ਵੱਡੀ ਖ਼ਬਰ! ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਮੰਤਰੀ ਮੰਡਲ ਤੋਂ ਦਿੱਤਾ ਅਸਤੀਫਾ
ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi CM Arvind Kejriwal) ਵੱਲੋਂ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਗਿਆ ਹੈ।
Manish Sisodia and Satyendar Jain resignation news: ਦਿੱਲੀ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਿਹਤ ਮੰਤਰੀ ਸਤਿੰਦਰ ਜੈਨ ਵੱਲੋਂ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi CM Arvind Kejriwal) ਵੱਲੋਂ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਗਿਆ ਹੈ।
ਦੱਸਣਯੋਗ ਹੈ ਕਿ ਮਨੀਸ਼ ਸਿਸੋਦੀਆ ਤੇ ਸਤਿੰਦਰ ਜੈਨ ਦੋਵੇਂ ਵਿਵਾਦਾਂ 'ਚ ਘਿਰੇ ਹੋਏ ਸਨ ਅਤੇ ਲੰਬੇ ਸਮੇਂ ਤੋਂ ਭਾਜਪਾ ਵੱਲੋਂ ਇਨ੍ਹਾਂ ਦੋਵਾਂ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਸੀ।
ਭਾਜਪਾ ਵੱਲੋਂ ਇਨ੍ਹਾਂ ਦੋਵਾਂ ਮੰਤਰੀਆਂ ਦੇ ਅਸਤੀਫੇ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਅਤੇ ਇਸ ਦੌਰਾਨ ਦਿੱਲੀ ਸਰਕਾਰ ਵਿੱਚ ਇਹ ਇੱਕ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ ਹੈ। ਆਮ ਆਦਮੀ ਪਾਰਟੀ ਵੱਲੋਂ ਕਿਹਾ ਗਿਆ ਕਿ ਦਿੱਲੀ ਦੇ ਲੱਖਾਂ ਬੱਚਿਆਂ ਦੇ ਮਾਪੇ ਇਸ ਫੈਸਲੇ ਤੋਂ ਦੁਖੀ ਹਨ।
ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਕੁਝ ਸਮਾਂ ਪਹਿਲਾਂ ਹੀ ਸੁਪਰੀਮ ਕੋਰਟ ਵੱਲੋਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਆਬਕਾਰੀ ਨੀਤੀ ਮਾਮਲੇ 'ਚ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ।
ਇਸ ਦੌਰਾਨ ਉੱਚ ਨਿਆਂਪਾਲਿਕਾ ਵੱਲੋਂ ਮਨੀਸ਼ ਸਿਸੋਦੀਆ ਨੂੰ ਦਿੱਲੀ ਹਾਈ ਕੋਰਟ ਜਾਣ ਦਾ ਸੁਝਾਅ ਦਿੱਤਾ ਗਿਆ ਹੈ। ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਅਦਾਲਤ ਇਸ ਪੜਾਅ 'ਤੇ ਪਟੀਸ਼ਨ 'ਤੇ ਵਿਚਾਰ ਕਰਨ ਲਈ ਤਿਆਰ ਨਹੀਂ ਹੈ ਅਤੇ ਸਿਸੋਦੀਆ ਨੂੰ ਦਿੱਲੀ ਹਾਈ ਕੋਰਟ ਜਾਣ ਦਾ ਸੁਝਾਅ ਦਿੱਤਾ।
ਇਹ ਵੀ ਪੜ੍ਹੋ: ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ, ਹੁਣ ਹਾਈ ਕੋਰਟ ਜਾਣ ਦੀ ਤਿਆਰੀ 'ਚ ਆਮ ਆਦਮੀ ਪਾਰਟੀ
ਇਹ ਵੀ ਪੜ੍ਹੋ: Punjab Budget Session 2023: ਪੰਜਾਬ ਦੇ ਰਾਜਪਾਲ ਨੇ ਦਿੱਤੀ ਬਜਟ ਇਜਲਾਸ ਨੂੰ ਮਨਜ਼ੂਰੀ
(For more news apart from Manish Sisodia and Satyendar Jain resignation, stay tuned to Zee PHH)