Kotkapura Murder News: ਕੋਟਕਪੂਰਾ ਦੇ ਮੁਹੱਲਾ ਨਿਰਮਾਣਪੁਰਾ ਵਿੱਚ ਇੱਕ ਪਰਵਾਸੀ ਵਿਅਕਤੀ ਵੱਲੋਂ ਆਪਣੀ ਪਤਨੀ ਦਾ ਗਲ਼ਾ ਘੁੱਟ ਕੇ ਕਤਲ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ ਥਾਣਾ ਸਿਟੀ ਪੁਲਿਸ ਨੇ ਮ੍ਰਿਤਕਾ ਦੇ ਭਰਾ ਦੀ ਸ਼ਿਕਾਇਤ ਤੋਂ ਬਾਅਦ ਸੰਦੀਪ ਕੁਮਾਰ ਨਾਮਕ ਮਜ਼ਦੂਰ ਖਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


COMMERCIAL BREAK
SCROLL TO CONTINUE READING

ਜਾਣਕਾਰੀ ਮੁਤਾਬਕ ਸੰਦੀਪ ਕੁਮਾਰ ਨਿਰਮਾਣਪੁਰਾ ਵਿੱਚ ਆਪਣੀ ਘਰਵਾਲੀ ਰੀਨਾ ਰਾਣੀ ਤੇ ਚਾਰ ਬੱਚਿਆਂ ਦੇ ਨਾਲ ਰਹਿੰਦਾ ਸੀ ਜਿੱਥੇ ਕਿ ਉਹ ਆਪਣੀ ਘਰਵਾਲੀ ਨੂੰ ਤੰਗ ਪਰੇਸ਼ਾਨ ਕਰ ਰਿਹਾ ਸੀ ਤੇ ਉਸ ਕੋਲੋਂ ਸ਼ਰਾਬ ਪੀਣ ਲਈ ਪੈਸਿਆਂ ਦੀ ਡਿਮਾਂਡ ਕਰਦਾ ਸੀ। ਇੱਕ ਦਿਨ ਪਹਿਲਾਂ ਵੀ ਉਸ ਵੱਲੋਂ ਆਪਣੀ ਪਤਨੀ ਤੋਂ ਸ਼ਰਾਬ ਲਈ ਪੈਸਿਆਂ ਦੀ ਮੰਗ ਕੀਤੀ ਗਈ ਤੇ ਜਦ ਉਸ ਨੇ ਪੈਸੇ ਦੇਣ ਤੋਂ ਇਨਕਾਰ ਕੀਤਾ ਤਾਂ ਉਸ ਨੇ ਕੁੱਟਮਾਰ ਕੀਤੀ ਅਤੇ ਚੁੰਨੀ ਦੇ ਨਾਲ ਗਲਾ ਘੁੱਟ ਕੇ ਉਸਦਾ ਕਤਲ ਕਰ ਦਿੱਤਾ।


ਇਸ ਪੂਰੇ ਮਾਮਲੇ ਵਿੱਚ ਮ੍ਰਿਤਕਾ ਦੇ ਭਰਾ ਰਾਮਤਾਂਤੀ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ ਤੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਸੰਦੀਪ ਕੁਮਾਰ ਉਸਦੀ ਭੈਣ ਨੂੰ ਤੰਗ ਪਰੇਸ਼ਾਨ ਕਰ ਰਿਹਾ ਸੀ। ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਨੇ ਕਿਹਾ ਕਿ ਪੁਲਿਸ ਨੇ ਸ਼ਿਕਾਇਤ ਤੋਂ ਬਾਅਦ ਮੁਕੱਦਮਾ ਦਰਜ ਕਰ ਲਿਆ ਹੈ ਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।


ਇਹ ਵੀ ਪੜ੍ਹੋ : Faridkot Jail: ਕੇਂਦਰੀ ਜੇਲ੍ਹ ਫ਼ਰੀਦਕੋਟ 'ਚੋਂ ਇਕ ਹੋਰ ਹਵਾਲਾਤੀ ਦੀ ਰੀਲ ਵਾਲੀ ਵੀਡੀਓ ਵਾਇਰਲ



ਕਾਬਿਲੇਗੌਰ ਹੈ ਕਿ ਬੀਤੀ ਰਾਤ ਭਵਾਨੀਗੜ੍ਹ 'ਚ ਇੱਕ 26 ਸਾਲਾ ਨੌਜਵਾਨ ਦਾ ਲੋਹੇ ਦੀ ਰਾਡ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਮਾਮਲਾ ਪੈਸਿਆਂ ਦੇ ਲੈਣ-ਦੇਣ ਦਾ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਮੌਕੇ 'ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਜਸਪਾਲ ਸਿੰਘ ਵੱਡੇ ਭਰਾ ਨਿਰਮਲ ਸਿੰਘ ਪੁੱਤਰ ਮੇਵਾ ਸਿੰਘ ਵਾਸੀ ਗੁਰੂ ਨਾਨਕ ਕਲੋਨੀ ਭਵਾਨੀਗੜ੍ਹ ਨੇ ਦੱਸਿਆ ਕਿ ਉਹ ਤੇ ਉਸ ਦਾ ਛੋਟਾ ਭਰਾ ਜਸਪਾਲ ਸਿੰਘ ਬੀਤੀ ਰਾਤ ਦੇ ਕਰੀਬ 9:30 ਵਜੇ ਘਰੋਂ ਰੋਟੀ ਖਾ ਕੇ ਬਾਹਰ ਸੈਰ ਕਰਨ ਲਈ ਜਾ ਰਹੇ ਸਨ ਅਤੇ ਉਸ ਦਾ ਭਰਾ ਉਸ ਤੋਂ ਥੋੜ੍ਹਾ ਅੱਗੇ-ਅੱਗੇ ਜਾ ਰਿਹਾ ਸੀ ਤੇ ਜਦੋਂ ਉਸ ਦਾ ਭਰਾ ਹਨੂੰਮਾਨ ਮੰਦਿਰ ਨੇੜੇ ਪੁੱਜਿਆ ਤਾਂ ਗੁਰਧਿਆਨ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਗੁਰੂ ਨਾਨਕ ਦੇਵ ਕਲੋਨੀ ਵੀ ਇਥੇ ਪਹਿਲਾਂ ਤੋਂ ਹੀ ਮੌਜੂਦ ਸੀ ਅਤੇ ਉਸ ਦੇ ਹੱਥ ’ਚ ਇੱਕ ਰਾਡ ਫੜੀ ਹੋਈ ਸੀ।


ਇਹ ਵੀ ਪੜ੍ਹੋ : Dhuri News: ਧੂਰੀ ਦੇ ਸ੍ਰੀ ਚੈਤੰਨਿਆ ਟੈਕਨੋ ਸਕੂਲ ਦੇ 10 ਵਿਦਿਆਰਥੀ ਨਾਸਾ ਟੂਰ ਲਈ ਰਵਾਨਾ