Mansa News: ਮਾਨਸਾ ਵਿਖੇ ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਸ਼ਹਿਰ ਵਾਸੀਆਂ ਵੱਲੋਂ ਬੱਸ ਸਟੈਂਡ ਤੇ ਲਗਾਏ ਧਰਨੇ ਦੇ ਦੌਰਾਨ ਅੱਜ ਕਿਸਾਨ ਜਥੇਬੰਦੀ ਵੱਲੋਂ ਸ਼ਹਿਰ ਵਾਸੀਆਂ ਦੀ ਹਮਾਇਤ ਕੀਤੀ ਗਈ। ਇਸ ਦੌਰਾਨ ਧਰਨਾਕਾਰੀਆਂ ਨੇ ਕਿਹਾ ਕਿ ਮਾਨਸਾ ਸ਼ਹਿਰ ਵਿੱਚ ਸੀਵਰੇਜ ਦੀ ਸਮੱਸਿਆ ਦਾ ਹੱਲ ਨਹੀਂ ਹੋ ਰਿਹਾ ਅਤੇ ਨਾ ਹੀ ਪ੍ਰਸ਼ਾਸਨ ਤੇ ਸਰਕਾਰ ਇਸ ਪਾਸੇ ਧਿਆਨ ਦੇ ਰਹੀ ਹੈ।


COMMERCIAL BREAK
SCROLL TO CONTINUE READING

ਮਾਨਸਾ ਸ਼ਹਿਰ ਦੀ ਹਰ ਗਲੀ ਵਾਰਡ ਦੇ ਵਿੱਚ ਸੀਵਰੇਜ ਦੇ ਗੰਦੇ ਪਾਣੀ ਕਾਰਨ ਸ਼ਹਿਰ ਵਾਸੀ ਪਰੇਸ਼ਾਨ ਹਨ। ਸ਼ਹਿਰ ਦੇ ਕੌਂਸਲਰਾਂ ਵੱਲੋਂ ਪਿਛਲੇ ਇੱਕ ਮਹੀਨੇ ਤੋਂ ਮਾਨਸਾ ਦੇ ਬੱਸ ਸਟੈਂਡ ਚੌਂਕ ਦੇ ਵਿੱਚ ਆਪੋ ਆਪਣੇ ਵਾਰਡਾਂ ਵਿੱਚ ਸੀਵਰੇਜ ਦੀ ਸਮੱਸਿਆ ਦਾ ਹੱਲ ਨਾ ਹੋਣ ਦੇ ਕਾਰਨ ਕਾਲੇ ਕੱਪੜੇ ਪਾ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪਰ ਅਜੇ ਤੱਕ ਸ਼ਹਿਰ ਦੀ ਇਸ ਸਮੱਸਿਆ ਦਾ ਹੱਲ ਨਾ ਹੋਣ ਕਾਰਨ ਸ਼ਹਿਰ ਦੇ ਵੱਖ-ਵੱਖ ਜਥੇਬੰਦੀਆਂ ਵੱਲੋਂ ਇਹਨਾਂ ਕੌਂਸਲਰਾਂ ਦਾ ਸਮਰਥਨ ਕੀਤਾ ਜਾ ਰਿਹਾ। ਅੱਜ ਪੰਜਾਬ ਕਿਸਾਨ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਅਗਵਾਈ ਦੇ ਵਿੱਚ ਬੱਸ ਸਟੈਂਡ ਚੌਂਕ ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ।


ਇਹ ਵੀ ਪੜ੍ਹੋ : rampton Firing News: ਤਰਨਤਾਰਨ ਦੇ ਦੋ ਸਕੇ ਭਰਾਵਾਂ 'ਤੇ ਕੈਨੇਡਾ 'ਚ ਫਾਇਰਿੰਗ; ਇੱਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ


ਇਸ ਦੌਰਾਨ ਉਨ੍ਹਾਂ ਕਿਹਾ ਕਿ ਮਾਨਸਾ ਸ਼ਹਿਰ ਦੇ ਵਿੱਚ ਸੀਵਰੇਜ ਦੀ ਸਮੱਸਿਆ ਸ਼ਹਿਰ ਦੇ ਲੋਕਾਂ ਲਈ ਵੱਡੀ ਸਿਰਦਰਦੀ ਬਣੀ ਹੋਈ ਹੈ ਅਤੇ ਸੀਵਰੇਜ ਦੇ ਗੰਦੇ ਪਾਣੀ ਵਿੱਚੋਂ ਲੰਘਣ ਕਾਰਨ ਬੱਚੇ ਵੀ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਮਹੀਨੇ ਤੋਂ ਕੌਂਸਲਰ ਬੱਸ ਸਟੈਂਡ ਚੌਂਕ ਦੇ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਅੱਜ ਇਹਨਾਂ ਦੇ ਸਮਰਥਨ ਵਿੱਚ ਪੰਜਾਬ ਕਿਸਾਨ ਯੂਨੀਅਨ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਸਮੂਹ ਜਥੇਬੰਦੀਆਂ ਵੱਲੋਂ ਕੌਂਸਲਰਾਂ ਦੇ ਨਾਲ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਖਿਲਾਫ ਰੋਸ ਪ੍ਰਦਰਸ਼ਨ ਤੇਜ ਕੀਤੇ ਜਾਣਗੇ।


ਇਹ ਵੀ ਪੜ੍ਹੋ : Kisan Protest Live Updates: ਅੱਜ ਦਾ ਦਿੱਲੀ ਕੂਚ ਕਰਨ ਫੈਸਲਾ ਮੁਲਤਵੀ; ਜਾਣੋ ਪੰਜਾਬ ਦੇ ਵੱਡੇ ਅਪਡੇਟਸ