ਮਜੀਠੀਆ ਨੂੰ ਵੱਡੀ ਰਾਹਤ, ਹਾਈ ਕੋਰਟ ਨੇ ਦਿੱਤੀ ਜ਼ਮਾਨਤ
Advertisement

ਮਜੀਠੀਆ ਨੂੰ ਵੱਡੀ ਰਾਹਤ, ਹਾਈ ਕੋਰਟ ਨੇ ਦਿੱਤੀ ਜ਼ਮਾਨਤ

ਹਾਲਾਂਕਿ ਅਦਾਲਤ ਨੇ ਮਜੀਠੀਆ ਨੂੰ ਜਾਂਚ ਵਿੱਚ ਸ਼ਾਮਲ ਹੋਣ ਤੇ ਸਹਿਯੋਗ ਕਰਨ ਲਈ ਕਿਹਾ ਹੈ।ਪੰਜਾਬ ਸਰਕਾਰ ਦੇ ਲਈ ਇਹ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਹੈ।

photo

ਚੰਡੀਗੜ : ਡਰੱਗਜ਼ ਮਾਮਲੇ 'ਚ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਉਹਨਾਂ ਦੀ ਅੰਤਰਿਮ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਇਸਦੇ ਨਾਲ ਹੀ ਚੋਣਾਂ ਦੇ ਮੌਸਮ ਵਿੱਚ ਬਿਕਰਮ ਮਜੀਠੀਆ ਤੇ ਲਟਕ ਰਹੀ ਗ੍ਰਿਫਤਾਰੀ ਦੀ ਤਲਵਾਰ ਫਿਲਹਾਲ ਹਟ ਗਈ ਹੈ।

ਹਾਲਾਂਕਿ ਅਦਾਲਤ ਨੇ ਮਜੀਠੀਆ ਨੂੰ ਜਾਂਚ ਵਿੱਚ ਸ਼ਾਮਲ ਹੋਣ ਤੇ ਸਹਿਯੋਗ ਕਰਨ ਲਈ ਕਿਹਾ ਹੈ।

ਪੰਜਾਬ ਸਰਕਾਰ ਦੇ ਲਈ ਇਹ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਹੈ। ਅਦਾਲਤ ਨੇ ਮਜੀਠੀਆ ਨੂੰ ਬੁੱਧਵਾਰ ਤੱਕ ਗ੍ਰਿਫਤਾਰੀ ਤੋਂ ਰਾਹਤ ਅਤੇ ਜਾਂਚ 'ਚ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ ਹਨ।

 

ਡਰੱਗਜ਼ ਮਾਮਲੇ ਸੰਬੰਧੀ ਹਾਈ ਕੋਰਟ ਵਿੱਚ ਹੋਈ ਸੁਣਵਾਈ ਵਿੱਚ ਪੰਜਾਬ ਸਰਕਾਰ ਦੀ ਤਰਫੋਂ ਪੀ ਚਿਦੰਬਰਮ ਅਤੇ ਮਜੀਠੀਆ ਦੇ ਵੱਲੋਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਵਿਚਕਾਰ ਤਿੱਖੀ ਬਹਿਸ ਹੋਈ।ਮਜੀਠੀਆ ਨੂੰ ਬਹਿਸ ਤੋਂ ਬਾਅਦ ਅਗਾਊਂ ਜ਼ਮਾਨਤ ਮਿਲ ਗਈ।

 

ਮੁਹਾਲੀ ਕੋਰਟ ਨੇ ਰੱਦ ਕੀਤੀ ਸੀ ਅਪੀਲ

 

ਇਸ ਤੋਂ ਪਹਿਲਾਂ ਬਿਕਰਮ ਮਜੀਠੀਆ ਨੇ ਅਗਾਊਂ ਜ਼ਮਾਨਤ ਲਈ ਮੁਹਾਲੀ ਸੈਸ਼ਨ ਕੋਰਟ ਵਿੱਚ ਅਪੀਲ ਦਾਖਲ ਕੀਤੀ ਸੀ ਪਰ ਅਦਾਲਤ ਨੇ ਉਹਨਾਂ ਦੀ ਅਪੀਲ ਇਹ ਕਹਿ ਕੇ ਰੱਦ ਕਰ ਦਿੱਤੀ ਸੀ ਕਿ ਡਰੱਗਜ਼ ਮਾਮਲੇ ਦੀ ਜਾਂਚ ਲਈ ਮਜੀਠੀਆ ਤੋਂ ਪੁੱਛਗਿੱਛ ਦੀ ਜ਼ਰੂਰਤ ਹੈ। ਉਸ ਤੋਂ ਬਾਅਦ ਮਜੀਠੀਆ ਹਾਈ ਕੋਰਟ ਪਹੁੰਚੇ ਸਨ।

 

ਗੰਭੀਰ ਇਲਜ਼ਾਮ

 

ਡਰੱਗਜ਼ ਮਾਮਲੇ ਵਿੱਚ ਮਜੀਠੀਆ ਤੇ ਦਰਜ ਹੋਈ FIR ਵਿੱਚ ਗੰਭੀਰ ਇਲਜ਼ਾਮ ਲਗਾਏ ਗਏ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਉਹਨਾਂ ਦੇ ਕੈਨੇਡਾ ਵਿੱਚ ਰਹਿੰਦੇ ਡਰੱਗ ਤਸਕਰ ਸਤਪ੍ਰੀਤ ਸੱਤਾ ਨਾਲ ਸੰਬੰਧ ਹਨ।

ਉਹ ਮਜੀਠੀਆ ਦੀ ਸਰਕਾਰੀ ਰਿਹਾਇਸ਼ ਵਿੱਚ ਵੀ ਰਹਿੰਦੇ ਰਹੇ ਹਨ।ਹਾਲਾਂਕਿ ਅਕਾਲੀ ਦਲ ਇਸਨੂੰ ਸਿਆਸੀ ਬਦਲਾਖ਼ੋਰੀ ਦੀ ਕਾਰਵਾਈ ਕਹਿੰਦਾ ਹੈ।

 

watc tv live

Trending news