Amritsar News (ਭਰਤ ਸ਼ਰਮਾ): ਅੰਮ੍ਰਿਤਸਰ ਪਿਛਲੇ ਕਾਫੀ ਲੰਬੇ ਸਮੇਂ ਤੋਂ ਨੌਜਵਾਨ ਤੇ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਵੱਖ-ਵੱਖ ਪਿੰਡਾਂ ਦੇ ਭੋਲੇ ਭਾਲੇ ਲੋਕਾਂ ਦੇ ਨਾਲ ਲਗਾਤਾਰ ਬਾਹਰ ਭੇਜਣ ਜਾਂ ਫਿਰ ਹਸਪਤਾਲ ਖੋਲਣ ਦੇ ਨਾਂ ਤੇ ਪੈਸਿਆਂ ਦੀ ਠੱਗੀ ਮਾਰੀ ਜਾ ਰਹੀ ਸੀ। ਇਹ ਲੋਕ ਹੁਣ ਕੁਝ ਸਮੇਂ ਤੋਂ ਅੰਮ੍ਰਿਤਸਰ ਤੋਂ ਫਰਾਰ ਹੋ ਕੇ ਅਨੰਦਪੁਰ ਸਾਹਿਬ ਦੇ ਇਲਾਕੇ ਵਿੱਚ ਰਹਿ ਰਹੇ ਸਨ।


COMMERCIAL BREAK
SCROLL TO CONTINUE READING

ਦੇਰ ਰਾਤ ਅੰਮ੍ਰਿਤਸਰ ਦੇ ਲਾਰੇਂਸ ਰੋਡ ਇਲਾਕੇ ਵਿੱਚ ਕਾਰ ਵਿੱਚ ਘੁੰਮ ਰਹੇ ਸਨ ਜਿਸ ਦੀ ਭਣਕ ਪੀੜਤਾਂ ਨੂੰ ਲੱਗ ਗਈ। ਪੀੜਤ ਪਰਿਵਾਰ ਨੇ ਉਨ੍ਹਾਂ ਕੋਲੋਂ ਆਪਣੇ ਪੈਸਿਆਂ ਦੀ ਮੰਗ ਕੀਤੀ ਤਾਂ ਮਹਾਂਵੀਰ ਤੇ ਉਸਦੇ ਸਾਥੀ ਵੱਲੋਂ ਆਪਣੀ ਪਿਸਤੌਲ ਕੱਢ ਕੇ ਉਸ ਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ ਤੇ ਲੜਾਈ ਝਗੜਾ ਵੀ ਹੋਇਆ। ਪੀੜਤ ਵੱਲੋਂ ਉਸ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।


ਪੁਲਿਸ ਨੇ ਮਹਾਂਵੀਰ ਖਿਲਾਫ ਮਾਮਲਾ ਦਰਜ ਕਰ ਲਿਆ ਉੱਥੇ ਹੀ ਜਦੋਂ ਉਸ ਦੇ ਪੁਲਿਸ ਵੱਲੋਂ ਫੜਨ ਦੀ ਸੂਚਨਾ ਹੋਰ ਪੀੜਤ ਪਰਿਵਾਰਾਂ ਨੂੰ ਮਿਲੀ ਤਾਂ ਉਹ ਸਾਰੇ ਪਰਿਵਾਰ ਥਾਣਾ ਸਿਵਲ ਲਾਈਨ ਵਿੱਚ ਪੁੱਜ ਗਏ। ਉਨ੍ਹਾਂ ਵੱਲੋਂ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਗੁਹਾਰ ਲਗਾਈ। ਉਨ੍ਹਾਂ ਨੇ ਕਿਹਾ ਕਿ ਮਹਾਂਵੀਰ ਤੇ ਉਸਦੇ ਹੋਰ ਕੋਈ ਸਾਥੀ ਜੋ 8 ਤੋਂ 10 ਲੋਕ ਹਨ ਇਨ੍ਹਾਂ ਨੇ ਇੱਕ ਗਿਰੋਹ ਬਣਾਇਆ ਹੋਇਆ ਹੈ ਜਿਸ ਰਾਹੀਂ ਇਹ ਨੀਲਾ ਬਾਣਾ ਪਾ ਕੇ ਨਿਹੰਗ ਸਿੰਘ ਵਾਲਾ ਭੋਲੇ ਭਾਲੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਕੇ ਉਨ੍ਹਾਂ ਨੂੰ ਠੱਗਦੇ ਹਨ।


ਲੋਕਾਂ ਨੂੰ ਆਪਣੇ ਝਾਂਸੇ ਵਿੱਚ ਲੈ ਕੇ ਉਨ੍ਹਾਂ ਦੇ ਬੱਚਿਆਂ ਨੂੰ ਵਿਦੇਸ਼ ਭੇਜਣ ਜਾਂ ਫਿਰ ਚੈਰੀਟੇਬਲ ਹਸਪਤਾਲ ਖੋਲ੍ਹਣ ਦੇ ਨਾਂ ਉਤੇ ਠੱਗੀ ਮਾਰਦੇ ਹਨ ਤੇ ਲੋਕ ਇਨ੍ਹਾਂ ਦੇ ਝਾਂਸੇ ਵਿੱਚ ਆ ਕੇ ਇਨ੍ਹਾਂ ਨੂੰ ਪੈਸੇ ਦੇ ਕੇ ਆਪਣੇ ਆਪ ਨੂੰ ਕੋਸ ਰਹੇ ਹਨ ਉੱਥੇ ਹੀ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਕੋਲ ਇਨਸਾਫ ਦੀ ਗੁਹਾਰ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੇ ਪੈਸੇ ਵਾਪਸ ਦਿਵਾਏ ਜਾਣ।


ਪੀੜਤ ਪਰਿਵਾਰਾਂ ਨੇ ਦੱਸਿਆ ਕਿ ਇਸ ਤੋਂ ਪਹਿਲੇ ਇਹ ਮੱਧ ਪ੍ਰਦੇਸ਼ ਵਿੱਚ ਵੀ ਤਿੰਨ ਸਾਲ ਰਹਿ ਕੇ ਆਏ ਹਨ ਉੱਥੇ ਦੇ ਲੋਕਾਂ ਨੂੰ ਵੀ ਇਨ੍ਹਾਂ ਨੇ ਠੱਗੀ ਦਾ ਸ਼ਿਕਾਰ ਬਣਾਇਆ ਹੈ। ਕਰੋੜਾਂ ਰੁਪਏ ਦੀ ਠੱਗੀ ਮਾਰ ਕੇ ਉਥੋਂ ਫਰਾਰ ਹੋ ਗਏ ਹਨ। ਉਨ੍ਹਾਂ ਨੇ ਕਿਹਾ ਕਿ ਜਿਸ ਤੋਂ ਬਾਅਦ ਇਹ ਨੌਜਵਾਨ ਪੈਸੇ ਲੈ ਕੇ ਪਰਿਵਾਰ ਨੂੰ ਨਾ ਤਾਂ ਵਾਪਸ ਕਰਦਾ ਸੀ ਤੇ ਨਾ ਹੀ ਕਿਸੇ ਨੂੰ ਮਿਲਦਾ ਤੇ ਨਾ ਹੀ ਕਿਸੇ ਦਾ ਫੋਨ ਚੁੱਕਦਾ ਸੀ।


ਇੱਕ ਪਰਿਵਾਰ ਅਜਿਹਾ ਵੀ ਹੈ ਜਿਸ ਦੇ ਬੱਚਿਆਂ ਨੂੰ ਬਾਹਰ ਭੇਜ ਦਿੱਤਾ ਗਿਆ ਹੈ ਤਾਂ ਅੱਜ ਤੱਕ ਉਸ ਪਰਿਵਾਰ ਨੂੰ ਪਤਾ ਹੀ ਨਹੀਂ ਚੱਲ ਪਾ ਰਿਹਾ ਕਿ ਉਨ੍ਹਾਂ ਦੇ ਬੱਚੇ ਕਿੱਥੇ ਹਨ ਤੇ ਨਾ ਹੀ ਉਨ੍ਹਾਂ ਦੀ ਬੱਚਿਆਂ ਨਾਲ ਗੱਲਬਾਤ ਹੁੰਦੀ ਹੈ।


ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਅਧਿਕਾਰੀ ਦਿਲਬਾਗ ਸਿੰਘ ਨੇ ਦੱਸਿਆ ਕਿ ਮਾਮਲੇ 'ਚ ਪੁਲਿਸ ਵੱਲੋਂ ਦੇਰ ਰਾਤ ਹੀ ਐਫਆਈਆਰ ਦਰਜ ਕਰਕੇ ਇਸ ਨੌਜਵਾਨ ਦੇ ਉੱਪਰ ਬਣਦੀ ਕਾਰਵਾਈ ਕੀਤੀ ਗਈ ਹੈ। ਫਿਲਹਾਲ ਪੁਲਿਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਨੌਜਵਾਨ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰ ਜ਼ਰੂਰ ਸਾਨੂੰ ਮਿਲਣ ਲਈ ਇੱਥੇ ਪਹੁੰਚੇ ਹਨ। ਉਨ੍ਹਾਂ ਵੱਲੋਂ ਆਪਣੀ ਗੱਲ ਦੱਸੀ ਗਈ ਹੈ ਤਾਂ ਵੱਖ-ਵੱਖ ਥਾਣਿਆਂ ਦੀ ਜਿਹੜੀ ਐਫਆਈਆਰ ਹੋਈ ਹੈ ਤਾਂ ਉਸ ਮਾਮਲੇ ਵਿੱਚ ਉਨ੍ਹਾਂ ਥਾਣਿਆਂ ਨੂੰ ਵੀ ਸੂਚਿਤ ਕਰ ਦਿੱਤਾ ਜਾਵੇਗਾ।