Manpreet Singh Badal News: ਮਨਪ੍ਰੀਤ ਸਿੰਘ ਬਾਦਲ ਅੱਜ ਵਿਜੀਲੈਂਸ ਸਾਹਮਣੇ ਹੋਣਗੇ ਪੇਸ਼; ਵਿਵਾਦਤ ਪਲਾਟ ਨੂੰ ਲੈ ਕੇ ਹੋਵੇਗੀ ਪੁੱਛਗਿੱਛ
Manpreet Singh Badal News: ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਘਿਰੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋ ਸਕਦੇ ਹਨ।
Manpreet Singh Badal News: ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਘਿਰੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋ ਸਕਦੇ ਹਨ। ਵਿਜੀਲੈਂਸ ਨੇ ਨੋਟਿਸ ਜਾਰੀ ਕਰਕੇ ਪੁੱਛਗਿੱਛ ਲਈ ਬਠਿੰਡਾ ਦਫ਼ਤਰ ਬੁਲਾਇਆ ਹੈ। ਉਥੇ ਅਧਿਕਾਰੀ ਉਸ ਤੋਂ ਪੁੱਛਗਿੱਛ ਕਰਨਗੇ। ਕਾਬਿਲੇਗੌਰ ਹੈ ਕਿ ਇਸ ਮਾਮਲੇ ਵਿੱਚ ਨਾਮਜ਼ਦ ਸ਼ਰਾਬ ਕਾਰੋਬਾਰੀ ਜਸਵਿੰਦਰ ਸਿੰਘ ਉਰਫ ਜੁਗਨੂੰ ਅਤੇ ਸੀਏ ਸੰਜੀਵ ਕੁਮਾਰ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਚੁੱਕੀ ਹੈ। ਕੇਵਲ ਜੁਗਨੂੰ ਅਤੇ ਸੰਜੀਵ ਨੂੰ ਹੀ ਸਥਾਨਕ ਅਦਾਲਤ ਵਿੱਚ ਜ਼ਮਾਨਤ ਮਿਲੀ, ਬਾਕੀ ਸਾਰਿਆਂ ਨੂੰ ਹਾਈ ਕੋਰਟ ਤੱਕ ਪਹੁੰਚ ਕਰਨੀ ਪਈ।
ਦੂਜੇ ਪਾਸੇ ਵਿਜੀਲੈਂਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮਨਪ੍ਰੀਤ ਬਾਦਲ ਦੇ ਪਲਾਟ ਦੀ ਬੋਲੀ ਜੁਗਨੂੰ ਦੇ ਦਫ਼ਤਰ ਤੋਂ ਸੰਜੀਵ ਕੁਮਾਰ ਨੇ ਦਿੱਤੀ ਸੀ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਕਾਸ, ਰਾਜੀਵ ਅਤੇ ਅਮਨਦੀਪ ਨੇ ਮੰਨਿਆ ਸੀ ਕਿ ਉਨ੍ਹਾਂ ਨੇ ਉਕਤ ਠੇਕੇਦਾਰ ਦੇ ਕਹਿਣ ’ਤੇ ਹੀ ਤਤਕਾਲੀ ਮੰਤਰੀ ਦੇ ਪਲਾਟ ਦੀ ਬੋਲੀ ਕਰਵਾਈ ਸੀ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਸੀਏ ਸੰਜੀਵ ਕੁਮਾਰ ਦੀ ਵੀ ਸ਼ਮੂਲੀਅਤ ਦਾ ਦਾਅਵਾ ਕੀਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਦੀ ਸੁਣਵਾਈ ਅਤੇ ਜਾਂਚ ਲਈ ਮਨਪ੍ਰੀਤ ਸਿੰਘ ਬਾਦਲ ਨੂੰ 20 ਨਵੰਬਰ ਅਤੇ ਪੁੱਡਾ ਦੇ ਤਤਕਾਲੀ ਪ੍ਰਸ਼ਾਸਕ ਵਿਕਰਮਜੀਤ ਸਿੰਘ ਸ਼ੇਰਗਿੱਲ ਨੂੰ 22 ਨਵੰਬਰ ਨੂੰ ਦੁਬਾਰਾ ਪੇਸ਼ ਹੋਣ ਲਈ ਕਿਹਾ ਹੈ। .. ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਨੇ ਬਾਦਲ ਨੂੰ ਪਹਿਲੀ ਵਾਰ 23 ਅਕਤੂਬਰ ਨੂੰ ਤਲਬ ਕੀਤਾ ਸੀ ਪਰ ਉਹ ਪੇਸ਼ ਨਹੀਂ ਹੋਏ। ਜਿਸ ਤੋਂ ਬਾਅਦ ਉਹ 30 ਅਕਤੂਬਰ ਨੂੰ ਦੂਜੀ ਵਾਰ ਪੇਸ਼ ਹੋਏ।
ਗੌਰਤਲਬ ਹੈ ਕਿ ਵਿਜੀਲੈਂਸ ਬਿਊਰੋ ਨੇ ਹੁਣ ਤੱਕ 8 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਜਿਸ ਵਿੱਚ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ, ਤਤਕਾਲੀ ਪੁੱਡਾ ਪ੍ਰਸ਼ਾਸਕ ਵਿਕਰਮਜੀਤ ਸਿੰਘ ਸ਼ੇਰਗਿੱਲ, ਤਤਕਾਲੀ ਬੀਡੀਏ ਸੁਪਰਡੈਂਟ ਪੰਕਜ ਕਾਲੀਆ, ਰਾਜੀਵ ਕੁਮਾਰ, ਵਿਕਾਸ ਅਰੋੜਾ, ਅਮਨਦੀਪ, ਸ਼ਰਾਬ ਕਾਰੋਬਾਰੀ ਜਸਵਿੰਦਰ ਸਿੰਘ ਜੁਗਨੂੰ ਅਤੇ ਐਡਵੋਕੇਟ ਸੰਜੀਵ ਕੁਮਾਰ ਸ਼ਾਮਲ ਹਨ।
ਇਹ ਵੀ ਪੜ੍ਹੋ : Stubble Burning News: ਪੰਜਾਬ 'ਚ ਨਹੀਂ ਰੁਕ ਰਿਹਾ ਪਰਾਲੀ ਸਾੜਨ ਦਾ ਸਿਲਸਿਲਾ; ਫ਼ਰੀਦੋਕਟ 'ਚ 15 ਹੋਰ ਕੇਸ ਦਰਜ