Mansa News: ਓਮ ਪ੍ਰਕਾਸ਼ ਚੋਟਾਲਾ ਦੇ ਦੇਹਾਂਤ 'ਤੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਦੁੱਖ ਪ੍ਰਗਟਾਇਆ
Advertisement
Article Detail0/zeephh/zeephh2567372

Mansa News: ਓਮ ਪ੍ਰਕਾਸ਼ ਚੋਟਾਲਾ ਦੇ ਦੇਹਾਂਤ 'ਤੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਦੁੱਖ ਪ੍ਰਗਟਾਇਆ

Mansa News: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 89 ਸਾਲ ਦੀ ਉਮਰ 'ਚ ਆਖਰੀ ਸਾਹ ਲਏ। ਉਨ੍ਹਾਂ ਨੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚ ਆਖਰੀ ਸਾਹ ਲਿਆ।

Mansa News: ਓਮ ਪ੍ਰਕਾਸ਼ ਚੋਟਾਲਾ ਦੇ ਦੇਹਾਂਤ 'ਤੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਦੁੱਖ ਪ੍ਰਗਟਾਇਆ

Mansa News: ਮਲੋਟ ਹਲਕੇ ਤੋਂ ਵਿਧਾਇਕ ਅਤੇ ਪੰਜਾਬ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੀ ਕਾਮਨਾ ਕਰਦਿਆਂ ਕੇਂਦਰ ਸਰਕਾਰ ਨੂੰ ਪੰਜਾਬ ਕਿਸਾਨ ਵਿਰੋਧੀ ਦੱਸਿਆ। ਉਹ ਅੱਜ ਮਲੋਟ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਵਿੱਚ ਸਮੱਸਿਆਵਾਂ ਸੁਣਨ ਪੁੱਜੇ ਹੋਏ ਸਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਹੇਠ ਹਲਕਾਂ ਮਲੋਟ ਤੋਂ ਵਧਾਇਕ ਅਤੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਅੱਜ ਮਲੋਟ ਸ਼ਹਿਰ ਦੇ ਅਲੱਗ- ਅਲੱਗ ਮੁਹੱਲਿਆਂ 'ਚ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। 

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਕਿਹਾ ਕਿ ਲੋਕਾਂ ਦੀ ਮੁੱਖ ਸਮੱਸਿਆ ਸੀਵਰੇਜ ਅਤੇ ਰਾਸ਼ਨ ਦੀ ਮੰਗ ਸੀ ਜਿਸ ਨੂੰ ਹੱਲ ਕਰਨ ਲਈ ਲੱਗੇ ਹੋਏ ਹੈ ਅਤੇ ਜਲਦ ਹੱਲ ਕਰ ਲਿਆ ਜਾਵੇਗਾ। ਉਨ੍ਹਾਂ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਦੇ ਦਿਹਾਂਤ ਤੇ ਦੁੱਖ ਪ੍ਰਗਟ ਕਰਦੇ ਕਿਹਾ ਕਿ ਪਰਮਾਤਮਾ ਦੇ ਅੱਗੇ ਕਿਸੇ ਦਾ ਜ਼ੋਰ ਨਹੀਂ।

ਉਨ੍ਹਾਂ ਕਿਸਾਨਾਂ ਦੇ ਹੱਕ ਵਿਚ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਜਾਬੀ ਦੀ ਕਾਮਨਾ ਕਰਦੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ ਪਰ ਕੇਂਦਰ ਦੀ ਬੀਜੇਪੀ ਸਰਕਾਰ ਹਮੇਸ਼ਾ ਪੰਜਾਬ ਦੇ ਕਿਸਾਨ ਵਰੋਧੀ ਰਹੀ ਹੈਂ ਕਿਸਾਨਾਂ ਨੂੰ ਕੇਦਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਾਗਤਰ ਸਗਰਸ਼ ਕਰਨੇ ਪੈ ਰਹੇ ਹਨ।

Trending news