ਆਪਣੀ ਹੀ ਪਾਰਟੀ ਤੋਂ ਔਖੇ ਹੋਏ ਮਨਪ੍ਰੀਤ ਸਿੰਘ ਇਆਲੀ, ਜਾਣੋ ਕੀ ਹੈ ਪੂਰਾ ਮਾਮਲਾ
ਇਆਲੀ ਨੇ ਕਿਹਾ ਕਿ ਪੰਜਾਬ ਦੇ ਮਸਲਿਆਂ ਵੱਲ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਣਾ ਚਾਹੀਦਾ ਸੀ ਇਹੀ ਕਾਰਨ ਹੈ ਕਿ ਅਕਾਲੀ ਦਲ 3 ਸੀਟਾਂ `ਤੇ ਸੀਮਿਤ ਗਿਆ ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਨੂੰ ਮਜ਼ਬੂਤ ਕਰਨਾ ਹੈ ਤਾਂ ਸਾਨੂੰ ਲੋਕਾਂ ਦੇ ਹਿੱਤਾਂ ਦਾ ਧਿਆਨ ਰੱਖਣਾ ਹੋਵੇਗਾ ਨਾਲ ਹੀ ਪਾਰਟੀ ਲੀਡਰਸ਼ਿਪ `ਚ ਵੀ ਬਦਲਾਅ ਕਰਨਾ ਪਵੇਗਾ।
ਭਰਤ ਸ਼ਰਮਾ/ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਅਤੇ ਸੀਨੀਅਰ ਲੀਡਰ ਮਨਪ੍ਰੀਤ ਇਆਲੀ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇਕ ਵੀਡੀਓ ਸਾਂਝੀ ਕੀਤੀ ਗਈ ਹੈ ਜਿਸ ਵਿਚ ਅਕਾਲੀ ਦਲ ਵੱਲੋਂ ਭਾਜਪਾ ਦੀ ਰਾਸ਼ਟਰਪਤੀ ਉਮੀਦਵਾਰ ਨੂੰ ਸਮਰਥਨ ਦੇਣ ਦਾ ਵਿਰੋਧ ਕੀਤਾ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਭਾਜਪਾ ਦੀ ਉਮੀਦਵਾਰ ਨੂੰ ਸਮਰਥਨ ਦੇਣ ਤੋਂ ਪਹਿਲਾਂ ਪਾਰਟੀ ਦੇ ਲੀਡਰਾ ਨਾਲ ਹੀ ਇਹ ਸਲਾਹ ਨਹੀਂ ਕੀਤੀ ਗਈ।