Mansa News: ਸੀਵਰੇਜ ਦੀ ਸਮੱਸਿਆ ਤੋਂ ਪਰੇਸ਼ਾਨ ਸ਼ਹਿਰ ਵਾਸੀ, 67ਵੇਂ ਦਿਨ ਵੀ ਚੌਂਕ ਵਿੱਚ ਧਰਨਾ ਜਾਰੀ
Advertisement
Article Detail0/zeephh/zeephh2584932

Mansa News: ਸੀਵਰੇਜ ਦੀ ਸਮੱਸਿਆ ਤੋਂ ਪਰੇਸ਼ਾਨ ਸ਼ਹਿਰ ਵਾਸੀ, 67ਵੇਂ ਦਿਨ ਵੀ ਚੌਂਕ ਵਿੱਚ ਧਰਨਾ ਜਾਰੀ

Mansa News: ਮਾਨਸਾ ਵਿੱਚ ਸੀਵਰੇਜ ਦੀ ਸਮੱਸਿਆ ਦਿਨੋ-ਦਿਨ ਵੱਧਦੀ ਜਾ ਰਹੀ ਹੈ ਜਿਸ ਕਾਰਨ ਲੋਕਾਂ ਦਾ ਆਉਣਾ-ਜਾਣਾ ਬਹੁਤ ਮੁਸ਼ਕਿਲ ਹੁੰਦਾ ਜਾ ਰਿਹਾ ਹੈ। ਜਿਸ ਕਾਰਨ ਸ਼ਹਿਰ ਵਾਸੀ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ।

 

Mansa News: ਸੀਵਰੇਜ ਦੀ ਸਮੱਸਿਆ ਤੋਂ ਪਰੇਸ਼ਾਨ ਸ਼ਹਿਰ ਵਾਸੀ, 67ਵੇਂ ਦਿਨ ਵੀ ਚੌਂਕ ਵਿੱਚ ਧਰਨਾ ਜਾਰੀ

Mansa News: ਮਾਨਸਾ ਵਿੱਚ ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਸ਼ਹਿਰ ਵਾਸੀਆਂ ਵੱਲੋਂ ਪਿਛਲੇ 67 ਦਿਨਾਂ ਤੋਂ ਬੱਸ ਸਟੈਂਡ ਚੌਕ 'ਤੇ ਧਰਨਾ ਦਿੱਤਾ ਜਾ ਰਿਹਾ ਹੈ। ਸੀਵਰੇਜ ਬੋਰਡ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸ਼ਹਿਰ ਵਾਸੀਆਂ ਨੇ ਕਿਹਾ ਕਿ ਸਰਕਾਰ ਨੇ ਵੀ ਉਨ੍ਹਾਂ ਨੂੰ ਸੀਵਰੇਜ ਦੀ ਸਮੱਸਿਆ ਦੇ ਹੱਲ ਦਾ ਭਰੋਸਾ ਦਿੱਤਾ ਸੀ ਪਰ ਹੁਣ ਤੱਕ ਸਰਕਾਰ ਜਾਂ ਪ੍ਰਸ਼ਾਸਨ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ।

ਮਾਨਸਾ ਸ਼ਹਿਰ ਵਿੱਚ ਸੀਵਰੇਜ ਦੀ ਸਮੱਸਿਆ ਸ਼ਹਿਰ ਵਾਸੀਆਂ ਲਈ ਗਲੇ ਦੀ ਹੱਡੀ ਬਣਿਆ ਹੋਇਆ ਹੈ ਕਿਉਂਕਿ ਹਰ ਰੋਜ਼ ਸ਼ਹਿਰ ਵਿੱਚ ਸੀਵਰੇਜ ਓਵਰਫਲੋ ਹੋਣ ਕਾਰਨ ਗਲੀਆਂ ਅਤੇ ਸੜਕਾਂ ਪਾਣੀ ਨਾਲ ਭਰੀਆਂ ਰਹਿੰਦੀਆਂ ਹਨ ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਵਾਰਡਾਂ ਵਿੱਚ ਸਥਿਤੀ ਅਜਿਹੀ ਹੈ ਕਿ ਸੀਵਰੇਜ ਬੋਰਡ ਸੀਵਰੇਜ ਦੇ ਪਾਣੀ ਨੂੰ ਕੱਢਣ ਲਈ ਕੋਈ ਉਪਰਾਲਾ ਨਹੀਂ ਕਰਦਾ ਜਿਸ ਕਾਰਨ ਲੋਕਾਂ ਨੂੰ ਗੰਦੇ ਪਾਣੀ ਵਿੱਚੋਂ ਲੰਘਣਾ ਪੈਂਦਾ ਹੈ।

ਸ਼ਹਿਰ ਵਾਸੀਆਂ ਨੇ ਧਰਨੇ ਦੌਰਾਨ ਸੀਵਰੇਜ ਬੋਰਡ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਹਾ ਕਿ ਪਿਛਲੇ 67 ਦਿਨਾਂ ਤੋਂ ਉਹ ਲੋਕਾਂ ਵਿੱਚ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਬੱਸ ਸਟੈਂਡ ਚੌਕ ਵਿੱਚ ਧਰਨਾ ਦੇ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਲੋਕ ਸਭਾ ਚੋਣਾਂ ਦੌਰਾਨ ਸੱਤਾਧਾਰੀ ਪਾਰਟੀ ਦੇ ਮੰਤਰੀਆਂ ਵੱਲੋਂ ਧਰਨੇ ਦੇ ਵਿੱਚ ਆ ਕੇ ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਤੱਕ ਮੰਤਰੀਆਂ ਦੇ ਵਾਅਦੇ ਪੂਰੇ ਨਹੀਂ ਹੋਏ ਹਨ।

ਉਨ੍ਹਾਂ ਕਿਹਾ ਕਿ ਅੱਜ ਵੀ ਸ਼ਹਿਰ ਵਾਸੀ ਗੰਦੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਹਰ ਰੋਜ਼ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕਰਨ ਲਈ ਮਜਬੂਰ ਹਨ ਕਿਉਂਕਿ ਪ੍ਰਸ਼ਾਸਨ ਦੇ ਅਧਿਕਾਰੀ ਵੀ ਇਸ ਸਮੱਸਿਆ ਦਾ ਹੱਲ ਕਰਨਾ ਜ਼ਰੂਰੀ ਨਹੀਂ ਸਮਝਦੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸ਼ਹਿਰ ਵਿੱਚ ਸੀਵਰੇਜ ਦੀ ਸਮੱਸਿਆ ਦਾ ਹੱਲ ਨਹੀਂ ਹੁੰਦਾ। ਸਰਕਾਰ ਅਤੇ ਸੀਵਰੇਜ ਬੋਰਡ ਵਿਰੁੱਧ ਧਰਨਾ ਜਾਰੀ ਰਹੇਗਾ।

 

 

Trending news