Mansa News: ਜਾਰਜੀਆ ਹਾਦਸੇ ਦਾ ਸ਼ਿਕਾਰ ਹੋਏ ਪੰਜਾਬ ਦੇ ਨੌਜਵਾਨਾਂ ਦੀ ਬਾਂਹ ਸਰਬੱਤ ਦਾ ਭਲਾ ਟਰੱਸਟ ਵੱਲੋਂ ਫੜੀ ਗਈ ਹੈ। ਟਰੱਸਟ ਦੇ ਮੈਨੇਜਿੰਗ ਡਾਇਰੈਕਟਰ ਐਸ.ਪੀ. ਸਿੰਘ ਓਬਰਾਏ ਨੇ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡਾਂ ਝੰਡਾ ਕਲਾਂ ਅਤੇ ਖੋਖਰਖ ਖੁਰਦ ਵਿਖੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਪਰਿਵਾਰਾਂ ਨੂੰ ਲਾਈਫ ਟਾਈਮ ਪੈਨਸ਼ਨ ਦੇਣ ਦਾ ਵਾਅਦਾ ਕੀਤਾ ਅਤੇ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਚੈੱਕ ਵੀ ਭੇਟ ਕੀਤੇ।


COMMERCIAL BREAK
SCROLL TO CONTINUE READING

ਪਿਛਲੇ ਦਿਨੀ ਜਾਰਜੀਆ ਦੇ ਵਿੱਚ ਗੈਸ ਲੀਕ ਹੋਣ ਦੇ ਕਾਰਨ 12 ਦੇ ਕਰੀਬ ਨੌਜਵਾਨਾਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ਵਿੱਚ 11 ਪੰਜਾਬ ਦੇ ਨਾਲ ਸਬੰਧਿਤ ਸਨ, ਜਿਨ੍ਹਾਂ ਵਿੱਚ ਦੋ ਮਾਨਸਾ ਜ਼ਿਲ੍ਹੇ ਸਰਦੂਲਗੜ੍ਹ ਹਲਕੇ ਨਾਲ ਸਬੰਧਿਤ ਪਿੰਡ ਖੋਖਰ ਖੁਰਦ ਦੇ ਹਰਵਿੰਦਰ ਸਿੰਘ ਅਤੇ ਝੰਡਾ ਕਲਾਂ ਦੀ ਲੜਕੀ ਮਨਜਿੰਦਰ ਕੌਰ ਸ਼ਾਮਿਲ ਸੀ।


ਇਨ੍ਹਾਂ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ, ਅੱਜ ਸਰਬੱਤ ਦਾ ਭਲਾ ਟਰੱਸਟ ਦੇ ਮੈਨੇਜਿੰਗ ਡਾਇਰੈਕਟਰ ਡਾ. ਐਸ.ਪੀ. ਸਿੰਘ ਓਬਰਾਏ ਵਿਸ਼ੇਸ਼ ਤੌਰ 'ਤੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਪਹੁੰਚੇ, ਜਿੱਥੇ ਐਸ.ਪੀ. ਓਬਰਾਏ ਸਿੰਘ ਨੇ ਫੋਨ ਕਰਕੇ ਝੰਡਾ ਕਲਾਂ ਦੀ ਲੜਕੀ ਮਨਜਿੰਦਰ ਕੌਰ ਦੇ ਪਰਿਵਾਰ ਨੂੰ 7500 ਰੁਪਏ ਮਹੀਨਾ ਪੈਨਸ਼ਨ ਦੇਣ ਦਾ ਵਾਅਦਾ ਕੀਤਾ।


ਇਸ ਦੇ ਨਾਲ ਹੀ ਪਿੰਡ ਖੋਖਰ ਖੁਰਦ ਦੇ ਹਰਵਿੰਦਰ ਸਿੰਘ ਦੇ ਪਰਿਵਾਰ ਨੂੰ 5000 ਰੁਪਏ ਮਹੀਨਾਵਾਰ ਪੈਨਸ਼ਨ ਅਤੇ ਲੜਕੀ ਦੀ ਪੜ੍ਹਾਈ ਲਈ ਐਫਡੀ ਕਰਵਾਉਣ ਲਈ 2 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ। ਇਸ ਦੌਰਾਨ ਐਸਪੀ ਸਿੰਘ ਓਬਰਾਏ ਨੇ ਕਿਹਾ ਕਿ ਜਾਰਜੀਆ ਘਟਨਾ ਇੱਕ ਬਹੁਤ ਹੀ ਦੁਖਦਾਈ ਘਟਨਾ ਸੀ ਜਿਸ ਵਿੱਚ ਨੌਜਵਾਨਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ ਪੰਜਾਬ ਦੇ ਜਲੰਧਰ, ਮੋਗਾ, ਤਰਨਤਾਰਨ, ਮਾਨਸਾ ਅਤੇ ਸੰਗਰੂਰ ਜ਼ਿਲ੍ਹਿਆਂ ਨਾਲ ਸਬੰਧਤ ਨੌਜਵਾਨ ਸ਼ਾਮਲ ਸਨ।


ਉਨ੍ਹਾਂ ਕਿਹਾ ਕਿ ਜਿੱਥੇ ਉਨ੍ਹਾਂ ਨੇ ਪੰਜਾਬ ਦੇ ਹੋਰ ਜ਼ਿਲ੍ਹਿਆਂ ਦੇ ਨੌਜਵਾਨਾਂ ਦੇ ਪਰਿਵਾਰਾਂ ਦੀ ਮਦਦ ਕੀਤੀ ਹੈ ਅਤੇ ਕਈ ਪਰਿਵਾਰਾਂ ਲਈ ਘਰ ਬਣਾਉਣ ਦਾ ਵਾਅਦਾ ਵੀ ਕੀਤਾ ਹੈ, ਉੱਥੇ ਸਰਬੱਤ ਦਾ ਭਲਾ ਟਰੱਸਟ ਮਾਨਸਾ ਜ਼ਿਲ੍ਹੇ ਦੇ ਪਿੰਡਾਂ ਖੋਖਰ ਖੁਰਦ ਅਤੇ ਝੰਡਾ ਕਲਾਂ ਦੇ ਪਰਿਵਾਰਾਂ ਨੂੰ ਵੀ ਲਾਈਫ ਟਾਈਮ ਪੈਨਸ਼ਨ ਪ੍ਰਦਾਨ ਕਰੇਗਾ ਅਤੇ ਖੋਖਰ ਖੁਰਦ ਦੇ ਨੌਜਵਾਨ ਦੀ ਅਣਵਿਆਹੀ ਭੈਣ ਲਈ ਟਰੱਸਟ ਵੱਲੋਂ 2 ਲੱਖ ਰੁਪਏ ਦੀ ਐਫਡੀ ਵੀ ਪ੍ਰਦਾਨ ਕੀਤੀ ਜਾਵੇਗੀ।


ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਸਰਬੱਤ ਦਾ ਭਲਾ ਟਰੱਸਟ ਦੇ ਮੈਨੇਜਿੰਗ ਡਾਇਰੈਕਟਰ ਐਸ.ਪੀ. ਓਬਰਾਏ ਨਾਲ ਮਿਲ ਕੇ ਟਰੱਸਟ ਦੇ ਮੈਨੇਜਿੰਗ ਡਾਇਰੈਕਟਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਨੇ ਵੀ ਇਨ੍ਹਾਂ ਪਰਿਵਾਰਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ ਹੈ। ਇਸ ਦੌਰਾਨ ਪ੍ਰਭਾਵਿਤ ਪਰਿਵਾਰਾਂ ਨੇ ਸਰਬੱਤ ਦਾ ਭਲਾ ਟਰੱਸਟ ਦੇ ਮੈਨੇਜਿੰਗ ਡਾਇਰੈਕਟਰ ਡਾ. ਐਸ.ਪੀ. ਸਿੰਘ ਓਬਰਾਏ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ।