Mandi Gobindgarh News:  ਫਤਿਹਗੜ੍ਹ ਸਾਹਿਬ ਦੇ ਸ਼ਹਿਰ ਮੰਡੀ ਗੋਬਿੰਦਗੜ੍ਹ 'ਚ ਪਤੀ ਵੱਲੋਂ ਪਤਨੀ ਨੂੰ ਬੇਰਹਿਮੀ ਨਾਲ ਕੁੱਟਣ ਦੀ ਵੀਡੀਓ ਸਾਹਮਣੇ ਆਈ ਹੈ। ਇਹ ਘਟਨਾ ਸੰਤ ਨਗਰ ਦੀ ਹੈ, ਜਿਸ ਵਿਚ ਇੱਕ ਸ਼ਰਾਬੀ ਪਤੀ ਆਪਣੀ ਪਤਨੀ ਨਾਲ ਸ਼ਰੇਆਮ ਕੁੱਟ ਮਾਰ ਕਰ ਰਿਹਾ ਹੈ ਅਤੇ ਘਰੋਂ ਬਾਹਰ ਕੱਢ ਕੇ ਗਲੀ ਵਿੱਚ ਵਾਲਾਂ ਨਾਲ ਫੜ੍ਹਕੇ ਘਸੀਟ ਦਾ ਦਿਖਾਈ ਦੇ ਰਿਹਾ ਹੈ। ਜਦੋਂ ਲੋਕ ਬਚਾਅ ਕਰਨ ਦੀ ਕੋਸ਼ਿਸ਼ ਕਰਦੇ ਹਨ ਤਾਂ ਉਨ੍ਹਾਂ ਨਾਲ ਦੁਰਵਿਵਹਾਰ ਕਰਦਾ ਨਜ਼ਰ ਆ ਰਿਹਾ। ਇਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਵੀ ਹਰਕਤ 'ਚ ਆ ਗਈ ਹੈ।


COMMERCIAL BREAK
SCROLL TO CONTINUE READING

ਕੁਲਦੀਪ ਅਨੁਸਾਰ ਉਸਦਾ ਪਤੀ ਸ਼ਰਾਬ ਦੇ ਨਸ਼ੇ ਵਿੱਚ ਰਾਤ ਨੂੰ ਉਸਦੀ ਕੁੱਟਮਾਰ ਕਰਦਾ ਸੀ। ਉਸ ਤੋਂ ਦਾਜ ਦੀ ਮੰਗ ਕੀਤੀ ਗਈ। ਇਸ ਕਾਰਨ ਉਸ ਦੇ ਪਤੀ ਨੇ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ ਅਤੇ ਫਿਰ ਵਾਲਾਂ ਤੋਂ ਖਿੱਚ ਕੇ ਗਲੀ ਵਿੱਚ ਲੈ ਗਿਆ।


ਇਹ ਵੀ ਪੜ੍ਹੋ: Ludhiana News: ਚਿੱਟੇ ਨੂੰ ਖ਼ਤਮ ਕਰਨ ਲਈ ਲੋਕਾਂ ਨੇ ਬਣਾਏ ਜਾਣਗੇ ਚੂਰਾ ਪੋਸਤ ਦੇ ਲਾਇਸੰਸ- ਰਵਨੀਤ ਬਿੱਟੂ


 ਇਸ ਸਬੰਧੀ ਥਾਣਾ ਮੰਡੀ ਗੋਬਿੰਦਗੜ੍ਹ ਦੇ ਐਸਐਚਓ ਮਲਕੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁਲਦੀਪ ਕੌਰ ਦੇ ਬਿਆਨ ਦਰਜ ਕਰਕੇ ਉਸ ਦੇ ਪਤੀ ਹਰਦੀਪ ਸਿੰਘ ਖ਼ਿਲਾਫ਼ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦਾ ਕੇਸ ਦਰਜ ਕਰ ਲਿਆ ਹੈ। ਪੁਲਿਸ ਮੁਤਾਬਿਕ ਮੁਲਜ਼ਮ ਘਰੋਂ ਫਰਾਰ ਹੋ ਗਿਆ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਹਰਦੀਪ ਸਿੰਘ ਵਾਸੀ ਸੰਤ ਨਗਰ, ਮੰਡੀ ਗੋਬਿੰਦਗੜ੍ਹ ਦਾ ਵਿਆਹ ਕਰੀਬ 7 ਸਾਲ ਪਹਿਲਾਂ ਕੁਲਦੀਪ ਕੌਰ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਹਰਦੀਪ ਸਿੰਘ ਅਕਸਰ ਘਰ ਵਿਚ ਲੜਾਈ-ਝਗੜਾ ਕਰਦਾ ਰਹਿੰਦਾ ਸੀ।


ਇਹ ਵੀ ਪੜ੍ਹੋ: Kisan Protest: ਬਠਿੰਡਾ 'ਚ ਚੋਣ ਪ੍ਰਚਾਰ ਲਈ ਪਹੁੰਚੇ ਸੁਖਬੀਰ ਸਿੰਘ ਬਾਦਲ ਖਿਲਾਫ ਕਿਸਾਨਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ