Mansa News: ਮਾਨਸਾ ਜ਼ਿਲ੍ਹੇ ਦੇ ਕਸਬਾ ਵਿੱਕੀ ਦੇ ਪਿੰਡ ਸਮਾਓ ਵਿੱਚ ਗੰਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ 'ਪੰਜਾਬ ਸਰਕਾਰ' ਖਿਲਾਫ ਕਾਫੀ ਜ਼ਿਆਦਾ ਰੋਸ ਦੇਖਣ ਨੂੰ ਮਿਲ ਰਿਹਾ ਹੈ। ਲੋਕਾਂ ਵੱਲੋਂ ਵਿਰੋਧ ਕਰਦੇ ਹੋਏ ਭਗਵੰਤ ਮਾਨ ਸਰਕਾਰ ਨੂੰ ਕੋਸਦੇ ਨਜ਼ਰ ਆਏ।


COMMERCIAL BREAK
SCROLL TO CONTINUE READING

ਜ਼ੀ ਮੀਡੀਆ ਦੀ ਟੀਮ ਜਦੋਂ ਮਾਨਸਾ ਜ਼ਿਲ੍ਹੇ ਦੇ ਕਸਬਾ ਵਿੱਕੀ ਦੇ ਪਿੰਡ ਸਮਾਓ ਵਿਖੇ ਪੁੱਜੀ ਤਾਂ ਪਿੰਡ ਵਾਸੀ ਗੰਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਕਾਫੀ ਪਰੇਸ਼ਾਨ ਹਨ। ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਘਰਾਂ ਅੱਗੇ ਗੰਦਾ ਪਾਣੀ ਖੜ੍ਹਾ ਰਹਿੰਦਾ ਹੈ ਅਤੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਗੰਦੇ ਪਾਣੀ ਨੂੰ ਦਿਨ ਵਿੱਚ ਤਿੰਨ ਵਾਰ ਬਾਲਟੀਆਂ ਵਿੱਚ ਸੁੱਟਣਾ ਪੈਂਦਾ ਹੈ ਇਸ ਸਮੱਸਿਆ ਨਾਲ ਪਿੰਡ ਵਾਸੀ ਜੂਝ ਰਹੇ ਹਨ।


ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਸ ਗੰਦੇ ਪਾਣੀ ਕਾਰਨ ਕਈ ਬੀਮਾਰੀਆਂ ਫੈਲੀ ਰਹੀਆਂ ਹਨ। ਬੀਮਾਰੀਆਂ ਕਾਰਨ ਪਿੰਡ ਵਿੱਚ ਪਹਿਲਾਂ ਵੀ ਮੌਤਾਂ ਹੋ ਚੁੱਕੀਆਂ ਹਨ ਅਤੇ ਇਸ ਮੁੱਦੇ ਨੂੰ ਲੈ ਕੇ ਅਸੀਂ ਕਈ ਵਾਰ ਸਰਪੰਚ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲ ਚੁੱਕੇ ਹਾਂ ਪਰ ਉਨ੍ਹਾਂ ਵੱਲੋਂ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਕੀਤਾ ਗਿਆ।


ਪਿੰਡ ਵਾਸੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਇਸ ਸਮੱਸਿਆ ਦਾ ਜਲਦੀ ਤੋਂ ਜਲਦੀ ਹੱਲ ਕਰਵਾਇਆ ਜਾਵੇ ਅਤੇ ਇਸ ਗੰਦੇ ਪਾਣੀ ਤੋਂ ਨਿਜਾਤ ਦਿਵਾਈ ਜਾਵੇ। ਜੇਕਰ ਭਗਵੰਤ ਮਾਨ ਸਰਕਾਰ ਨੇ ਸਾਡੀ ਸਮੱਸਿਆ ਦਾ ਹੱਲ ਨਹੀਂ ਕੀਤਾ ਤਾਂ ਮਾਨ ਸਰਕਾਰ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਇਸ ਦਾ ਨਤੀਜਾ ਭੁਗਤਣਾ ਪਵੇਗਾ।


ਇਹ ਵੀ ਪੜ੍ਹੋ: Jalandhar News: ਭੋਗਪੁਰ ਇਲਾਕੇ 'ਚ AGTF ਅਤੇ ਗੈਂਗਸਟਰ ਵਿਚਾਲੇ ਮੁਕਾਬਲਾ


 


ਦੂਜੇ ਪਾਸੇ ਜਦੋਂ ਪਿੰਡ ਦੇ ਸਰਪੰਚ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪਿੰਡ ਦੀਆਂ ਸਿਰਫ਼ ਦੋ ਗਲੀਆਂ ਵਿੱਚ ਗੰਦੇ ਪਾਣੀ ਦੀ ਸਮੱਸਿਆ ਹੈ, ਉਹ ਇਸ ਸਮੱਸਿਆ ਦਾ ਹੱਲ ਚੋਣਾਂ ਤੋਂ ਬਾਅਦ ਮੁੜ ਤੋਂ ਬਣਾਇਆ ਜਾਵੇਗਾ ਅਤੇ ਇਸ ਗੰਦੇ ਪਾਣੀ ਨੂੰ ਪਾਈਪ ਲਾਈਨ ਵਿਛਾ ਕੇ ਪਿੰਡ ਦੇ ਛਪਾਰ ਵਿੱਚ ਪਾਇਆ ਜਾਵੇਗਾ ਅਤੇ ਪਿੰਡ ਵਾਸੀਆਂ ਨੂੰ ਇਸ ਸਮੱਸਿਆ ਤੋਂ ਛੁਟਕਾਰਾ ਦਿਵਾਇਆ ਜਾਵੇਗਾ।


ਇਹ ਵੀ ਪੜ੍ਹੋ: Weather Update: ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਪੰਜਾਬ ਦੇ ਕਈ ਇਲਾਕਿਆ ਵਿੱਚ ਪਿਆ ਮੀਂਹ