ਆਪਣੀ ਹੀ ਪਾਰਟੀ ਤੋਂ ਔਖੇ ਹੋਏ ਮਨਪ੍ਰੀਤ ਸਿੰਘ ਇਆਲੀ, ਜਾਣੋ ਕੀ ਹੈ ਪੂਰਾ ਮਾਮਲਾ
Advertisement
Article Detail0/zeephh/zeephh1262969

ਆਪਣੀ ਹੀ ਪਾਰਟੀ ਤੋਂ ਔਖੇ ਹੋਏ ਮਨਪ੍ਰੀਤ ਸਿੰਘ ਇਆਲੀ, ਜਾਣੋ ਕੀ ਹੈ ਪੂਰਾ ਮਾਮਲਾ

ਇਆਲੀ ਨੇ ਕਿਹਾ ਕਿ ਪੰਜਾਬ ਦੇ ਮਸਲਿਆਂ ਵੱਲ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਣਾ ਚਾਹੀਦਾ ਸੀ ਇਹੀ ਕਾਰਨ ਹੈ ਕਿ ਅਕਾਲੀ ਦਲ 3 ਸੀਟਾਂ 'ਤੇ ਸੀਮਿਤ ਗਿਆ ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਨੂੰ ਮਜ਼ਬੂਤ ਕਰਨਾ ਹੈ ਤਾਂ ਸਾਨੂੰ ਲੋਕਾਂ ਦੇ ਹਿੱਤਾਂ ਦਾ ਧਿਆਨ ਰੱਖਣਾ ਹੋਵੇਗਾ ਨਾਲ ਹੀ ਪਾਰਟੀ ਲੀਡਰਸ਼ਿਪ 'ਚ ਵੀ ਬਦਲਾਅ ਕਰਨਾ ਪਵੇਗਾ।

 

ਆਪਣੀ ਹੀ ਪਾਰਟੀ ਤੋਂ ਔਖੇ ਹੋਏ ਮਨਪ੍ਰੀਤ ਸਿੰਘ ਇਆਲੀ, ਜਾਣੋ ਕੀ ਹੈ ਪੂਰਾ ਮਾਮਲਾ

ਭਰਤ ਸ਼ਰਮਾ/ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਅਤੇ ਸੀਨੀਅਰ ਲੀਡਰ ਮਨਪ੍ਰੀਤ ਇਆਲੀ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇਕ ਵੀਡੀਓ ਸਾਂਝੀ ਕੀਤੀ ਗਈ ਹੈ ਜਿਸ ਵਿਚ ਅਕਾਲੀ ਦਲ ਵੱਲੋਂ ਭਾਜਪਾ ਦੀ ਰਾਸ਼ਟਰਪਤੀ ਉਮੀਦਵਾਰ ਨੂੰ ਸਮਰਥਨ ਦੇਣ ਦਾ ਵਿਰੋਧ ਕੀਤਾ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਭਾਜਪਾ ਦੀ ਉਮੀਦਵਾਰ ਨੂੰ ਸਮਰਥਨ ਦੇਣ ਤੋਂ ਪਹਿਲਾਂ ਪਾਰਟੀ ਦੇ ਲੀਡਰਾ ਨਾਲ ਹੀ ਇਹ ਸਲਾਹ ਨਹੀਂ ਕੀਤੀ ਗਈ।

 

 

ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਉਨ੍ਹਾਂ ਵੱਲੋਂ ਚੋਣਾਂ ਦਾ ਬਾਈਕਾਟ ਕੀਤਾ ਜਾ ਰਿਹਾ ਹੈ। ਇਸ ਦੌਰਾਨ ਮਨਪ੍ਰੀਤ ਇਆਲੀ ਨੇ ਆਪਣੀ ਭੜਾਸ ਕੱਢੀ ਅਤੇ ਕਿਹਾ ਕਿ ਮੇਰੀ ਆਤਮਾ ਹੀ ਭਾਜਪਾ ਦਾ ਸਮਰਥਨ ਦੇਣ ਦੀ ਇਜਾਜ਼ਤ ਨਹੀਂ ਦਿੰਦੀ। ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਇਆਲੀ ਨੇ ਕਿਹਾ ਕਿ ਭਾਜਪਾ ਦੇ ਨਾਲ ਸਾਡਾ ਕਾਫੀ ਸਮੇਂ ਗੱਠਜੋੜ ਵੀ ਰਿਹਾ ਪਰ ਜੋ ਸਾਨੂੰ ਭਾਜਪਾ ਤੋਂ ਉਮੀਦ ਸੀ ਓਹ ਪੂਰੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਮੁੱਦੇ ਹਨ ਜਿੰਨਾ 'ਤੇ ਕੇਂਦਰ ਨੇ ਕਦੀ ਸਟੈਂਡ ਸਪਸ਼ਟ ਨਹੀਂ ਕੀਤਾ ਭਾਵੇਂ ਉਹ ਚੰਡੀਗੜ ਦਾ ਮੁੱਦਾ ਹੋਏ ਪਾਣੀਆਂ ਦਾ ਜਾਂ ਫਿਰ ਯੂਨੀਵਰਸਿਟੀ ਦਾ।

 

ਇਆਲੀ ਨੇ ਕਿਹਾ ਕਿ ਪੰਜਾਬ ਦੇ ਮਸਲਿਆਂ ਵੱਲ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਣਾ ਚਾਹੀਦਾ ਸੀ ਇਹੀ ਕਾਰਨ ਹੈ ਕਿ ਅਕਾਲੀ ਦਲ 3 ਸੀਟਾਂ 'ਤੇ ਸੀਮਿਤ ਗਿਆ ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਨੂੰ ਮਜ਼ਬੂਤ ਕਰਨਾ ਹੈ ਤਾਂ ਸਾਨੂੰ ਲੋਕਾਂ ਦੇ ਹਿੱਤਾਂ ਦਾ ਧਿਆਨ ਰੱਖਣਾ ਹੋਵੇਗਾ ਨਾਲ ਹੀ ਪਾਰਟੀ ਲੀਡਰਸ਼ਿਪ ਚ ਵੀ ਬਦਲਾਅ ਕਰਨਾ ਪਵੇਗਾ।

 

WATCH LIVE TV 

Trending news