Punjab Internet Suspended: ਕਿਸਾਨ ਅੰਦੋਲਨ ਨੂੰ ਭਖਦਾ ਦੇਖ ਕੇਂਦਰ ਸਰਕਾਰ ਨੇ ਪੰਜਾਬ ਉਪਰ ਵੱਡਾ ਐਕਸ਼ਨ ਲਿਆ ਹੈ। ਦਰਅਸਲ ਕੇਂਦਰ ਸਰਕਾਰ ਨੇ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਬਕਾਇਦਾ ਕੇਂਦਰ ਸਰਕਾਰ ਵੱਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ।


COMMERCIAL BREAK
SCROLL TO CONTINUE READING

ਹਰਿਆਣਾ ਨਾਲ ਲੱਗਦੇ ਇਲਾਕਿਆਂ ਵਿੱਚ ਇੰਟਰਨੈਟ ਸੇਵਾਵਾਂ ਪੂਰੀ ਤਰ੍ਹਾਂ ਨਾਲ ਠੱਪ ਹਨ। ਇਸ ਵਿੱਚ ਪਟਿਆਲਾ ਜ਼ਿਲ੍ਹੇ ਦੇ ਸ਼ੁਤਰਾਣਾ, ਸਮਾਣਾ, ਘਨੌਰ, ਖਨੌਰੀ, ਮੂਨਕ, ਲਹਿਰਾ, ਸੁਨਾਮ ਵਿੱਚ ਇੰਟਰਨੈਟ ਬੰਦ ਕਰ ਦਿੱਤਾ ਗਿਆ ਹੈ। ਇਸ ਤੋ ਇਲਾਵਾ ਫਤਹਿਗੜ੍ਹ ਸਾਹਿਬ ਵਿੱਚ ਵੀ ਇੰਟਰਨੈਟ ਮੁਕੰਮਲ ਠੱਪ ਹੈ।


ਕਿਸਾਨਾਂ ਨੇ ਅੱਜ ਦਿੱਲੀ ਵੱਲ ਕੂਚ ਕੀਤਾ ਤਾਂ ਹਰਿਆਣਾ ਦੀ ਸਰਹੱਦ ਉਪਰ ਉਨ੍ਹਾਂ ਨੂੰ ਰੋਕ ਲਿਆ ਗਿਆ। ਇਸ ਦੌਰਾਨ ਸ਼ੰਭੂ ਅਤੇ ਖਨੌਰੀ ਬਾਰਡਰ ਉਪਰ ਹਾਲਾਤ ਤਣਾਅਪੂਰਨ ਬਣ ਗਏ। ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ, ਲਾਠੀਚਾਰਜ ਅਤੇ ਪਾਣੀ ਦੀਆਂ ਬੁਛਾੜਾਂ ਦਾ ਇਸਤੇਮਾਲ ਕੀਤਾ ਗਿਆ। ਹਾਲਾਂਕਿ ਕਿਸਾਨ ਇਸ ਨਾਲ ਜ਼ਿਆਦਾ ਭੜਕੇ ਨਹੀਂ ਹਨ। ਕਿਸਾਨਾਂ ਨੇ ਸ਼ੰਭੂ ਬਾਰਡਰ ਉਪਰ ਹੀ ਰਾਤ ਬਿਤਾਈ ਅਤੇ ਦੂਜੇ ਦਿਨ ਕਿਸਾਨਾਂ ਨੇ ਸਵੇਰੇ 11 ਵਜੇ ਸ਼ੰਭੂ ਬਾਰਡਰ ਵੱਲ ਨੂੰ ਮੁੜ ਤੋਂ ਕੂਚ ਕਰਨ ਦਾ ਫੈਸਲਾ ਲਿਆ ਹੈ।


ਇਹ ਵੀ ਪੜ੍ਹੋ : Punjab Kisan Andolan Live Update: ਬਾਰਡਰਾਂ 'ਤੇ ਡਟਿਆ ਦੇਸ਼ ਦਾ ਅੰਨਦਾਤਾ, ਕੇਂਦਰ ਨਾਲ ਅੱਜ ਕਿਸਾਨਾਂ ਦੀ ਮੀਟਿੰਗ, ਪੰਜਾਬ 'ਚ ਰੋਕੀਆਂ ਜਾਣਗੀਆਂ ਟਰੇਨਾਂ


ਪਟਿਆਲਾ ਦੇ ਡੀਸੀ ਨੇ ਅੰਬਾਲਾ ਦੇ ਡੀਸੀ ਨੂੰ ਪੱਤਰ ਭੇਜਿਆ ਸੀ


ਇਸ ਤੋਂ ਪਹਿਲਾਂ ਪਟਿਆਲਾ ਦੇ ਡੀਸੀ ਸ਼ੌਕਤ ਅਹਿਮਦ ਪਰੇ ਨੇ ਅੰਬਾਲਾ ਦੇ ਡੀਸੀ ਡਾ. ਸ਼ਾਲੀਨ ਨੂੰ ਪੱਤਰ ਭੇਜਿਆ। ਜਿਸ 'ਚ ਉਨ੍ਹਾਂ ਕਿਹਾ ਕਿ ਹਰਿਆਣਾ ਪੁਲਿਸ ਦੇ ਡਰੋਨ ਸ਼ੰਭੂ ਬਾਰਡਰ 'ਤੇ ਪੰਜਾਬ ਦੀ ਸਰਹੱਦ 'ਤੇ ਆ ਰਹੇ ਹਨ | ਜਿੱਥੇ ਉਹ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਸੁੱਟ ਰਹੇ ਹਨ। ਪਟਿਆਲਾ ਦੇ ਡੀਸੀ ਨੂੰ ਤੁਰੰਤ ਇਸ ਨੂੰ ਰੋਕਣ ਲਈ ਕਿਹਾ। ਇਸ ਤੋਂ ਬਾਅਦ ਡੀਸੀ ਪਾਰੇ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਪੱਤਰ ਤੋਂ ਬਾਅਦ ਹਰਿਆਣਾ ਪੁਲਿਸ ਨੇ ਆਪਣੇ ਡਰੋਨਾਂ ਨੂੰ ਹਰਿਆਣਾ ਸੀਮਾ ਤੱਕ ਸੀਮਤ ਕਰ ਦਿੱਤਾ ਹੈ।


ਇਹ ਵੀ ਪੜ੍ਹੋ : Vegetable Rate Hike: ਫਲਾਂ ਤੇ ਸਬਜ਼ੀਆਂ ਦੇ ਭਾਅ ਚੜ੍ਹੇ ਆਸਮਾਨੀ, ਕਿਸਾਨ ਅੰਦੋਲਨ ਕਾਰਨ ਨਹੀਂ ਹੋ ਰਹੀ ਸਪਲਾਈ