Manpreet Badal News:  ਵਿਵਾਦਤ ਪਲਾਟ ਖ਼ਰੀਦੋ-ਫਰੋਖਤ ਮਾਮਲੇ ਵਿੱਚ ਘਿਰੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਮਨਪ੍ਰੀਤ ਸਿੰਘ ਬਾਦਲ ਦੀ ਅੰਤਰਿਮ ਜ਼ਮਾਨਤ ਅਰਜ਼ੀ ਮਨਜ਼ੂਰੀ ਕਰ ਲਈ ਹੈ। 


COMMERCIAL BREAK
SCROLL TO CONTINUE READING

ਗ੍ਰਿਫਤਾਰੀ ਲਈ ਚੱਲ ਰਹੀ ਸੀ ਛਾਪੇਮਾਰੀ


ਵਿਜੀਲੈਂਸ ਬਿਊਰੋ ਵੱਲੋਂ ਮਨਪ੍ਰੀਤ ਬਾਦਲ ਉਪਰ ਮਾਮਲਾ ਦਰਜ ਕੀਤਾ ਗਿਆ ਸੀ। ਗਲਤ ਤਰੀਕੇ ਨਾਲ ਪਲਾਟ ਹਥਿਆਉਣ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਸੀ। ਇਸ ਵਿੱਚ ਸਰਕਾਰ ਨੂੰ ਲੱਖਾਂ ਰੁਪਏ ਦਾ ਚੂਨਾ ਲਗਾਉਣ ਦੇ ਦੋਸ਼ ਸਨ। ਮਨਪ੍ਰੀਤ ਬਾਦਲ ਦੀ ਗ੍ਰਿਫਤਾਰੀ ਲਈ ਪਿਛਲੇ ਦਿਨਾਂ ਤੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਹੁਣ ਹਾਈ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ।


ਕਿਸ ਨੇ ਲਗਾਏ ਦੋਸ਼
ਭਾਜਪਾ ਆਗੂ ਸਿੰਗਲਾ ਨੇ ਦੋਸ਼ ਲਗਾਏ ਸਨ ਕਿ ਵਿੱਤ ਮੰਤਰੀ ਦੇ ਕਾਰਜਕਾਲ ਦੌਰਾਨ ਮਨਪ੍ਰੀਤ ਬਾਦਲ ਨੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਦੋ ਕਮਰਸ਼ੀਅਲ ਪਲਾਟਾਂ ਨੂੰ ਰਿਹਾਇਸ਼ੀ ਪਲਾਟਾਂ 'ਚ ਤਬਦੀਲ ਕੀਤਾ ਸੀ। ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵੀ ਕੇਸ ਦਰਜ ਕੀਤਾ ਗਿਆ ਸੀ। ਵਿਜੀਲੈਂਸ ਮੁਤਾਬਕ ਜਾਂਚ ਦੌਰਾਨ ਪਾਇਆ ਗਿਆ ਕਿ ਮਨਪ੍ਰੀਤ ਬਾਦਲ ਨੇ ਮਾਡਲ ਟਾਊਨ ਬਠਿੰਡਾ ਵਿੱਚ ਦੋ ਪਲਾਟ ਖ਼ਰੀਦਣ ਲਈ ਅਹੁਦੇ ਦੀ ਦੁਰਵਰਤੋਂ ਕੀਤੀ।


ਮਨਪ੍ਰੀਤ ਬਾਦਲ ਨੇ ਖੁਦ ਨੂੰ ਬੇਗੁਨਾਹ ਦੱਸਿਆ
ਪਟੀਸ਼ਨ ਵਿੱਚ ਮਨਪ੍ਰੀਤ ਬਾਦਲ ਨੇ ਖੁਦ ਨੂੰ ਬੇਗੁਨਾਹ ਦੱਸਿਆ ਹੈ ਤੇ ਇਹ ਸਿਆਸੀ ਬਦਲਾਖੋਰੀ ਦਾ ਮਾਮਲਾ ਹੈ। ਉਨ੍ਹਾਂ ਅਨੁਸਾਰ ਜੇ ਪਲਾਟ ਖ਼ਰੀਦ ਮਾਮਲੇ ਵਿੱਚ ਨਿਯਮਾਂ ਦੀ ਉਲੰਘਣਾ ਹੋਈ ਹੈ ਤਾਂ ਇਸ ਲਈ ਬੀਡੀਏ ਅਧਿਕਾਰੀ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ। ਜ਼ਮਾਨਤ ਦੀ ਅਰਜ਼ੀ ਮੁਤਾਬਕ ਮਨਪ੍ਰੀਤ ਬਾਦਲ ਨੇ ਅਧਿਕਾਰੀਆਂ ਉਤੇ ਕੋਈ ਦਬਾਅ ਨਹੀਂ ਪਾਇਆ।


ਇਹ ਵੀ ਪੜ੍ਹੋ : Sukhpal khaira News: ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ


ਅਦਾਲਤ ਵਿੱਚ ਇਹ ਦਿੱਤੇ ਤਰਕ
ਜੇ ਪਲਾਟਾਂ ਦੀ ਬੋਲੀ ਦੌਰਾਨ ਆਨਲਾਈਨ ਨਕਸ਼ੇ ਅਪਲੋਡ ਨਹੀਂ ਕੀਤੇ ਗਏ ਤੇ ਉਕਤ ਪਲਾਟਾਂ ਦੀ ਲੋਕੇਸ਼ਨ ਨਹੀਂ ਪਾਈ ਗਈ ਤਾਂ ਇਸ ਵਿੱਚ ਮਨਪ੍ਰੀਤ ਬਾਦਲ ਦਾ ਕਸੂਰ ਨਹੀਂ ਹੈ, ਸਗੋਂ ਇਸ ਲਈ ਪੂਰੀ ਤਰ੍ਹਾਂ ਨਾਲ ਬੀਡੀਏ ਅਧਿਕਾਰੀ ਜ਼ਿੰਮੇਵਾਰ ਹਨ। ਬਿਊਰੋ ਨੇ ਜਾਇਦਾਦ ਦੀ ਖ਼ਰੀਦ ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲੇ 'ਚ ਮਨਪ੍ਰੀਤ ਬਾਦਲ ਤੇ ਪੰਜ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਬਠਿੰਡਾ ਅਦਾਲਤ ਨੇ ਪਿਛਲੇ ਮਹੀਨੇ ਬਾਦਲ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਇਸ ਤੋਂ ਪਹਿਲਾਂ ਮਨਪ੍ਰੀਤ ਬਾਦਲ ਖਿਲਾਫ ਲੁੱਕਆਊਟ ਸਰਕੂਲਰ ਵੀ ਜਾਰੀ ਕੀਤਾ ਸੀ।


ਇਹ ਵੀ ਪੜ੍ਹੋ : Punjab Weather Update: ਪੰਜਾਬ 'ਚ ਬਦਲਿਆ ਮੌਸਮ! ਅੱਜ ਸਵੇਰੇ ਹੀ ਛਾਏ ਕਾਲੇ ਬੱਦਲ, ਮੀਂਹ ਦਾ ਅਲਰਟ