Manpreet Singh Badal News: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਹਾਈ ਕੋਰਟ ਵੱਲੋਂ ਰਾਹਤ ਅਜੇ ਵੀ ਜਾਰੀ ਰੱਖੀ ਗਈ ਹੈ। ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ 15 ਫਰਵਰੀ ਤੱਕ ਜਾਰੀ ਰਹੇਗੀ। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਮਾਮਲੇ ਵਿੱਚ ਅੱਜ ਸੁਣਵਾਈ ਹੋਈ। ਬਠਿੰਡਾ ਪਲਾਟ ਘੁਟਾਲੇ 'ਚ ਮਨਪ੍ਰੀਤ ਬਾਦਲ ਅਗਾਊਂ ਜ਼ਮਾਨਤ 'ਤੇ ਹਨ। ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ 15 ਫਰਵਰੀ ਤੱਕ ਜਾਰੀ ਰਹੇਗੀ। ਅੱਜ ਸੂਬਾ ਕੌਂਸਲ ਨੇ ਅਦਾਲਤ 'ਚ ਆਪਣਾ ਜਵਾਬ ਦਾਇਰ ਕੀਤਾ ਹੈ।


COMMERCIAL BREAK
SCROLL TO CONTINUE READING

ਕਾਬਿਲੇਗੌਰ ਹੈ ਕਿ ਅਕਤੂਬਰ ਮਹੀਨੇ ਵਿੱਚ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਪਲਾਟ ਅਲਾਟਮੈਂਟ ਘੁਟਾਲੇ ਵਿੱਚ ਮਨਪ੍ਰੀਤ ਬਾਦਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਸੀ। ਹਾਈ ਕੋਰਟ ਨੇ ਮਨਪ੍ਰੀਤ ਬਾਦਲ ਨੂੰ ਜਾਂਚ ਵਿੱਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਸਨ।


ਪੰਜਾਬ ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਘੁਟਾਲੇ ਦੇ ਦੋਸ਼ਾਂ ਤਹਿਤ 24 ਸਤੰਬਰ ਨੂੰ ਬਠਿੰਡਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ, ਆਈਪੀਸੀ ਅਤੇ ਆਈਟੀ ਐਕਟ ਤਹਿਤ ਮਨਪ੍ਰੀਤ ਬਾਦਲ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ। ਮਨਪ੍ਰੀਤ ਬਾਦਲ ਨੂੰ ਬਠਿੰਡਾ ਟ੍ਰਾਇਲ ਕੋਰਟ ਤੋਂ ਜ਼ਮਾਨਤ ਨਹੀਂ ਮਿਲੀ ਸੀ। ਪਿਛਲੇ ਹਫਤੇ ਹੀ ਬਠਿੰਡਾ ਦੀ ਹੇਠਲੀ ਅਦਾਲਤ ਨੇ ਮਨਪ੍ਰੀਤ ਬਾਦਲ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਮਨਪ੍ਰੀਤ ਬਾਦਲ ਨੇ ਹਾਈਕੋਰਟ 'ਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ।


ਪੰਜਾਬ ਵਿਜੀਲੈਂਸ ਬਿਊਰੋ ਦੀਆਂ ਕਈ ਟੀਮਾਂ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਰਾਜਸਥਾਨ ਵਿਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਸੀ ਪਰ ਮਨਪ੍ਰੀਤ ਬਾਦਲ ਨੂੰ ਅਜੇ ਤੱਕ ਫੜਿਆ ਨਹੀਂ ਜਾ ਸਕਿਆ ਹੈ। ਬਿਊਰੋ ਨੇ ਬਠਿੰਡਾ ਵਿੱਚ ਇੱਕ ਜਾਇਦਾਦ ਦੀ ਖਰੀਦ ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲੇ ਵਿੱਚ ਬਾਦਲ ਅਤੇ ਪੰਜ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਬਠਿੰਡਾ ਅਦਾਲਤ ਨੇ ਪਿਛਲੇ ਮਹੀਨੇ ਬਾਦਲ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਇਸ ਤੋਂ ਪਹਿਲਾਂ ਉਸ ਦੇ ਖਿਲਾਫ ਲੁੱਕਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ।


 


ਇਹ ਵੀ ਪੜ੍ਹੋ : Punjab News: ਅੰਮ੍ਰਿਤਸਰ 'ਚ ਅੰਨ੍ਹੇਵਾਹ ਫਾਇਰਿੰਗ, ਬੇਟੇ ਨੂੰ ਬਚਾਉਣ ਲਈ ਗਏ ਪਿਤਾ ਦਾ ਗੋਲੀ ਮਾਰ ਕੇ ਕਤਲ