Manish Sisodia Case: ਮਨੀਸ਼ ਸਿਸੋਦੀਆ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ
Advertisement
Article Detail0/zeephh/zeephh1598419

Manish Sisodia Case: ਮਨੀਸ਼ ਸਿਸੋਦੀਆ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ

ਦੱਸਣਯੋਗ ਹੈ ਕਿ ਮਨੀਸ਼ ਸਿਸੋਦੀਆ ਵੱਲੋਂ ਸੁਪਰੀਮ ਕੋਰਟ 'ਚ ਵੀ ਆਪਣੀ ਜ਼ਮਾਨਤ ਅਰਜ਼ੀ ਦਾਇਰ ਕੀਤੀ ਗਈ ਸੀ ਹਾਲਾਂਕਿ ਅਦਾਲਤ ਵੱਲੋਂ ਇਸ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ।

Manish Sisodia Case: ਮਨੀਸ਼ ਸਿਸੋਦੀਆ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ

Manish Sisodia's Delhi Liquor Policy Scam Case news: ਇਸ ਸਾਲ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਹੋਲੀ ਤਿਹਾੜ ਜੇਲ੍ਹ ਵਿੱਚ ਹੀ ਲੰਘੇਗੀ ਕਿਉਂਕਿ ਅਦਾਲਤ ਵੱਲੋਂ ਸਿਸੋਦੀਆ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ। 

ਦੱਸ ਦਈਏ ਕਿ ਅਦਾਲਤ ਵੱਲੋਂ ਸੋਮਵਾਰ ਨੂੰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਨੇਤਾ ਮਨੀਸ਼ ਸਿਸੋਦੀਆ ਨੂੰ 20 ਮਾਰਚ ਤੱਕ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ।

ਮਨੀਸ਼ ਸਿਸੋਦੀਆ ਨੂੰ 2 ਦਿਨਾਂ ਦੇ ਰਿਮਾਂਡ ਤੋਂ ਬਾਅਦ 6 ਮਾਰਚ ਨੂੰ ਅਦਾਲਤ ਵਿੱਚ ਮੁੜ ਪੇਸ਼ ਕੀਤਾ ਗਿਆ ਅਤੇ ਹੁਣ ਤੱਕ ਸਿਸੋਦੀਆ ਕੁੱਲ 7 ਦਿਨਾਂ ਦੇ ਰਿਮਾਂਡ 'ਤੇ ਸਨ। ਉਨ੍ਹਾਂ ਨੂੰ ਸੀਬੀਆਈ ਵੱਲੋਂ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ 26 ਫਰਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ 27 ਫਰਵਰੀ ਨੂੰ ਰਾਊਜ਼ ਐਵੇਨਿਊ ਕੋਰਟ ਵੱਲੋਂ ਸਿਸੋਦੀਆ ਨੂੰ 4 ਮਾਰਚ ਤੱਕ ਸੀਬੀਆਈ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ। 

ਦੱਸਣਯੋਗ ਹੈ ਕਿ ਮਨੀਸ਼ ਸਿਸੋਦੀਆ ਵੱਲੋਂ ਸੁਪਰੀਮ ਕੋਰਟ 'ਚ ਵੀ ਆਪਣੀ ਜ਼ਮਾਨਤ ਅਰਜ਼ੀ ਦਾਇਰ ਕੀਤੀ ਗਈ ਸੀ ਹਾਲਾਂਕਿ ਅਦਾਲਤ ਵੱਲੋਂ ਇਸ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਸਿਸੋਦੀਆ ਨੂੰ ਸ਼ਨੀਵਾਰ (4 ਮਾਰਚ) ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਜੱਜ ਐਮਕੇ ਨਾਗਪਾਲ ਵੱਲੋਂ ਉਸ ਨੂੰ ਦੋ ਦਿਨ ਹੋਰ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ ਜਦਕਿ ਸੀਬੀਆਈ ਨੇ ਅਦਾਲਤ ਤੋਂ ਤਿੰਨ ਦਿਨ ਦੀ ਹਿਰਾਸਤ ਮੰਗੀ ਸੀ।

ਇਹ ਵੀ ਪੜ੍ਹੋ: Punjab Budget Session 2023: CM ਭਗਵੰਤ ਮਾਨ ਤੇ ਪ੍ਰਤਾਪ ਬਾਜਵਾ ਵਿਚਾਲੇ ਤਿੱਖੀ ਬਹਿਸ, CM ਨੇ ਕਿਹਾ "ਤੁਸੀਂ ਆਪਣੀ ਪਾਰਟੀ ਬਚਾ ਲਓ"

ਮਿਲੀ ਜਾਣਕਾਰੀ ਮੁਤਾਬਕ ਗ੍ਰਿਫਤਾਰੀ ਤੋਂ ਬਾਅਦ ਮਨੀਸ਼ ਸਿਸੋਦੀਆ ਨੂੰ 5 ਦਿਨਾਂ ਲਈ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ ਅਤੇ ਬਾਅਦ ਵਿੱਚ 4 ਮਾਰਚ ਨੂੰ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। 

ਅਦਾਲਤ ਵੱਲੋਂ ਹਿਰਾਸਤ 'ਚ ਭੇਜਣ ਦੌਰਾਨ ਕਿਹਾ ਗਿਆ ਸੀ ਕਿ 'ਆਪ' ਵੱਲੋਂ ਸਿਸੋਦੀਆ ਦੀ ਜ਼ਮਾਨਤ ਲਈ ਅਰਜ਼ੀ ਦਿੱਤੀ ਗਈ ਹੈ ਅਤੇ ਹੁਣ ਇਸ 'ਤੇ ਸ਼ੁੱਕਰਵਾਰ (10 ਮਾਰਚ) ਨੂੰ ਵਿਚਾਰ ਕੀਤਾ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੀਬੀਆਈ ਹੁਣ ਸਿਸੋਦੀਆ ਦੀ ਹੋਰ ਹਿਰਾਸਤ ਦੀ ਮੰਗ ਨਹੀਂ ਕਰ ਸਕਦੀ ਹੈ ਅਤੇ ਸੀਬੀਆਈ ਮਹਿਜ਼ 14 ਦਿਨਾਂ ਦੀ ਨਿਆਂਇਕ ਹਿਰਾਸਤ ਦੀ ਸਿਫ਼ਾਰਸ਼ ਕਰ ਸਕਦੀ ਹੈ।

ਇਹ ਵੀ ਪੜ੍ਹੋ: Punjab Budget Session 2023: ਸਿੱਧੂ ਮੂਸੇਵਾਲਾ ਦੀ T -Shirt ਪਾ ਕੇ ਵਿਧਾਨ ਸਭਾ 'ਚ ਗਰਜੇ ਰਾਜਾ ਵੜਿੰਗ, ਕਿਹਾ "ਪੰਜਾਬ 'ਚ ਹਾਲਾਤ ਮਾੜੇ ਬਣ ਗਏ"

(For more news apart from Manish Sisodia's Delhi Liquor Policy Scam Case, stay tuned to Zee PHH)

Trending news