪਣੀ ਤਕਲੀਫ਼ ਜ਼ਾਹਿਰ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ 'ਚ ਪੀੜਤਾ ਦੇ ਪਿਤਾ ਨੂੰ ਸ਼ਹਿਰ ਤੋਂ ਹੀ ਗ੍ਰਿਫਤਾਰ ਕਰ ਲਿਆ ਗਿਆ ਸੀ।
ਇਸ ਸਬੰਧੀ ਪੂਨੇ ਸ਼ਹਿਰ ਦੇ ਇੱਕ ਪੁਲਿਸ ਥਾਣੇ ਵਿੱਚ ਭਾਰਤੀ ਦੰਡਾਵਲੀ ਅਤੇ ਪੋਕਸੋ ਐਕਟ ਦੀਆਂ ਸਬੰਧਤ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੀੜਤਾ ਦਾ ਦੋਸ਼ ਹੈ ਕਿ ਜਦੋਂ ਉਹ 2016 ਤੋਂ 2018 ਤੱਕ ਉੱਤਰ ਪ੍ਰਦੇਸ਼ 'ਚ ਸੀ ਤਾਂ ਉਸ ਦੇ ਚਾਚੇ ਨੇ ਉਸ ਨਾਲ ਬਲਾਤਕਾਰ ਕੀਤਾ। ਪੀੜਤਾ ਨੇ ਇਹ ਵੀ ਦੋਸ਼ ਲਗਾਇਆ ਹੈ ਕਿ ਉਸ ਦੇ ਦਾਦੇ ਨੇ ਵੀ ਉਸ ਨਾਲ ਛੇੜਛਾੜ ਕੀਤੀ।
ਹੋਰ ਪੜ੍ਹੋ: ਕੀ ਸੱਚਮੁੱਚ ਪੰਜਾਬ 'ਚ ਸਸਤੀ ਹੋਣ ਜਾ ਰਹੀ ਹੈ ਸ਼ਰਾਬ? ਜਾਣੋ ਵਾਇਰਲ ਖ਼ਬਰ ਦਾ ਪੂਰਾ ਸੱਚ
ਇਸ ਦੌਰਾਨ ਲੜਕੀ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ 2018 'ਚ ਜਦੋਂ ਉਹ ਪੂਨੇ ਆਈ ਤਾਂ ਉਸ ਨੇ ਆਪਣੇ ਨਾਲ ਹੋਈਆਂ ਘਟਨਾਵਾਂ ਬਾਰੇ ਆਪਣੇ ਪਿਤਾ ਨੂੰ ਜਾਣਕਾਰੀ ਦਿੱਤੀ। ਹਾਲਾਂਕਿ ਲੜਕੀ ਦਾ ਇਲਜ਼ਾਮ ਹੈ ਕਿ ਦੋਸ਼ੀਆਂ ਖ਼ਿਲਾਫ਼ ਕੁਝ ਕਰਨ ਦੀ ਬਜਾਏ ਉਸ ਦੇ ਪਿਤਾ ਨੇ ਮਾਂ ਦੀ ਗੈਰ-ਮੌਜੂਦਗੀ ਵਿੱਚ ਉਸ ਨਾਲ ਬਲਾਤਕਾਰ ਕੀਤਾ।
ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਲੜਕੀ ਦੇ ਪਿਤਾ, ਚਾਚਾ ਅਤੇ ਦਾਦਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਅੱਗੇ ਦੀ ਜਾਂਚ ਜਾਰੀ ਹੈ।
ਹੋਰ ਪੜ੍ਹੋ: ਗਾਜਿਆਬਾਦ ਦੀ ਡਾਸਨਾ ਜੇਲ੍ਹ ’ਚ 140 ਕੈਦੀ HIV ਪਾਜ਼ੀਟਿਵ, ਜੇਲ੍ਹ ਸੁਪਰਡੈਂਟ ਨੇ ਦੱਸਿਆ ਮਾਮੂਲੀ ਗੱਲ!
(For more news from Maharashtra, stay tuned to Zee PHH)