ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ 'ਚੋਣਾਵੀ ਹੱਥਕੰਡਾ': ਮਾਇਆਵਤੀ
X

ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ 'ਚੋਣਾਵੀ ਹੱਥਕੰਡਾ': ਮਾਇਆਵਤੀ

ਪੰਜਾਬ ’ਚ ਦਲਿਤ ਭਾਈਚਾਰੇ ਤੋਂ ਆਉਣ ਵਾਲੇ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਬਹੁਜਨ ਸਮਾਜ ਪਾਰਟੀ (ਬਸਪਾ) ਸੁਪਰੀਮੋ ਮਾਇਆਵਤੀ ਨੇ ਸੋਮਵਾਰ ਨੂੰ ਇਸ ਨੂੰ ਚੋਣਾਵੀ ਹੱਥਕੰਡਾ ਦੱਸਿਆ।

ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ 'ਚੋਣਾਵੀ ਹੱਥਕੰਡਾ': ਮਾਇਆਵਤੀ

ਗੁਰਪ੍ਰੀਤ ਸਿੰਘ/ਚੰਡੀਗੜ੍ਹ: ਪੰਜਾਬ ’ਚ ਦਲਿਤ ਭਾਈਚਾਰੇ ਤੋਂ ਆਉਣ ਵਾਲੇ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਬਹੁਜਨ ਸਮਾਜ ਪਾਰਟੀ (ਬਸਪਾ) ਸੁਪਰੀਮੋ ਮਾਇਆਵਤੀ ਨੇ ਸੋਮਵਾਰ ਨੂੰ ਇਸ ਨੂੰ ਚੋਣਾਵੀ ਹੱਥਕੰਡਾ ਦੱਸਿਆ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ’ਚ ਬਸਪਾ ਅਤੇ ਅਕਾਲੀ ਦਲ ਗਠਜੋੜ ਤੋਂ ਕਾਂਗਰਸ ਬਹੁਤ ਜ਼ਿਆਦਾ ਘਬਰਾਈ ਹੋਈ ਹੈ, ਇਸ ਲਈ ਉਨ੍ਹਾਂ ਨੇ ਅਜਿਹਾ ਕੀਤਾ ਹੈ। ਉਨ੍ਹਾਂ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ,‘‘ਪੰਜਾਬ ’ਚ ਦਲਿਤ ਭਾਈਚਾਰੇ ਦੇ ਵਿਅਕਤੀ ਨੂੰ ਮੁੱਖ ਮੰਤਰੀ ਬਣਾਇਆ ਜਾਣਾ ਚੋਣਾਵੀ ਹੱਥਕੰਡਾ ਹੈ, ਇਸ ਦੇ ਸਿਵਾਏ ਕੁਝ ਨਹੀਂ ਹੈ। 

 

ਮੀਡੀਆ ਰਾਹੀਂ ਪਤਾ ਲੱਗਾ ਹੈ ਕਿ ਪੰਜਾਬ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਗੈਰ-ਦਲਿਤ ਦੀ ਅਗਵਾਈ ’ਚ ਹੀ ਲੜੀਆਂ ਜਾਣਗੀਆਂ, ਜਿਸ ਤੋਂ ਇਹ ਸਾਫ਼ ਜ਼ਾਹਰ ਹੈ ਕਿ ਕਾਂਗਰਸ ਪਾਰਟੀ ਦਾ ਹਾਲੇ ਤੱਕ ਦਲਿਤਾਂ ’ਤੇ ਪੂਰਾ ਭਰੋਸਾ ਨਹੀਂ ਬਣਿਆ ਹੈ। 


ਪੰਜਾਬ ’ਚ ਕਾਂਗਰਸ ਵਿਧਾਇਕ ਦਲ ਦੇ ਨੇਤਾ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਚੰਨੀ ਪੰਜਾਬ ’ਚ ਮੁੱਖ ਮੰਤਰੀ ਬਣਨ ਵਾਲੇ ਦਲਿਤ ਭਾਈਚਾਰੇ ਦੇ ਪਹਿਲੇ ਵਿਅਕਤੀ ਹਨ। 

 

Trending news