Manisha Gulati news: ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ; ਬਣੀ ਰਹੇਗੀ ਮਹਿਲਾ ਕਮਿਸ਼ਨ ਦੀ ਚੇਅਰਮੈਨ
ਜ਼ਿਕਰਯੋਗ ਹੈ ਕਿ ਮਨੀਸ਼ਾ ਗੁਲਾਟੀ ਦਾ ਕਾਰਜਕਾਲ ਖਤਮ ਹੋਣ `ਚ 6 ਮਹੀਨੇ ਬਾਕੀ ਸਨ।
Manisha Gulati news: ਪੰਜਾਬ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮਨੀਸ਼ਾ ਗੁਲਾਟੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਤੋਂ ਇੱਕ ਵੱਡੀ ਰਾਹਤ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਮਨੀਸ਼ਾ ਗੁਲਾਟੀ ਮਹਿਲਾ ਕਮਿਸ਼ਨ ਦੀ ਚੇਅਰਮੈਨ ਬਣੀ ਰਹੇਗੀ।
ਦੱਸਣਯੋਗ ਹੈ ਕਿ ਹਾਈ ਕੋਰਟ ਵਿੱਚ ਪੰਜਾਬ ਸਰਕਾਰ ਵੱਲੋਂ ਆਪਣਾ ਫ਼ੈਸਲਾ ਵਾਪਸ ਲੈ ਲਿਆ ਗਿਆ ਹੈ। ਦੱਸ ਦਈਏ ਕਿ ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਵੱਲੋਂ 6 ਮਹੀਨੇ ਪਹਿਲਾਂ ਉਨ੍ਹਾਂ ਦੀ ਸੇਵਾਕਾਲ ਖ਼ਤਮ ਕਰਨ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ।
ਮੰਗਲਵਾਰ ਨੂੰ ਹਾਈਕੋਰਟ (Punjab and Haryana High Court) ਵੱਲੋਂ ਮਨੀਸ਼ਾ ਗੁਲਾਟੀ (Manisha Gulati news) ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਭੇਜਿਆ ਗਿਆ ਸੀ ਅਤੇ ਜਵਾਬ ਮੰਗਿਆ ਗਿਆ ਸੀ। ਸਰਕਾਰ ਵੱਲੋਂ ਜਵਾਬ ਲਈ ਸਮਾਂ ਮੰਗਣ ’ਤੇ ਹਾਈ ਕੋਰਟ ਵੱਲੋਂ ਸੁਣਵਾਈ ਬੁੱਧਵਾਰ ਤੱਕ ਮੁਲਤਵੀ ਕਰ ਦਿੱਤੀ ਗਈ ਸੀ।
ਇਹ ਵੀ ਪੜ੍ਹੋ: Punjab CM Bhagwant Mann's letter to Governor: CM ਮਾਨ ਨੇ ਰਾਜਪਾਲ ਪੁਰੋਹਿਤ ਨੂੰ ਚਿੱਠੀ ਰਾਹੀਂ ਭੇਜਿਆ ਜਵਾਬ
ਇੱਥੇ ਇਹ ਦੱਸਣਾ ਜਰੂਰੀ ਹੈ ਕਿ ਮਹਿਲਾ ਸੁਰੱਖਿਆ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਸਨ ਅਤੇ ਇਸ ਵਿੱਚ ਮਨੀਸ਼ਾ ਨੂੰ ਸੇਵਾ ਵਾਧਾ ਨਾ ਦੇਣ ਸਬੰਧੀ ਜਾਰੀ ਪੱਤਰ ਨੂੰ ਰੱਦ ਕਰ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਮਨੀਸ਼ਾ ਗੁਲਾਟੀ ਦਾ ਕਾਰਜਕਾਲ ਖਤਮ ਹੋਣ 'ਚ 6 ਮਹੀਨੇ ਬਾਕੀ ਸਨ।
ਦੱਸ ਦਈਏ ਕਿ ਮਨੀਸ਼ਾ ਗੁਲਾਟੀ ਨੂੰ ਕੈਪਟਨ ਅਮਰਿੰਦਰ ਸਿੰਘ ਵਾਲੀ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਾਰਚ 2018 ਵਿੱਚ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਜੋਂ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਬਾਅਦ 2020 ਵਿੱਚ ਉਨ੍ਹਾਂ ਦਾ ਕਾਰਜਕਾਲ 3 ਸਾਲ ਲਈ ਵਧਾ ਦਿੱਤਾ ਗਿਆ ਸੀ। ਇਸਦੇ ਨਾਲ ਹੀ 20 ਫਰਵਰੀ 2022 ਨੂੰ ਉਹ ਵੀ ਭਾਜਪਾ 'ਚ ਸ਼ਾਮਲ ਹੋ ਗਈ ਸੀ ਅਤੇ ਇਸ ਤੋਂ ਬਾਵਜੂਦ ਉਹ ਆਪਣੇ ਅਹੁਦੇ 'ਤੇ ਬਣੀ ਰਹੀ।
ਇਹ ਵੀ ਪੜ੍ਹੋ: Deep Sidhu news: ਦੀਪ ਸਿੱਧੂ ਦੀ ਬਰਸੀ 'ਤੇ ਗਰਲਫਰੈਡ ਰੀਨਾ ਰਾਏ ਨੇ ਸਾਂਝੀ ਕੀਤੀ ਪੋਸਟ