ਵਿਜੀਲੈਂਸ ਦੀ ਵੱਡੀ ਕਾਰਵਾਈ, 2 ਸਾਬਕਾਂ ਮੰਤਰੀਆਂ ਤੇ 3 ਸੇਵਾਮੁਕਤ IAS ਅਧਿਕਾਰੀਆਂ ਖ਼ਿਲਾਫ Lookout Notice ਜਾਰੀ
Advertisement
Article Detail0/zeephh/zeephh1358001

ਵਿਜੀਲੈਂਸ ਦੀ ਵੱਡੀ ਕਾਰਵਾਈ, 2 ਸਾਬਕਾਂ ਮੰਤਰੀਆਂ ਤੇ 3 ਸੇਵਾਮੁਕਤ IAS ਅਧਿਕਾਰੀਆਂ ਖ਼ਿਲਾਫ Lookout Notice ਜਾਰੀ

ਪੰਜਾਬ ਵਿਜੀਲੈਂਸ ਵਿਭਾਗ ਇਸ ਸਮੇਂ ਐਕਸ਼ਨ ਵਿੱਚ ਨਜ਼ਰ ਆ ਰਿਹਾ ਹੈ। ਵਿਜੀਲੈਂਸ ਵਿਭਾਗ ਵੱਲੋਂ ਬਹੁ-ਕਰੋੜੀ ਸਿੰਜਾਈ ਘੁਟਾਲੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਮੰਤਰੀਆਂ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਤਿੰਨ ਸੇਵਾਮੁਕਤ ਆਈਏਐੱਸ ਅਧਿਕਾਰੀਆਂ ਨੂੰ ਵੀ ਇਹ ਨੋਟਿਸ ਜਾਰੀ ਕੀਤਾ ਗਿਆ ਹੈ।

ਵਿਜੀਲੈਂਸ ਦੀ ਵੱਡੀ ਕਾਰਵਾਈ, 2 ਸਾਬਕਾਂ ਮੰਤਰੀਆਂ ਤੇ 3 ਸੇਵਾਮੁਕਤ IAS ਅਧਿਕਾਰੀਆਂ ਖ਼ਿਲਾਫ Lookout Notice ਜਾਰੀ

ਚੰਡੀਗੜ੍ਹ- ਪਿਛਲੇ ਸਾਲਾਂ ਵਿੱਚ ਹੋਏ ਘੁਟਾਲਿਆਂ ਨੂੰ ਲੈ ਕੇ ਵਿਜੀਲੈਂਸ ਵਿਭਾਗ ਵੱਲੋਂ ਸ਼ਿੰਕਜ਼ਾ ਕੱਸਿਆ ਜਾ ਰਿਹਾ ਹੈ। ਵਿਜੀਲੈਂਸ ਵਿਭਾਗ ਵੱਲੋਂ ਲਗਾਤਾਰ ਵੱਖ-ਵੱਖ ਮਹਿਕਮਿਆਂ ਵਿੱਚ ਹੋਏ ਘੁਟਲਿਆਂ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਵਿਭਾਗ ਵੱਲੋਂ ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਲਗਾਤਾਰ ਕਰਾਵਾਈ ਵੀ ਕੀਤੀ ਜਾ ਰਹੀ ਹੈ।

ਸੂਤਰਾਂ ਦੇ ਹਵਾਲਿਆਂ ਤੋਂ ਖਬਰ ਆ ਰਹੀ ਹੈ ਵਿਜੀਲੈਂਸ ਵਿਭਾਗ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਸ਼ਰਨਜੀਤ ਸਿੰਘ ਢਿੱਲੋਂ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਵਿਭਾਗ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸਿੰਜਾਈ ਵਿਭਾਗ ’ਚ ਹੋਏ ਕਥਿਤ ਬਹੁ-ਕਰੋੜੀ ਘੁਟਾਲੇ ਦੀ ਜਾਂਚ ਦੌਰਾਨ ਇਹ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜਾਂਚ ਵਿੱਚ ਸ਼ਾਮਲ ਤਿੰਨ ਸੇਵਾਮੁਕਤ ਆਈਏਐੱਸ ਅਧਿਕਾਰੀਆਂ ਨੂੰ ਵੀ ਇਹ ਨੋਟਿਸ ਜਾਰੀ ਕੀਤਾ ਗਿਆ ਹੈ ਜਿੰਨਾਂ ਵਿੱਚ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ, ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਕੇ.ਬੀ.ਐੱਸ. ਸਿੱਧੂ ਅਤੇ ਸਾਬਕਾ ਸਕੱਤਰ ਕਾਹਨ ਸਿੰਘ ਪੰਨੂ ਦੇ ਨਾਂ ਸ਼ਾਮਲ ਹਨ। 

ਸ਼੍ਰੋਮਣੀ ਅਕਾਲੀ ਦਲ ਸਰਕਾਰ ਵੇਲੇ ਹੋਏ ਬਹੁ-ਕਰੋੜੀ ਸਿੰਜਾਈ ਘੁਟਾਲੇ ਦਾ ਮਾਮਲਾ ਲਗਾਤਾਰ ਮੁੱਖ ਮੰਤਰੀ ਭਗਵੰਤ ਮਾਨ ਕੋਲ ਉਠਾਇਆ ਜਾ ਰਿਹਾ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਸਨ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਤਫ਼ਤੀਸ਼ ਦੌਰਾਨ ਸਾਰੇ ਤੱਥਾਂ ਅਤੇ ਗਵਾਹਾਂ ਦੀ ਪੁਛਾਣ ਕੀਤੀ ਜਾਵੇਗੀ। ਜਿੰਨਾਂ ਵਿਅਕਤੀਆਂ ਦੇ ਨਾਮ ਇਸ ਘੁਟਾਲੇ ਵਿੱਚ ਸਾਹਮਣੇ ਆਉਣਗੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। 

WATCH LIVE TV

 

Trending news