ਸਿੱਧੂ ਦੇ ਅਸਤੀਫੇ ਤੇ ਮਨੀਸ਼ ਤਿਵਾੜੀ ਨੇ ਦਿੱਤਾ ਵੱਡਾ ਬਿਆਨ
Advertisement

ਸਿੱਧੂ ਦੇ ਅਸਤੀਫੇ ਤੇ ਮਨੀਸ਼ ਤਿਵਾੜੀ ਨੇ ਦਿੱਤਾ ਵੱਡਾ ਬਿਆਨ

ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਅਸਤੀਫੇ ਤੋਂ ਬਾਅਦ ਪੰਜਾਬ ਕਾਂਗਰਸ ਤੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਸਿਆਸੀ ਭੂਚਾਲ ਆ ਚੁੱਕਿਆ ਹੈ। ਕੈਬਨਿਟ ਮੰਤਰੀ ਤੋਂ ਲੈ ਕੇ ਕਈ ਹੋਰ ਵੱਡੇ ਆਗੂ ਅਸਤੀਫੇ ਦੇ ਚੁੱਕੇ ਹਨ। 

ਸਿੱਧੂ ਦੇ ਅਸਤੀਫੇ ਤੇ ਮਨੀਸ਼ ਤਿਵਾੜੀ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਅਸਤੀਫੇ ਤੋਂ ਬਾਅਦ ਪੰਜਾਬ ਕਾਂਗਰਸ ਤੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਸਿਆਸੀ ਭੂਚਾਲ ਆ ਚੁੱਕਿਆ ਹੈ। ਕੈਬਨਿਟ ਮੰਤਰੀ ਤੋਂ ਲੈ ਕੇ ਕਈ ਹੋਰ ਵੱਡੇ ਆਗੂ ਅਸਤੀਫੇ ਦੇ ਚੁੱਕੇ ਹਨ। 

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਤਿਵਾੜੀ ਦਾ ਬਿਆਨ ਸਾਹਮਣੇ ਆਇਆ ਹੈ। ਮਨੀਸ਼ ਤਿਵਾੜੀ ਨੇ ਪੰਜਾਬ ਸਰਕਾਰ ਵਿੱਚ ਚੱਲ ਰਹੇ ਕਲੇਸ਼ ਉੱਤੇ ਚਿੰਤਾਂ ਜਾਹਿਰ ਕੀਤੀ ਹੈ। ਉਨ੍ਹਾਂ ਨੇ ਬਿਨਾਂ ਨਾਂਅ ਲਏ ਨਵਜੋਤ ਸਿੰਘ ਸਿੱਧੂ ਉੱਤੇ ਵੀ ਤੰਜ ਕੱਸੀਆ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਨੂੰ ਇਨ੍ਹਾਂ ਸਾਰਿਆਂ ਮਸਲਿਆਂ ਨੂੰ ਹੱਲ ਕਰਨ ਲਈ ਜਿੰਮੇਦਾਰੀ ਦਿੱਤੀ ਗਈ ਸੀ, ਉਨ੍ਹਾਂ ਨੂੰ ਪੰਜਾਬ ਦੀ ਸਮਝ ਹੀ ਨਹੀਂ ਸੀ।

 

ਕੈਪਟਨ ਅਮਰਿੰਦਰ ਬਾਰੇ ਉਨ੍ਹਾਂ ਨੇ ਕਿਹਾ ਕਿ ਕੈਪਟਨ ਸਾਹਿਬ ਮੇਰੇ ਪਿਤਾ ਜੀ ਦੇ ਦੋਸਤ ਸਨ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਕੈਪਟਨ ਇੱਕ ਰਾਸ਼ਟਰਵਾਦੀ ਇਨਸਾਨ ਹਨ। ਉਹ ਜੋ ਕੁੱਝ ਵੀ ਅੱਗੇ ਚੱਲ ਕੇ ਕਰਦੇ ਹਨ ਉਹ ਦੇਸ਼ ਹਿੱਤ ਨੂੰ ਵੇਖਦੇ ਹੋਏ ਹੀ ਕਰਨਗੇ।

Trending news