Hoshiarpur Encounter News: ਪੁਲਿਸ ਐਨਕਾਊਂਟਰ ਮਗਰੋਂ ਡਡਿਆਣਾ ਦੇ ਸਰਪੰਚ ਦੀ ਹੱਤਿਆ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ
Hoshiarpur Encounter News: ਡਡਿਆਣਾ ਪਿੰਡ ਦੇ ਸਰਪੰਚ ਅਤੇ ਬਸਪਾ ਆਗੂ ਦੀ ਹੱਤਿਆ ਦੇ ਮੁੱਖ ਮੁਲਜ਼ਮ ਨੂੰ ਪੁਲਿਸ ਐਨਕਾਊਂਟਰ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ।
Hoshiarpur Encounter News: ਬੀਤੇ ਦਿਨੀਂ ਹੁਸ਼ਿਆਰਪੁਰ ਦੇ ਇੱਕ ਪਿੰਡ ਦੇ ਸਰਪੰਚ ਅਤੇ ਆਗੂ ਸੰਦੀਪ ਕੁਮਾਰ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਪੁਲਿਸ ਨੇ ਘਟਨਾ ਦੇ ਇੱਕ ਦਿਨ ਮਗਰੋਂ ਹੀ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਸੀ ਪਰ ਮੁੱਖ ਦੋਸ਼ੀ ਅਨੂਪ ਕੁਮਾਰ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਸੀ।
ਇਸ ਕਾਰਨ ਪਰਿਵਾਰ ਅਤੇ ਹਮਾਇਤੀਆਂ ਵੱਲੋਂ ਅੱਡਾ ਦੁਸੜਕਾ ਉਪਰ ਰੋਸ ਧਰਨਾ ਦੇ ਕੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਸੀ। ਬੀਤੀ ਰਾਤ ਐਨਕਾਊਂਟਰ ਮਗਰੋਂ ਪੁਲਿਸ ਨੇ ਮੁੱਖ ਮੁਲਜ਼ਮ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਇਸ ਫਾਇਰਿੰਗ ਦੌਰਾਨ ਮੁੱਖ ਮੁਲਜ਼ਮ ਵਿੱਕੀ ਜ਼ਖ਼ਮੀ ਹੋ ਗਿਆ, ਜਿਸ ਨੂੰ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਥੋਂ ਉਸ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਗਿਆ ਹੈ।
ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਨ ਹੋਈ ਪੁਲਿਸ ਤੇ ਅਨੂਪ ਕੁਮਾਰ ਵਿੱਕੀ ਵਿਚਕਾਰ ਗੋਲੀਬਾਰੀ ਹੋਈ, ਜਿਸ ਵਿੱਚ ਸੰਦੀਪ ਕੁਮਾਰ ਚੀਨਾ ਦੇ ਕਤਲ ਦੇ ਮੁੱਖ ਦੋਸ਼ੀ ਅਨੂਪ ਕੁਮਾਰ ਵਿੱਕੀ ਦੀਆਂ ਦੋਵੇਂ ਲੱਤਾਂ ਉਤੇ ਗੋਲੀਆਂ ਲੱਗੀਆਂ ਹਨ। ਜ਼ਖਮੀ ਹਾਲਤ ਵਿੱਚ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਜਿਥੋਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : Truck Drivers Strike: ਟਰੱਕ ਡਰਾਈਵਰ ਮੁੜ ਹੜਤਾਲ ਤੇ, ਪੰਜਾਬ 'ਚ ਫਿਰ ਹੋ ਸਕਦੀ ਹੈ ਹਰ ਥਾਂ ਤੇਲ ਦੀ ਕਿੱਲਤ!
4 ਜਨਵਰੀ ਦੀ ਸਵੇਰ ਸਰਪੰਚ ਤੇ BSP ਆਗੂ ਸੰਦੀਪ ਕੁਮਾਰ ਚੀਨਾ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਤੋਂ ਬਾਅਦ ਸੰਦੀਪ ਦੇ ਪਰਿਵਾਰ ਤੇ ਸਮਰਥਕਾਂ ਵੱਲੋਂ ਟਾਂਡਾ ਰੋਡ ਜਾਮ ਕੀਤਾ ਗਿਆ ਸੀ ਤੇ ਕਿਹਾ ਗਿਆ ਸੀ ਕਿ ਜਦੋਂ ਤੱਕ ਕਾਤਲ ਫੜੇ ਨਹੀਂ ਜਾਂਦੇ ਉਦੋਂ ਤੱਕ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ। ਇਹ ਸਭ ਪੁਲਿਸ ਲਈ ਇੱਕ ਵੱਡੀ ਪ੍ਰੇਸ਼ਾਨੀ ਬਣਿਆ ਹੋਇਆ ਸੀ, ਜਿਸ ਵਿੱਚ ਅੱਜ ਪੁਲਿਸ ਵੱਲੋਂ ਮੁੱਖ ਮੁਲਜ਼ਮ ਅਨੂਪ ਕੁਮਾਰ ਵਿੱਕੀ ਨੂੰ ਫੜ ਲਿਆ ਗਿਆ ਹੈ।
ਕਾਬਿਲੇਗੌਰ ਹੈ ਕਿ ਹੁਸ਼ਿਆਰਪੁਰ-ਟਾਂਡਾ ਰੋਡ 'ਤੇ ਅੱਡਾ ਦੁਸਾੜਕਾ ਵਿਖੇ ਦਿਨ ਦਿਹਾੜੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਕਾਜਲ ਅਰਥ ਮੂਵਰ ਦੇ ਮਾਲਕ ਸਾਬਕਾ ਸਰਪੰਚ ਸੰਦੀਪ ਸਿੰਘ ਕਾਜਲ ਨੂੰ ਗੋਲੀ ਮਾਰ ਦਿੱਤੀ ਸੀ। ਸੰਦੀਪ ਸਿੰਘ ਕਾਜਲ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਹੁਸ਼ਿਆਰਪੁਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੰਦੀਪ ਸਿੰਘ ਬਹੁਜਨ ਸਮਾਜ ਪਾਰਟੀ ਦੇ ਆਗੂ ਸਨ।
ਇਹ ਵੀ ਪੜ੍ਹੋ : Nitin Gadkari News: ਨਿਤਿਨ ਗਡਕਰੀ ਹੁਸ਼ਿਆਰਪੁਰ ਵਾਸੀਆਂ ਨੂੰ ਦੇਣਗੇ ਵੱਡੀ ਸੌਗਾਤ!