Plot Allotment Case: ਮਨਪ੍ਰੀਤ ਬਾਦਲ ਨੇ ਅਗਾਊਂ ਜ਼ਮਾਨਤ `ਤੇ ਫ਼ੈਸਲੇ ਤੋਂ ਪਹਿਲਾਂ ਹੀ ਪਟੀਸ਼ਨ ਲਈ ਵਾਪਸ
Plot Allotment Case: ਪਲਾਟ ਖ਼ਰੀਦ ਦੇ ਮਾਮਲੇ ਵਿੱਚ ਘਿਰੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ਉਤੇ ਫੈਸਲੇ ਤੋਂ ਪਹਿਲਾਂ ਹੀ ਅਦਾਲਤ ਵਿੱਚੋਂ ਪਟੀਸ਼ਨ ਵਾਪਸ ਲੈ ਗਈ ਹੈ।
Plot Allotment Case: ਪਲਾਟ ਖ਼ਰੀਦ ਦੇ ਮਾਮਲੇ ਵਿੱਚ ਘਿਰੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ਉਤੇ ਫੈਸਲੇ ਤੋਂ ਪਹਿਲਾਂ ਹੀ ਅਦਾਲਤ ਵਿੱਚੋਂ ਪਟੀਸ਼ਨ ਵਾਪਸ ਲੈ ਗਈ ਹੈ। ਅੱਜ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨ ਪਟੀਸ਼ਨ ਉਤੇ ਫ਼ੈਸਲਾ ਆਉਣਾ ਸੀ।
ਮਨਪ੍ਰੀਤ ਬਾਦਲ ਦੇ ਵਕੀਲ ਸੁਖਦੀਪ ਸਿੰਘ ਭਿੰਡਰ ਨੇ ਦੱਸਿਆ ਕਿ ਅਜੇ ਮਨਪ੍ਰੀਤ ਉਤੇ ਮਾਮਲਾ ਦਰਜ ਹੋ ਗਿਆ ਹੈ ਅਤੇ ਉਹ ਦੁਬਾਰਾ ਨਵੇਂ ਤੱਥਾਂ ਨਾਲ ਅਦਾਲਤ ਦਾ ਰੁਖ਼ ਕਰਾਂਗੇ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਉਹ ਬਠਿੰਡਾ ਅਦਾਲਤ ਜਾਂ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ।
ਇਹ ਵੀ ਪੜ੍ਹੋ : Amit Shah Punjab Visit Today LIVE Updates: ਅਮਿਤ ਸ਼ਾਹ ਦਾ ਅੰਮ੍ਰਿਤਸਰ ਦੌਰਾ ਅੱਜ, ਉੱਤਰੀ ਖੇਤਰੀ ਕੌਂਸਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
ਐਡਵੋਕੇਟ ਸੁਖਦੀਪ ਭਿੰਡਰ ਨੇ ਦੱਸਿਆ ਕਿ ਅਸੀਂ ਪਟੀਸ਼ਨ ਨਹੀਂ ਲਗਵਾਂਗੇ। ਇਸ ਲਈ ਕਾਫੀ ਸਮਾਂ ਲੱਗੇਗਾ, ਇਹ ਸਾਡਾ ਅਧਿਕਾਰ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਕੋਈ ਨੋਟਿਸ ਜਾਰੀ ਹੋਇਆ ਹੈ ਇਸ ਸਬੰਧੀ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਕਾਬਿਲੇਗੌਰ ਹੈ ਕਿ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਦੇ ਆਗੂ ਮਨਪ੍ਰੀਤ ਸਿੰਘ ਬਾਦਲ ਖਿਲਾਫ਼ ਲੁੱਕਆਊਟ ਸਰਕੂਲਰ (LOC) ਜਾਰੀ ਕਰ ਦਿੱਤਾ ਗਿਆ ਹੈ ਤੇ ਇਸ ਬਾਰੇ ਸਾਰੇ ਹਵਾਈ ਅੱਡਿਆਂ 'ਤੇ ਅਲਰਟ ਵੀ ਜਾਰੀ ਕਰ ਦਿੱਤਾ ਗਿਆ ਹੈ ਕਿਉਂਕਿ ਵਿਜੀਲੈਂਸ ਨੂੰ ਸ਼ੱਕ ਹੈ ਕਿ ਮਨਪ੍ਰੀਤ ਬਾਦਲ ਵਿਦੇਸ਼ ਭੱਜ ਸਕਦੇ ਹਨ। ਦੱਸ ਦਈਏ ਕਿ ਅੱਜ ਯਾਨੀ ਮੰਗਲਵਾਰ ਨੂੰ ਮਨਪ੍ਰੀਤ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ 'ਤੇ ਵੀ ਸੁਣਵਾਈ ਹੋਣੀ ਸੀ। ਦੱਸਣਯੋਗ ਹੈ ਕਿ ਵਿਜੀਲੈਂਸ ਬਿਊਰੋ ਵੱਲੋਂ ਮਨਪ੍ਰੀਤ ਸਿੰਘ ਬਾਦਲ ਦੇ ਖ਼ਿਲਾਫ਼ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਵਿੱਚ ਮਨਪ੍ਰੀਤ ਤੋਂ ਇਲਾਵਾ 5 ਹੋਰ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਸੀ। ਮਨਪ੍ਰੀਤ ਬਾਦਲ ਵੱਲੋਂ ਗ੍ਰਿਫਤਾਰੀ ਤੋਂ ਬਚਣ ਲਈ ਚਾਰ ਦਿਨ ਪਹਿਲਾਂ ਅਦਾਲਤ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਗਈ ਜਿਸ ਤੋਂ ਬਾਅਦ ਉਨ੍ਹਾਂ 'ਤੇ ਗ੍ਰਿਫਤਾਰੀ ਦੀ ਤਲਵਾਰ ਲਟਕਦੀ ਹੋਈ ਦਿਖਾਈ ਦੇ ਰਹੀ ਹੈ।
ਇਹ ਵੀ ਪੜ੍ਹੋ : Arsh Dalla News: ਅਰਸ਼ ਡੱਲਾ ਨੂੰ ਲੈ ਕੇ NIA ਦਾ ਵੱਡਾ ਖੁਲਾਸਾ, ਕੈਨੇਡਾ ਤੋਂ ਚਲਾ ਰਿਹਾ ਸੀ ‘ਅੱਤਵਾਦੀ ਕੰਪਨੀ’
ਬਠਿੰਡਾ ਤੋਂ ਕੁਲਬੀਰ ਬੀਰਾ ਦੀ ਰਿਪੋਰਟ