Punjab News: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਅੰਮ੍ਰਿਤਸਰ ਵਿਖੇ ਤਾਇਨਾਤ ਮਾਲ ਪਟਵਾਰੀ ਸੁਨੀਲ ਦੱਤ ਖਿਲਾਫ਼ 42,000 ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮ 'ਚ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ ਹੈ।


COMMERCIAL BREAK
SCROLL TO CONTINUE READING

ਗ੍ਰਿਫ਼ਤਾਰੀ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਪਿੰਡ ਜੱਲੋਕੇ, ਜ਼ਿਲ੍ਹਾ ਅੰਮ੍ਰਿਤਸਰ ਦੇ ਵਸਨੀਕ ਗੁਰਸਾਹਿਬ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਆਨਲਾਈਨ ਸ਼ਿਕਾਇਤ ਦਰਜ ਕਰਵਾਉਣ ਉਪਰੰਤ ਦਰਜ ਕੀਤਾ ਗਿਆ ਹੈ।


ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਇਲਜ਼ਾਮ ਲਗਾਇਆ ਸੀ ਕਿ ਇਸ ਪਟਵਾਰੀ ਨੇ ਉਸ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਉਸ ਤੋਂ 42,000 ਰੁਪਏ ਰਿਸ਼ਵਤ ਲਈ ਹੈ।


ਇਹ ਵੀ ਪੜ੍ਹੋ: Anandpur Sahib: ਸਿੱਖਿਆ ਮੰਤਰੀ ਨੇ ਦਾਖਲਾ ਮੁਹਿੰਮ ਦੀ ਸ਼੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂਆਤ ਕੀਤੀ


ਦੱਸਣਯੋਗ ਹੈ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਵੱਲੋਂ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਇਲਜ਼ਾਮ ਸਹੀ ਪਾਏ ਗਏ। ਇਸ ਰਿਪੋਰਟ ਦੇ ਆਧਾਰ 'ਤੇ ਉਸ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਪਟਵਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।


ਇਹ ਵੀ ਪੜ੍ਹੋ: Chanidgarh Mayor Election: ਹਾਈਕੋਰਟ ਨੇ ਚੰਡੀਗੜ੍ਹ ਨਗਰ ਨਿਗਮ ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਜਾਰੀ ਕੀਤਾ ਨੋਟਿਸ