Gurbani Free Broadcast News: ਪੰਜਾਬ ਕੈਬਨਿਟ ਵੱਲੋਂ ਸਿੱਖ ਗੁਰਦੁਆਰਾ ਐਕਟ 1925 `ਚ ਸੋਧ ਕਰਨ ਨੂੰ ਦਿੱਤੀ ਮਨਜ਼ੂਰੀ
Gurbani Free Broadcast News: ਮਾਨ ਸਰਕਾਰ ਨੇ ਸੋਮਵਾਰ ਨੂੰ ਇਤਿਹਾਸਕ ਫ਼ੈਸਲਾ ਲੈਂਦੇ ਹੋਏ ਸਿੱਖ ਗੁਰਦੁਆਰਾ ਐਕਟ 1925 ਵਿੱਚ ਸੋਧ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਮੁਫਤ ਪ੍ਰਸਾਰਣ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ।
Gurbani Free Broadcast News: ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕਈ ਅਹਿਮ ਫ਼ੈਸਲਿਆਂ ਉਤੇ ਮੋਹਰ ਲਗਾਈ ਗਈ। ਇਸ ਮਗਰੋਂ ਕਾਨਫਰੰਸ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸਹਾਇਕ ਪ੍ਰੋਫੈਸਰਾਂ ਦੀਆਂ ਆਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਪ੍ਰੋਫੈਸਰਾਂ ਦੀ ਉਮਰ ਹੱਦ 37 ਸਾਲ ਦੀ ਬਜਾਏ 42 ਸਾਲ ਕਰ ਦਿੱਤੀ ਗਈ। ਇਸ ਤੋਂ ਇਲਾਵਾ ਖੂਨ ਦੇ ਰਿਸ਼ਤਿਆਂ ਵਿੱਚ ਪਾਵਰ ਆਫ ਅਟਾਰਨੀ ਮੁਫਤ ਕਰਨ ਦਾ ਵੀ ਐਲਾਨ ਕੀਤਾ।ਰਿਸ਼ਤੇ ਤੋਂ ਬਾਹਰ ਪਾਵਰ ਅਟਾਰਨੀ ਦੇਣ 'ਤੇ ਦੋ ਫੀਸਦੀ ਫੀਸ ਲੱਗੇਗੀ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਮੁਫ਼ਤ ਪ੍ਰਸਾਰਣ ਦਾ ਮੁੱਦੇ ਉਤੇ ਵੀ ਗੱਲ ਕੀਤੀ। ਐਸਜੀਪੀਸੀ ਐਕਟ 1925 ਸਬੰਧੀ ਬੋਲਦੇ ਹੋਏ ਸੀਐਮ ਮਾਨ ਨੇ ਕਿਹਾ ਕਿ ਐਕਟ 1925 ਵਿੱਚ ਗੁਰਬਾਣੀ ਦੇ ਪ੍ਰਸਾਰਣ ਦਾ ਇੱਕ ਵੀ ਸ਼ਬਦ ਨਹੀਂ ਹੈ। ਜਿਸ ਤਰ੍ਹਾਂ ਮਸੰਦਾਂ ਤੋਂ ਗੁਰਦੁਆਰਾ ਛੁਡਵਾਏ ਉਸ ਤਰ੍ਹਾਂ ਹੀ ਅਸੀਂ ਗੁਰਬਾਣੀ ਛੁਡਵਾ ਰਹੇ ਹਾਂ।
ਉਨ੍ਹਾਂ ਨੇ ਕਿਹਾ ਕਿ ਗੁਰਬਾਣੀ ਦਾ ਸਾਰੇ ਚੈਨਲਾਂ ਨੂੰ ਮੁਫਤ ਪ੍ਰਸਾਰਣ ਦਾ ਅਧਿਕਾਰ ਹੋਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਗੁਰਬਾਣੀ ਫ੍ਰੀ ਟੂ ਏਅਰ ਹੋਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੱਚ ਦੱਸ ਰਹੇ ਹਨ ਕਿ SGPC ਐਕਟ ਵਿਚ ਗੁਰਬਾਣੀ ਰਿਲੇਅ ਦਾ ਕੋਈ ਜ਼ਿਕਰ ਨਹੀਂ ਹੈ। ਉਨ੍ਹਾਂ ਕਿਹਾ ਕਿ ਨਾਂ ਤਾਂ ਅਸੀਂ ਐਕਟ 'ਚ ਸੋਧ ਕਰ ਰਹੇ ਹਾਂ ਤੇ ਨਾਂ ਹੀ ਐਕਟ ਬਦਲ ਰਹੇ ਹਾਂ।
ਇਹ ਵੀ ਪੜ੍ਹੋ : Gurbani Free Broadcast News: ਗੁਰਬਾਣੀ ਪ੍ਰਸਾਰਣ ਮਾਮਲੇ 'ਤੇ SGPC ਪ੍ਰਧਾਨ ਧਾਮੀ ਦਾ CM ਮਾਨ ਨੂੰ ਜਵਾਬ
ਉਨ੍ਹਾਂ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 'ਚ ਬਰਾਡਕਾਸਟ ਸ਼ਬਦ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ 20 ਸਤੰਬਰ ਨੂੰ ਸੁਪਰੀਮ ਕੋਰਟ ਨੇ SGPC ਦੀ ਪਟੀਸ਼ਨ ਰੱਦ ਕਰ ਦਿੱਤੀ ਸੀ। ਗੁਰਬਾਣੀ ਦੇ ਪ੍ਰਸਾਰ ਲਈ ਫਰੀ ਏਅਰ ਕਰਨ ਜਾ ਰਿਹਾ ਹੈ। ਕਾਨੂੰਨ ਲਿਆਂਦਾ ਜਾਵੇਗਾ ਕਿ ਗੁਰਬਾਣੀ ਪ੍ਰਸਾਰਣ ਸਮੇਂ ਕੋਈ ਇਸ਼ਤਿਹਾਰ ਨਹੀਂ ਚੱਲੇਗਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਾਰੇ ਅਧਿਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹੀ ਰਹਿਣਗੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਗੁਰਬਾਣੀ ਦੇ ਪ੍ਰਸਾਰਣ ਲਈ ਕੁਝ ਸ਼ਰਤਾਂ ਰੱਖੀਆਂ ਜਾਣਗੀਆਂ। ਗੁਰਬਾਣੀ ਦੇ ਪ੍ਰਸਾਰਣ ਸਮੇਂ ਕੋਈ ਵੀ ਕਮਰਸ਼ੀਅਲ ਇਸ਼ਤਿਹਾਰ ਨਹੀਂ ਦਿਖਾਇਆ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਗੁਰਬਾਣੀ ਦੇ ਪ੍ਰਸਾਰਣ ਤੋਂ ਅੱਧਾ ਘੰਟਾ ਪਹਿਲਾਂ ਤੇ ਅੱਧਾ ਘੰਟਾ ਬਾਅਦ ਵਿੱਚ ਕੋਈ ਵੀ ਇਸ਼ਤਿਹਾਰ ਨਹੀਂ ਦਿਖਾਇਆ ਜਾਵੇਗਾ। ਉਨ੍ਹਾਂ ਨੇ ਗੁਰਬਾਣੀ ਦੀ ਪਵਿੱਤਰਤਾ ਤੇ ਮਰਿਆਦਾ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ : Gurbani Free Broadcast News: ਗੁਰਬਾਣੀ ਪ੍ਰਸਾਰਣ ਦੇ ਫੈਸਲੇ ਨੂੰ ਲੈ ਕੇ ਨਵਜੋਤ ਸਿੱਧੂ ਨੇ CM ਮਾਨ ਦੀ ਕੀਤੀ ਸ਼ਲਾਘਾ