Malerkotla News: ਮਲੇਰਕੋਟਲਾ ਸਬ ਜੇਲ੍ਹ ਵਿੱਚ ਸਰਚ ਆਪ੍ਰੇਸ਼ਨ ਚਲਾਇਆ ਗਿਆ
Malerkotla News: ਐਸਐਸਪੀ ਖੱਖ ਨੇ ਕਿਹਾ, `ਅਸੀਂ ਕਾਨੂੰਨ ਦੇ ਰਾਜ ਅਤੇ ਲੋਕਤੰਤਰੀ ਸਿਧਾਂਤਾਂ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹਾਂ। ਇਹ ਅਭਿਆਨ ਚੋਣਾਂ ਦੀ ਅਖੰਡਤਾ ਨੂੰ ਬਰਕਰਾਰ ਰੱਖਣ ਅਤੇ ਇਹ ਯਕੀਨੀ ਬਣਾਉਣ ਲਈ ਕੀਤਾ ਗਿਆ ਸੀ ਕਿ ਸਾਰੇ ਨਾਗਰਿਕ ਬਿਨਾਂ ਕਿਸੇ ਡਰ ਤੋਂ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।`
Malerkotla News: ਚੋਣਾਂ ਤੋਂ ਪਹਿਲਾਂ ਅਗਾਊਂ ਕਦਮ ਚੁੱਕਦੇ ਹੋਏ ਮਲੇਰਕੋਟਲਾ ਜ਼ਿਲ੍ਹਾ ਪੁਲਿਸ ਨੇ ਸੋਮਵਾਰ ਨੂੰ ਸਥਾਨਕ ਜੇਲ੍ਹ ਦੇ ਅੰਦਰ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਤਾਂ ਜੋ ਚੋਣਾਂ ਦੇ ਸੁਤੰਤਰ ਅਤੇ ਨਿਰਪੱਖ ਆਯੋਜਨ ਵਿੱਚ ਵਿਘਨ ਪਾਉਣ ਵਾਲੀਆਂ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ।
ਸੀਨੀਅਰ ਕਪਤਾਨ ਪੁਲਿਸ ਮਲੇਰਕੋਟਲਾ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਇਸ ਅਪ੍ਰੇਸ਼ਨ ਦੀ ਅਗਵਾਈ ਐਸ.ਪੀ ਵੈਭਵ ਸਹਿਗਲ ਨੇ ਕੀਤੀ ਜਿਸ ਵਿੱਚ ਉਪ ਪੁਲਿਸ ਕਪਤਾਨ (ਮਲੇਰਕੋਟਲਾ) ਸਮੇਤ ਥਾਣਾ ਸਿਟੀ 1, 2 ਅਤੇ 3 ਦੇ ਥਾਣਾ ਸਦਰ ਦੇ ਅਧਿਕਾਰੀਆਂ ਅਤੇ 75 ਤੋਂ ਜ਼ਿਆਦਾ ਕਰਮਚਾਰੀਆਂ ਦੀ ਇੱਕ ਟੁਕੜੀ ਸ਼ਾਮਲ ਸੀ। ਇਸ ਨੂੰ ਘੇਰਾਬੰਦੀ ਅਤੇ ਸਰਚ ਆਪ੍ਰੇਸ਼ਨ (CASO) ਕਰਾਰ ਦਿੰਦੇ ਹੋਏ, ਪੁਲਿਸ ਨੇ ਕਿਹਾ ਕਿ ਅਭਿਆਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਸੀ ਕਿ ਜੇਲ੍ਹ ਦੇ ਅੰਦਰੋਂ ਕੋਈ ਗੈਰ-ਕਾਨੂੰਨੀ ਗਤੀਵਿਧੀਆਂ ਨਹੀਂ ਹੋ ਰਹੀਆਂ ਜੋ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ।
ਐਸਐਸਪੀ ਖੱਖ ਨੇ ਕਿਹਾ, "ਅਸੀਂ ਕਾਨੂੰਨ ਦੇ ਰਾਜ ਅਤੇ ਲੋਕਤੰਤਰੀ ਸਿਧਾਂਤਾਂ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹਾਂ। ਇਹ ਅਭਿਆਨ ਚੋਣਾਂ ਦੀ ਅਖੰਡਤਾ ਨੂੰ ਬਰਕਰਾਰ ਰੱਖਣ ਅਤੇ ਇਹ ਯਕੀਨੀ ਬਣਾਉਣ ਲਈ ਕੀਤਾ ਗਿਆ ਸੀ ਕਿ ਸਾਰੇ ਨਾਗਰਿਕ ਬਿਨਾਂ ਕਿਸੇ ਡਰ ਤੋਂ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।"
ਉਨ੍ਹਾਂ ਦੱਸਿਆ ਕਿ ਵਿਸ਼ਾਲ ਤਲਾਸ਼ੀ ਮੁਹਿੰਮ ਵਿੱਚ 6 ਬੈਰਕਾਂ ਅਤੇ ਰਸੋਈ ਖੇਤਰ ਦੀ ਚੈਕਿੰਗ ਸਮੇਤ ਜੇਲ੍ਹ ਦੇ ਅਹਾਤੇ ਦੀ ਪੂਰੀ ਤਰ੍ਹਾਂ ਤਲਾਸ਼ੀ ਲਈ ਗਈ, ਜਿੱਥੇ ਸਾਰੇ 273 ਕੈਦੀਆਂ (36 ਦੋਸ਼ੀ ਅਤੇ 237 ਅੰਡਰ-ਟਰਾਇਲ) ਦੀ ਜਾਂਚ ਕੀਤੀ ਗਈ। ਐਸ.ਐਸ.ਪੀ ਖੱਖ ਨੇ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਅਭਿਆਸ ਦੌਰਾਨ ਸਖ਼ਤ ਸੁਰੱਖਿਆ ਪ੍ਰੋਟੋਕਾਲ ਦੀ ਪਾਲਣਾ ਕੀਤੀ ਗਈ। ਤਲਾਸ਼ੀ ਮੁਹਿੰਮ ਦੌਰਾਨ ਕੋਈ ਵੀ ਇਤਰਾਜ਼ਯੋਗ ਚੀਜ਼ ਨਹੀਂ ਮਿਲੀ ਹੈ।
ਇਹ ਵੀ ਪੜ੍ਹੋ: Amritsar News: ਕਿਸਾਨ ਬੀਬੀਆਂ ਦਾ ਦੂਜਾ ਜੱਥਾ ਸ਼ੰਭੂ ਬਾਰਡਰ ਲਈ ਰਵਾਨਾ; 23 ਮਾਰਚ ਨੂੰ ਨੌਜਵਾਨਾਂ ਨੂੰ ਪੁੱਜਣ ਦੀ ਅਪੀਲ