Mansa News: ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆ ਵਿੱਚ ਠੇਕਾ ਮਜ਼ਦੂਰ ਵਜੋਂ ਕੰਮ ਕਰਨ ਵਾਲੇ ਕਰਮਜੀਤ ਸਿੰਘ ਦਾ ਦੋ ਵਿਅਕਤੀਆਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਇਸ ਮਾਮਲੇ ਵਿੱਚ ਅੱਜ ਮਾਨਸਾ ਦੀ ਮਾਣਯੋਗ ਅਦਾਲਤ ਨੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਨਾਲ ਹੀ 20 ਹਜ਼ਾਰ ਰੁਪਏ ਜੁਰਮਾਨਾ ਅਤੇ ਪਰਿਵਾਰ ਨੂੰ 2 ਲੱਖ ਰੁਪਏ ਦੇਣ ਦਾ ਹੁਕਮ ਦਿੱਤਾ ਹੈ। ਪੀੜਤ ਪਰਿਵਾਰ ਨੇ ਮਾਣਯੋਗ ਅਦਾਲਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਅੱਜ ਅਦਾਲਤ ਨੇ ਇਨਸਾਫ਼ ਦਿੱਤਾ ਹੈ।


COMMERCIAL BREAK
SCROLL TO CONTINUE READING

ਐਡਵੋਕੇਟ ਜਸਵੰਤ ਸਿੰਘ ਗਰੇਵਾਲ ਨੇ ਕਿਹਾ ਕਿ ਕਿ ਕਰਮਜੀਤ ਸਿੰਘ ਉਰਫ਼ ਘੋਗਾ (45) ਜੋ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆ ਵਿੱਚ ਠੇਕੇਦਾਰ ਵਜੋਂ ਕੰਮ ਕਰਦਾ ਸੀ, ਉਸਨੇ ਵਿਕਰਮਜੀਤ ਸਿੰਘ ਉਰਫ਼ ਸੰਨੀ ਅਤੇ ਗੁਰਲਾਲ ਸਿੰਘ ਉਰਫ਼ ਲਾਲੀ ਨੂੰ ਉਧਾਰ 'ਤੇ ਸ਼ਰਾਬ ਦੇਣ ਤੋਂ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਦੋਹਾਂ ਨੇ ਬੇਰਹਿਮੀ ਨਾਲ ਉਸ ਦੀ ਕੁੱਟ ਮਾਰ ਕੀਤੀ। ਅਤੇ ਉਸ ਦਾ ਕਤਲ ਕਰ ਦਿੱਤਾ ਗਿਆ। ਥਾਣਾ ਯੋਗਾ ਦੀ ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆ ਵਿਕਰਮਜੀਤ ਸਿੰਘ ਸੋਨੀ ਅਤੇ ਗੁਰਲਾਲ ਸਿੰਘ ਲਾਲੀ ਵਿਰੁੱਧ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।


ਐਡਵੋਕੇਟ ਗਰੇਵਾਲ ਨੇ ਦੱਸਿਆ ਕਿ ਕੇਸ ਦੌਰਾਨ ਗੁਰਲਾਲ ਸਿੰਘ ਲਾਲੀ ਜ਼ਮਾਨਤ 'ਤੇ ਬਾਹਰ ਆਇਆ ਸੀ, ਇਸ ਦੌਰਾਨ ਉਸਦੀ ਮੌਤ ਹੋ ਗਈ ਸੀ। ਪਰ ਵਿਕਰਮਜੀਤ ਸਿੰਘ ਉਰਫ਼ ਸੋਨੀ ਵਿਰੁੱਧ ਕੇਸ ਚੱਲਦਿਆਂ ਕਾਫੀ ਸਮਾਂ ਹੋ ਗਿਆ ਸੀ। ਉਨ੍ਹਾਂ ਕਿਹਾ ਕਿ 15 ਲੋਕਾਂ ਨੇ ਮਾਣਯੋਗ ਅਦਾਲਤ ਵਿੱਚ ਗਵਾਹੀ ਦਿੱਤੀ ਅਤੇ ਇਸ ਗਵਾਹੀ ਦੌਰਾਨ ਮਾਣਯੋਗ ਅਦਾਲਤ ਨੇ ਉਸ ਦੀਆਂ ਅਪੀਲਾਂ 'ਤੇ ਸਹਿਮਤੀ ਪ੍ਰਗਟਾਈ ਅਤੇ ਵਿਕਰਮਜੀਤ ਸਿੰਘ ਉਰਫ਼ ਸੋਨੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਅਤੇ 20 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ। ਪੀੜਤ ਪਰਿਵਾਰ ਨੂੰ ਵਕੀਲ ਮੁਆਵਜ਼ਾ ਦੇਣ ਦਾ ਹੁਕਮ ਵੀ ਜਾਰੀ ਕੀਤਾ ਗਿਆ।



ਤਕ ਕਰਮਜੀਤ ਸਿੰਘ ਦੀ ਧੀ ਗਗਨਦੀਪ ਕੌਰ ਨੇ ਮਾਣਯੋਗ ਅਦਾਲਤ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਸਦੇ ਪਿਤਾ ਕਰਮਜੀਤ ਸਿੰਘ ਜੋ ਕਿ ਠੇਕਾ ਮਜ਼ਦੂਰ ਵਜੋਂ ਕੰਮ ਕਰਦੇ ਸਨ, ਉਨ੍ਹਾਂ ਦਾ ਦੋ ਲੋਕਾਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ ਅਤੇ ਅੱਜ ਮਾਣਯੋਗ ਅਦਾਲਤ ਨੇ ਉਸ ਮਾਮਲੇ ਵਿੱਚ ਉਸਨੂੰ ਇਨਸਾਫ਼ ਦਿੱਤਾ ਹੈ। ਜਿਸ ਲਈ ਉਨ੍ਹਾਂ ਮਾਣਯੋਗ ਅਦਾਲਤ ਦਾ ਧੰਨਵਾਦ ਕੀਤਾ ਹੈ।