Majithia Peshi: ਡਰੱਗ ਮਾਮਲੇ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ 30 ਦਸੰਬਰ ਨੂੰ ਪਟਿਆਲਾ ਵਿੱਚ SIT ਦੇ ਸਾਹਮਣੇ ਪੇਸ਼ ਹੋਏ । ਮਜੀਠੀਆਂ ਤੋਂ ਸਿੱਟ ਨੇ ਕਰੀਬ ਪੰਜ ਘੰਟੇ ਪੁੱਛਗਿਛ ਕੀਤੀ ਗਈ। ਅੱਜ ਸਵੇਰੇ 11 ਵਜੇ ਤੋਂ ਬਾਅਦ ਮਜੀਠੀਆ ਸਿੱਟ ਮੁੱਖੀ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਦਫਤਰ ਪੁੱਜੇ ਸਨ। ਜਿਥੇ ਕਰੀਬ ਚਾਰ ਵਜੇ ਤੱਕ ਉਨ੍ਹਾਂ ਤੋਂ ਪੁੱਛਗਿਛ ਕੀਤੀ ਗਈ। ਪਿਛਲੀ ਵਾਰ ਉਹ 18 ਦਸੰਬਰ ਨੂੰ ਸਿੱਟ ਦੇ ਅੱਗ ਪੇਸ਼ ਹੋਏ ਸਨ ਅਤੇ ਉਨ੍ਹਾਂ ਕੋਲੋਂ 7 ਘੰਟੇ ਪੁੱਛਗਿੱਛ ਹੋਈ ਸੀ।


COMMERCIAL BREAK
SCROLL TO CONTINUE READING

ਪੇਸ਼ੀ ਤੋਂ ਬਾਅਦ ਬਿਕਰਮ ਮਜੀਠੀਆ ਨੇ ਕਿਹਾ ਕਿ ਮੈਂ ਸਿੱਟ ਅੱਗੇ ਅੱਜ ਪੰਜਵੀਂ ਵਾਰ ਪੇਸ਼ ਹੋਇਆ ਹਾਂ, ਕੇਸ ਤੋਂ ਡਰਨ ਵਾਲਾ ਨਹੀਂ ਹਾਂ। ਹੱਕ ਅਤੇ ਸੱਚ ਦੀ ਲੜਾਈ ਲੜਨੀ ਪੈਂਦੀ ਹੈ ਅਤੇ ਅਸੀਂ ਤਿਆਰ ਹਾਂ। ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਅਫਸਰਾਂ ਨੂੰ ਵਰਤ ਰਹੇ ਹਨ ਪਰ ਹੁਣ ਅਫਸਰਾਂ ਨੂੰ ਵਰਤਣ ਦੀ ਬਜਾਏ ਉਹ ਖੁਦ ਸਾਹਮਣੇ ਆਉਣ। ਉਨ੍ਹਾਂ ਨੇ ਕਿਹਾ ਕਿ ਹਾਈਕੋਰਟ ਨੇ ਜਮਾਨਤ ਦੇਣ ਵੇਲੇ ਇਸ ਕੇਸ ਵਿੱਚ ਕੋਈ ਗਵਾਹ ਨਾ ਹੋਣ ਦੀ ਗੱਲ ਆਖੀ ਸੀ। ਸਰਕਾਰ ਨੇ ਇਸ ਮਾਮਲੇ ਵਿੱਚ ਸਿੱਟ ਮਈ ਮਹੀਨੇ ਬਣਾਈ ਪਰ ਮੈਨੂੰ ਦਸੰਬਰ ਮਹੀਨੇ ਪੁੱਛਗਿੱਛ ਲਈ ਸੱਦਿਆ ਗਿਆ ਹੈ।


ਮਜੀਠੀਆ ਨੇ ਨਾਲ ਹੀ ਕਿਹਾ ਕਿ ਜਿਹੜੇ ਅਫਸਰ ਨੂੰ ਉਸ ਦੀ ਸੇਵਾ ਮੁਕਤੀ ਦੇ ਪੱਤਰ ਜਾਰੀ ਕੀਤੇ ਜਾ ਚੁੱਕੇ ਹੋਣ, ਉਹ ਅਫਸਰ ਹੀ ਜਾਂਚ ਲਈ ਮੈਨੂੰ ਸੱਦ ਰਿਹਾ ਹੈ, ਜਿਸਤੋਂ ਪੱਖਪਾਤ ਸਪਸ਼ਟ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਇਕ ਗੱਲ ਯਾਦ ਰੱਖਣੀ ਚਾਹੀਦੀ ਹੈ ਕਿ ਸਰਕਾਰ ਦਾ ਹੱਥਠੋਕਾ ਬਣਨ ਵਾਲੇ ਅਫਸਰਾਂ ਨੂੰ ਹਮੇਸ਼ਾ ਭੁਗਤਣਾ ਪੈਂਦਾ ਹੈ।ਪਿਛਲੇ 11 ਸਾਲ ਤੋਂ ਇਸ ਮਾਮਲੇ ਦਾ ਕੋਈ ਨਿਚੋੜ ਨਹੀਂ ਨਿੱਕਲਿਆ ਪਰ ਫਿਰ ਵੀ ਸਰਕਾਰ ਬਦਲੇ ਦੀ ਭਾਵਨਾ ਦੇ ਨਾਲ ਇਸ ਮਾਮਲੇ ਨੂੰ ਖਿੱਚ ਰਹੀ ਹੈ।


ਇਹ ਵੀ ਪੜ੍ਹੋ: ਸਕੂਲ ਆਫ਼ ਐਮੀਨੈਸ ਦੇ 4500 ਵਿਦਿਆਰਥੀਆਂ ਨੇ ਲਿਆ ਐਕਸਪੋਜਰ ਫੇਰੀਆਂ ਵਿਚ ਭਾਗ- ਹਰਜੋਤ ਸਿੰਘ ਬੈਂਸ


ਕੀ ਹੈ ਪੂਰਾ ਮਾਮਲਾ ?


ਦੱਸ ਦਈਏ ਕਿ ਡਰੱਗ ਤਸਕਰੀ ਦੇ ਦੋਸ਼ਾਂ ਤਹਿਤ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਇਹ ਕੇਸ ਕਾਂਗਰਸ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਵੱਲੋਂ ਦਰਜ ਕੀਤਾ ਗਿਆ ਸੀ। ਚੰਨੀ ਸਰਕਾਰ ਦੇ ਕਾਰਜਕਾਲ ਦੇ ਆਖਰੀ ਦਿਨਾਂ ਵਿੱਚ 20 ਦਸੰਬਰ 2021 ਨੂੰ ਬਿਰਕਮ ਮਜੀਠੀਆ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ। NDPS ਤਹਿਤ FIR ਦਰਜ ਹੋਣ ਤੋਂ ਬਾਅਦ ਮਜੀਠੀਆ ਨੂੰ ਜੇਲ੍ਹ ਵੀ ਜਾਣਾ ਪਿਆ ਸੀ ਅਤੇ ਹੁਣ ਬਿਕਰਮ ਜੀਠੀਆ ਜ਼ਮਾਨਤ 'ਤੇ ਬਾਹਰ ਹਨ। 


ਇਹ ਵੀ ਪੜ੍ਹੋ: Ayodhya Airport News: ਅਯੁੱਧਿਆ ਹਵਾਈ ਅੱਡੇ ਦਾ ਨਾਂਅ ਮਹਾਰਿਸ਼ੀ ਵਾਲਮੀਕਿ ਦੇ ਨਾਂਅ 'ਤੇ ਰੱਖਣਾ ਸੁਖਦ ਅਤੇ ਸ਼ਾਨਦਾਰ- ਜਾਖੜ