ਮਜੀਠੀਆ ਦੇ ਸਿਤਾਰੇ ਪਏ ਧੁੰਦਲੇ, ਨਹੀਂ ਮਿਲੀ ਹਾਈਕੋਰਟ ਤੋਂ ਰਾਹਤ !
Advertisement

ਮਜੀਠੀਆ ਦੇ ਸਿਤਾਰੇ ਪਏ ਧੁੰਦਲੇ, ਨਹੀਂ ਮਿਲੀ ਹਾਈਕੋਰਟ ਤੋਂ ਰਾਹਤ !

ਡਰੱਗ ਮਾਮਲੇ ਦੇ ਵਿਚ ਬੁਰੀ ਤਰ੍ਹਾਂ ਘਿਰੇ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਵੱਲੋਂ ਵੀ ਫਿਲਹਾਲ ਰਾਹਤ ਨਹੀਂ ਦਿੱਤੀ ਗਈ ।

ਮਜੀਠੀਆ ਦੇ ਸਿਤਾਰੇ ਪਏ ਧੁੰਦਲੇ, ਨਹੀਂ ਮਿਲੀ ਹਾਈਕੋਰਟ ਤੋਂ ਰਾਹਤ !

ਨੀਤਿਕਾ ਮਹੇਸ਼ਵਰੀ/ਚੰਡੀਗੜ: ਡਰੱਗ ਮਾਮਲੇ ਦੇ ਵਿਚ ਬੁਰੀ ਤਰ੍ਹਾਂ ਘਿਰੇ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਵੱਲੋਂ ਵੀ ਫਿਲਹਾਲ ਰਾਹਤ ਨਹੀਂ ਦਿੱਤੀ ਗਈ।

ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ 5 ਜਨਵਰੀ ਨੂੰ ਸੁਣਵਾਈ ਹੋਵੇਗੀ। ਅੱਜ ਪੰਜਾਬ ਸਰਕਾਰ ਵੱਲੋਂ ਪੀ ਚਿਦੰਬਰਮ ਅਤੇ ਬਿਕਰਮ ਮਜੀਠੀਆ ਵੱਲੋਂ ਸੀਨੀਅਰ ਵਕੀਲ ਮੁਕੁਲ ਰੋਹਤਕੀ ਨੇ ਪੇਸ਼ ਹੋਣਾ ਸੀ। ਪਰ ਅੱਜ ਦੋਵੇਂ ਵਕੀਲ ਨਹੀਂ ਆ ਸਕੇ, ਜਿਸ ਕਰਕੇ ਸੁਣਵਾਈ 5 ਜਨਵਰੀ ਲਈ ਮੁਲਤਵੀ ਕਰ ਦਿੱਤੀ ਗਈ। 

 

WATCH LIVE TV

 

ਇਸ ਕੇਸ ਦੇ ਵਿਚ ਵਰਚੁਅਲ ਸੁਣਵਾਈ ਦੀ ਮੰਗ ਕੀਤੀ ਗਈ ਸੀ ਪਰ ਅਦਾਲਤ ਵਿੱਚ ਛੁੱਟੀਆਂ ਹੋਣ ਕਾਰਨ ਸਿਰਫ਼ ਫਿਜ਼ੀਕਲ ਸੁਣਵਾਈ ਹੋ ਰਹੀ ਹੈ। 

ਬਿਕਰਮ ਮਜੀਠੀਆ ਦੇ ਵਕੀਲ ਡੀ.ਐਸ. ਸੋਬਤੀ ਨੇ ਦੱਸਿਆ ਕਿ 330 ਪੰਨਿਆਂ ਦੀ ਜ਼ਮਾਨਤ ਪਟੀਸ਼ਨ ਹੈ। ਜਿਸ ਵਿੱਚ ਪੰਜਾਬ ਸਰਕਾਰ ਦੇ ਸਿਆਸੀ ਮਨੋਰਥ ਬਾਰੇ ਪੂਰੀ ਜਾਣਕਾਰੀ ਦਿੱਤੀ ਹੈ। ਇਸ ਤਰ੍ਹਾਂ ਸਰਕਾਰ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਕੇ ਡੀ.ਜੀ.ਪੀ ਅਤੇ ਏ.ਜੀ. ਨੂੰ ਬਦਲ ਦਿੱਤਾ।

ਜ਼ਿਕਰਯੋਗ ਹੈ ਕਿ ਮੁਹਾਲੀ ਅਦਾਲਤ ਨੇ ਪਹਿਲਾਂ ਮਜੀਠੀਆ ਦੀ ਜ਼ਮਾਨਤ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਸੀ ਜਿਸਤੋਂ ਬਾਅਦ ਮਜੀਠੀਆ ਨੇ ਇਸਨੂੰ ਪੰਜਾਬ ਸਰਕਾਰ ਦੀ ਸਿਆਸੀ ਬਦਲਾਖੋਰੀ ਦੱਸਦਿਆਂ ਪੰਜਾਬ ਹਰਿਆਣਾ ਹਾਈਕੋਰਟ ਦਾ ਰੁਖ਼ ਕੀਤਾ ਸੀ। ਡਰੱਗ ਤਸਕਰੀ ਦੇ ਮਾਮਲੇ ਵਿਚ ਮਜੀਠੀਆ ਖ਼ਿਲਾਫ਼ ਪੰਜਾਬ ਪੁਲਿਸ ਸਟੇਟ ਕ੍ਰਾਈਮ ਵੱਲੋਂ ਕੇਸ ਦਰਜ ਕੀਤਾ ਗਿਆ ਸੀ। ਮਜੀਠੀਆ ਖਿਲਾਫ਼ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ ਅਤੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Trending news