ਮਾਨ ਸਰਕਾਰ ਦਾ ਵੱਡਾ ਫ਼ੈਸਲਾ: ਠੇਕਾ ਮੁਲਾਜ਼ਮਾਂ ਦੀ ਸੇਵਾ ਮਿਆਦ ਨੂੰ ਇਕ ਸਾਲ ਲਈ ਵਧਾਇਆ
Advertisement

ਮਾਨ ਸਰਕਾਰ ਦਾ ਵੱਡਾ ਫ਼ੈਸਲਾ: ਠੇਕਾ ਮੁਲਾਜ਼ਮਾਂ ਦੀ ਸੇਵਾ ਮਿਆਦ ਨੂੰ ਇਕ ਸਾਲ ਲਈ ਵਧਾਇਆ

 ਪੰਜਾਬ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਬਣਨ ਤੋਂ ਬਾਅਦ ਨਾ ਤਾਂ ਨਵੀਂ ਸਰਕਾਰੀ ਨੌਕਰੀ ਮਿਲੀ ਅਤੇ ਨਾ ਹੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ।

ਮਾਨ ਸਰਕਾਰ ਦਾ ਵੱਡਾ ਫ਼ੈਸਲਾ: ਠੇਕਾ ਮੁਲਾਜ਼ਮਾਂ ਦੀ ਸੇਵਾ ਮਿਆਦ ਨੂੰ ਇਕ ਸਾਲ ਲਈ ਵਧਾਇਆ

ਚੰਡੀਗੜ੍ਹ: ਪੰਜਾਬ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਬਣਨ ਤੋਂ ਬਾਅਦ ਨਾ ਤਾਂ ਨਵੀਂ ਸਰਕਾਰੀ ਨੌਕਰੀ ਮਿਲੀ ਅਤੇ ਨਾ ਹੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ। ਇਸ ਦੇ ਬਾਵਜੂਦ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀ ਸੇਵਾ ਮਿਆਦ ਨੂੰ ਇੱਕ ਸਾਲ ਯਾਨੀ 31 ਮਾਰਚ 2023 ਤੱਕ ਵਧਾਉਣ ਦਾ ਫ਼ਰਮਾਨ ਜਾਰੀ ਕੀਤਾ ਹੈ। ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਭੇਜ ਦਿੱਤਾ ਗਿਆ ਹੈ।

 

ਭਰਤੀ ਹੋਣ ਤੱਕ ਸੇਵਾ ਵਧਾਈ ਜਾਵੇਗੀ
ਇਸ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਜੇਕਰ ਕਿਸੇ ਠੇਕੇ ਦੀ ਪੋਸਟ ’ਤੇ ਰੈਗੂਲਰ ਭਰਤੀ ਲਈ ਸਮਾਂ ਲੱਗਦਾ ਹੈ ਤਾਂ ਉਨ੍ਹਾਂ ਦੀ ਸੇਵਾ ਕਾਲ ਵਿੱਚ ਵਾਧਾ ਕੀਤਾ ਜਾਵੇ। ਵਿਭਾਗ ਨੂੰ ਲੋੜ ਪੈਣ 'ਤੇ ਵੀ ਇਹ ਫੈਸਲਾ ਲਿਆ ਜਾ ਸਕਦਾ ਹੈ। ਪੱਤਰ ਵਿੱਚ ਲਿਖਿਆ ਗਿਆ ਸੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਕਾਨੂੰਨ ਲਿਆਉਣ ਤੱਕ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਵਿੱਚ ਵਾਧਾ ਕੀਤਾ ਜਾ ਸਕਦਾ ਹੈ। ਇਹ ਵੀ ਕਿਹਾ ਗਿਆ ਹੈ ਕਿ ਕਈ ਵਿਭਾਗਾਂ ਵਿੱਚ ਠੇਕਾ ਮੁਲਾਜ਼ਮਾਂ ਦੀ ਥਾਂ ’ਤੇ ਰੈਗੂਲਰ ਭਰਤੀ ਨਹੀਂ ਕੀਤੀ ਗਈ। ਇਸ ਲਈ ਜੇਕਰ ਰੈਗੂਲਰ ਭਰਤੀ ਵਿੱਚ ਸਮਾਂ ਲੱਗਦਾ ਹੈ ਤਾਂ ਠੇਕਾ ਵਧਾਇਆ ਜਾਵੇ।

 

ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ 25 ਹਜ਼ਾਰ ਸਰਕਾਰੀ ਨੌਕਰੀਆਂ ਦੇਵੇਗੀ। ਇਸ ਦਾ ਇਸ਼ਤਿਹਾਰ ਇੱਕ ਮਹੀਨੇ ਦੇ ਅੰਦਰ ਜਾਰੀ ਕਰ ਦਿੱਤਾ ਜਾਵੇਗਾ। ਇਸ ਸਬੰਧੀ ਫੈਸਲਾ ਵੀ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ। ਇਸ ਦੇ ਨਾਲ ਹੀ ਠੇਕੇ ’ਤੇ ਕੰਮ ਕਰਦੇ 35 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਗਿਆ। ਹਾਲਾਂਕਿ ਐਲਾਨ ਤੋਂ ਬਾਅਦ ਇਸ ਸਬੰਧੀ ਕੋਈ ਹੋਰ ਕਾਰਵਾਈ ਨਹੀਂ ਕੀਤੀ ਗਈ।

Trending news