5 ਮਹੀਨਿਆਂ ਦੌਰਾਨ ਪੰਜਾਬ ਸਰਕਾਰ ਵੱਲੋਂ ਜੇਲ੍ਹ ਤੇ ਮਾਈਨਿੰਗ ਮਾਫ਼ੀਆ ਖਿਲਾਫ਼ ਕੀਤੀਆਂ ਗਈਆ ਵੱਡੀਆਂ ਕਾਰਵਾਈਆਂ
ਪੰਜਾਬ ਸਰਕਾਰ ਦੇ 5 ਮਹੀਨੇ ਪੂਰੇ ਹੋਣ ਤੋਂ ਬਾਅਦ ਸਰਕਾਰ ਦੇ 5 ਮੰਤਰੀਆਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਮੰਤਰੀ ਹਰਜੋਤ ਬੈਂਸ ਨੇ ਮਾਈਨਿੰਗ ਵਿਭਾਗ ਤੇ ਜੇਲ੍ਹ ਵਿਭਾਗ ਵੱਲੋਂ ਕੀਤੀਆ ਗਈਆਂ ਕਾਰਵਾਈਆਂ ਗਿਣਵਾਈਆਂ ਗਈਆਂ।
ਚੰਡੀਗੜ੍ਹ- ਭਗਵੰਤ ਮਾਨ ਸਰਕਾਰ ਵੱਲੋਂ 5 ਮਹੀਨੇ ਪੂਰੇ ਹੋਣ ਤੋਂ ਬਾਅਦ 5 ਕੈਬਨਿਟ ਮੰਤਰੀਆਂ ਵੱਲੋਂ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ। ਇਸ ਮੌਕੇ ਬੋਲਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ 5 ਮਹੀਨਿਆਂ ਦੌਰਾਨ 12,339 ਕਰੋੜ ਦਾ ਕਰਜ਼ਾ ਵਾਪਸ ਮੋੜਿਆ ਹੈ। ਇਸ ਦੇ ਨਾਲ ਹੀ ਜੀ . ਐੱਸ . ਟੀ . ਕੁਲੈਕਸ਼ਨ ' ਚ 24,15 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਆਪਣੇ ਮਹਿਕਮੇ ਨਾਲ ਸਬੰਧਿਤ ਕੀਤੀਆਂ ਗਈਆਂ ਕਾਰਵਾਈਆਂ ਦੀ ਜਾਣਕਾਰੀ ਦਿੱਤੀ ਗਈ।
ਮਾਈਨਿੰਗ ਮਾਫ਼ੀਆ ਨੂੰ ਲੈ ਕੇ ਕਾਰਵਾਈ
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਮਾਈਨਿੰਗ ਮਾਫ਼ੀਆ ਖਿਲਾਫ਼ ਕੀਤੀ ਕਾਰਵਾਈ ਨੂੰ ਇਕ ਇਤਿਹਾਸਕ ਕਦਮ ਦੱਸਿਆ। ਉਨ੍ਹਾਂ ਕਿਹਾ ਕਿ ਮਾਈਨਿੰਗ ਮਾਫ਼ੀਆ ਪੰਜਾਬ ਸਰਕਾਰ ਲਈ ਇਕ ਵੱਡੀ ਚੁਣੌਤੀ ਸੀ ਜਿਸਨੂੰ ਪੰਜਾਬ ਸਰਕਾਰ ਵੱਲੋਂ ਕਾਰਵਾਈ ਕਰਦਿਆ ਠੱਲ੍ਹ ਪਾਈ ਗਈ ਹੈ। ਉਨ੍ਹਾਂ ਕਿਹਾ ਕਿ 5 ਮਹੀਨਿਆਂ ਦੌਰਾਨ ਮਾਈਨਿੰਗ ਦੇ 328 ਮਾਮਲੇ ਦਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਪੰਜਾਬ ‘ਚ ਕਰੱਸ਼ਰ ਨੂੰ ਲੈ ਕੇ ਪਾਲਿਸੀ ਲਿਆਂਦੀ ਗਈ ਹੈ। ਪੰਜਾਬ ‘ਚ ਹੁਣ ਤੱਕ 100 ਕਰੱਸ਼ਰਾਂ ਖਿਲਾਫ਼ ਕਾਰਵਾਈ ਹੋ ਚੁੱਕੀ ਹੈ। ਮੰਤਰੀ ਬੈਂਸ ਨੇ ਕਿਹਾ ਕਿ ਸਰਕਾਰ ਵੱਲੋਂ ਹੁਣ ਤੱਕ 5 ਅਧਿਕਾਰੀ ਸਸਪੈਂਡ ਤੇ 21 ਅਧਿਕਾਰੀਆਂ ਖਿਲਾਫ਼ ਚਾਰਜ਼ਸ਼ੀਟ ਤੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।
ਜੇਲ੍ਹ ਮਹਿਕਮੇ ਦੀ ਕਾਰਵਾਈ
ਜੇਲ੍ਹ ਮਹਿਕਮੇ ਬਾਰੇ ਬੋਲਦੇ ਹੋਏ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਸਰਕਾਰ ਜਲਦ ਹੀ ਜੇਲ੍ਹਾਂ ਦੀ ਸੁਰੱਖਿਆ ਲਈ ਨਵੀਂ ਤਕਨੀਕ ਲੈ ਕੇ ਆ ਰਹੀ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੁਣ ਤੱਕ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦਿਆ ਜੇਲ੍ਹਾਂ ‘ਚੋਂ 2829 ਮੋਬਾਈਲ ਫੋਨ ਫੜੇ ਗਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਗੈਂਗਸਟਰ ਜੇਲ੍ਹਾਂ ‘ਚ ਬੈਠ ਕੇ ਆਪਣੀ ਗੈਂਗ ਚਲਾਉਦੇ ਸੀ ਉਨ੍ਹਾਂ ਨੂੰ ਠੱਲ੍ਹ ਪਈ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਲ੍ਹਾਂ ‘ਚ ਨਸ਼ਿਆਂ ਨੂੰ ਲੈ ਕੇ ਵੀ ਸਰਕਾਰ ਵੱਲੋਂ ਡੋਪ ਟੈਸਟ ਕੀਤੇ ਜਾ ਰਹੇ ਹਨ ਅਤੇ 26 ਕੈਦੀਆਂ ਨੇ ਨਸ਼ਾ ਛੱਡਣ ਲਈ ਰਜਿਸਟਰ ਵੀ ਕੀਤਾ ਹੈ।
WATCH LIVE TV