Mansa News: ਸਾਬਕਾ ਸੈਨਿਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਵਿੱਚ ਚੰਗਾ ਮਾਹੌਲ ਬਣਾਉਣ ਦੇ ਲਈ ਸਾਬਕਾ ਸੈਨਿਕਾਂ ਨੂੰ ਤੈਨਾਤ ਕੀਤਾ ਗਿਆ ਸੀ ਜਿਸ ਦੇ ਤਹਿਤ ਸਕੂਲਾਂ ਵਿੱਚ ਚੰਗਾ ਸੁਧਾਰ ਹੋਇਆ ਹੈ।
Trending Photos
Mansa News: ਮਾਨਸਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਸਕਿਉਰਟੀ ਗਾਰਡ ਵਜੋਂ ਸੇਵਾਵਾਂ ਨਿਭਾ ਰਹੇ ਸਾਬਕਾ ਫੌਜੀਆਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਦੇ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ। ਇਸ ਸਾਬਕਾ ਫੌਜੀ ਸਰਕਾਰੀ ਸਕੂਲਾਂ ਦੇ ਵਿੱਚ ਸਕਿਉਰਟੀ ਦੇ ਤੌਰ 'ਤੇ ਸੇਵਾਵਾਂ ਨਿਭਾ ਰਹੇ ਹਨ। ਸਾਬਕਾ ਸੈਨਿਕਾਂ ਵੱਲੋਂ ਸਮੇਂ ਸਿਰ ਤਨਖਾਹ ਨਾ ਮਿਲਣ ਕਰਕੇ ਜਿਲਾ ਸਿੱਖਿਆ ਅਫਸਰ ਦੇ ਖਿਲਾਫ਼ ਸਮੂਹ ਸਾਬਕਾ ਸੈਨਿਕਾਂ ਨੇ ਧਰਨਾ ਪ੍ਰਦਰਸ਼ਨ ਕੀਤਾ ਤੇ ਸਰਕਾਰ ਤੋਂ ਤਰੁੰਤ ਇਸ ਮਾਮਲੇ ਵਿੱਚ ਦਖਲ ਦੇਣ ਦੀ ਮੰਗ ਕੀਤੀ।
ਸਾਬਕਾ ਸੈਨਿਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਵਿੱਚ ਚੰਗਾ ਮਾਹੌਲ ਬਣਾਉਣ ਦੇ ਲਈ ਸਾਬਕਾ ਸੈਨਿਕਾਂ ਨੂੰ ਤੈਨਾਤ ਕੀਤਾ ਗਿਆ ਸੀ ਜਿਸ ਦੇ ਤਹਿਤ ਸਕੂਲਾਂ ਵਿੱਚ ਚੰਗਾ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਾਕੀ ਜ਼ਿਲ੍ਹਿਆ ਵਿੱਚ ਸਾਬਕਾ ਸੈਨਿਕਾਂ ਨੂੰ ਸਮੇਂ ਸਿਰ ਤਨਖਾਹ ਮਿਲ ਰਹੀ ਹੈ ਪਰ ਮਾਨਸਾ ਦੀ ਜਿਲਾ ਸਿੱਖਿਆ ਅਫਸਰ ਨਾ ਤਾਂ ਸਮੇਂ 'ਤੇ ਹਾਜ਼ਰੀ ਪੈਪਸੂ ਚੰਡੀਗੜ੍ਹ ਨੂੰ ਭੇਜਦੇ ਹਨ ਅਤੇ ਨਾ ਹੀ ਬਜਟ ਸਮੇਂ 'ਤੇ ਖਜਾਨੇ ਭੇਜਿਆ ਜਾਂਦਾ ਹੈ। ਜਿਸ ਕਾਰਨ ਉਨ੍ਹਾਂ ਨੂੰ ਸਮੇਂ 'ਤੇ ਤਨਖਾਹ ਨਹੀਂ ਮਿਲਦੀ।
ਇਹ ਵੀ ਪੜ੍ਹੋ: Amirtsar News: SGPC ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਤੋਂ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀ
ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਤਰੁੰਤ ਇਸ ਪਾਸੇ ਧਿਆਨ ਦਿੱਤਾ ਜਾਵੇ ਤਾਂ ਕਿ ਸਾਬਕਾ ਸੈਨਿਕਾਂ ਨੂੰ ਸਮੇਂ ਤੇ ਤਨਖਾਹ ਮਿਲ ਸਕੇ ਤੇ ਆਪਣੇ ਘਰਾਂ ਦਾ ਪਾਲਣ ਪੋਸ਼ਣ ਕਰ ਸਕਣ। ਇਸ ਦੌਰਾਨ ਉਨ੍ਹਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ।
ਇਹ ਵੀ ਪੜ੍ਹੋ: Diljit Dosanjh Concert: ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਦੇ ਕੰਸਰਟ ਨਾਲ ਜੁੜੀ ਵੱਡੀ ਖ਼ਬਰ, ਇਸ ਵਾਰ ਨਹੀਂ ਹੋਇਆ ਇਹ ਕੰਮ