ਚੰਡੀਗੜ੍ਹ- ਪਿਛਲੇ ਤਕਰੀਬਨ 5 ਮਹੀਨਿਆਂ ਤੋਂ ਪਟਿਆਲਾ ਜੇਲ੍ਹ ‘ਚ ਬੰਦ ਸ਼੍ਰੋਮਣੀ ਅਕਾਲੀ ਦਲ ਦ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਾਨਯੋਗ ਹਾਈਕੋਰਟ ਦੇ ਡਬਲ ਬੈਂਚ ਵੱਲੋਂ ਜ਼ਮਾਨਤ ਦਿੱਤੀ ਗਈ। ਜੇਲ੍ਹ ਤੋਂ ਬਾਹਰ ਆਉਣ ’ਤੇ ਵੱਡੀ ਗਿਣਤੀ 'ਚ ਪਟਿਆਲਾ ਜੇਲ੍ਹ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕਾਂ ਵੱਲੋਂ ਬਿਕਰਮ ਸਿੰਘ ਮਜੀਠੀਆ ਦਾ ਸਵਾਗਤ ਕੀਤਾ ਗਿਆ।


COMMERCIAL BREAK
SCROLL TO CONTINUE READING

ਪਿਤਾ ਨੂੰ ਮਿਲ ਕੇ ਬੱਚੇ ਹੋਏ ਭਾਵੁਕ


ਪਟਿਆਲਾ ਜੇਲ੍ਹ ਤੋਂ ਰਿਹਾਅ ਹੋ ਕੇ ਬਿਕਰਮ ਸਿੰਘ ਮਜੀਠੀਆ ਆਪਣੇ ਸਮਰਥਕਾਂ ਸਮੇਤ ਚੰਡੀਗੜ੍ਹ ਸਥਿਤ ਆਪਣੇ ਘਰ ਪਹੁੰਚੇ। 5 ਮਹੀਨਿਆਂ ਬਾਅਦ ਪਿਤਾ ਨੂੰ ਮਿਲ ਕੇ ਉਨ੍ਹਾਂ ਦੇ ਦੋਵੇਂ ਪੁੱਤਰ ਭਾਵੁਕ ਹੋ ਗਏ ਅਤੇ ਗਲ ਲੱਗ ਕੇ ਰੋਣ ਲੱਗ ਪਏ। ਭਾਵੁਕ ਹੁੰਦਿਆ ਬਿਕਰਮ ਮਜੀਠੀਆ ਨੇ ਆਪਣੇ ਪੁੱਤਰਾਂ ਨੂੰ ਕਿਹਾ ਸ਼ੇਰਾਂ ਦੇ ਬੱਚੇ ਐਂਵੇ ਨਹੀਂ ਕਰਦੇ। ਇਸ ਮੌਕੇ ਬਿਕਰਮ ਮਜੀਠੀਆ ਦੀ ਪਤਨੀ ਵੱਲੋਂ ਲਗਾਤਾਰ ਉਨ੍ਹਾਂ ‘ਤੇ ਫੁੱਲਾਂ ਦੀ ਵਰਖਾ ਵੀ ਕੀਤੀ ਜਾ ਰਹੀ ਸੀ। ਉੱਥੇ ਹੀ ਬਿਕਰਮ ਮਜੀਠੀਆ ਵੱਲੋਂ ਮੌਜੂਦ ਵੱਡੀ ਭੈਣ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਤੋਂ ਅਸ਼ਰੀਵਾਦ ਲਿਆ ਜਾਂਦਾ ਹੈ।